ਪੰਜਾਬ ਦੇ ਰਾਜਪਾਲ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ, 25 ਤੋਂ 29 ਸਤੰਬਰ ਤੱਕ ਲੋਕਾਂ ਨੂੰ ਮਿਲਣਗੇ ਕਟਾਰੀਆ | Punjab Governor Gulab Chand Kataria visit border areas meet with people from 25 to 29 September know full in punjabi Punjabi news - TV9 Punjabi

Gulab Chand Kataria Visit Border Areas: ਪੰਜਾਬ ਦੇ ਰਾਜਪਾਲ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ, 25 ਤੋਂ 29 ਸਤੰਬਰ ਤੱਕ ਲੋਕਾਂ ਨੂੰ ਮਿਲਣਗੇ ਕਟਾਰੀਆ

Updated On: 

07 Sep 2024 16:53 PM

Gulab Chand Kataria Visit Border Areas: ਪੰਜਾਬ ਦੇ ਗਵਰਨਰ ਹਾਊਸ ਤੋਂ ਜਾਰੀ ਸੂਚਨਾ ਅਨੁਸਾਰ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 29 ਸਤੰਬਰ ਤੱਕ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਜਿਸ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਪਹੁੰਚ ਕੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Gulab Chand Kataria Visit Border Areas:  ਪੰਜਾਬ ਦੇ ਰਾਜਪਾਲ ਕਰਨਗੇ ਸਰਹੱਦੀ ਇਲਾਕਿਆਂ ਦਾ ਦੌਰਾ, 25 ਤੋਂ 29 ਸਤੰਬਰ ਤੱਕ ਲੋਕਾਂ ਨੂੰ ਮਿਲਣਗੇ ਕਟਾਰੀਆ

ਸੰਕੇਤਕ ਤਸਵੀਰ

Follow Us On

Gulab Chand Kataria Visit Border Areas: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਸਰਹੱਦੀ ਦੌਰਾ ਹੈ। ਇਸ ਦੇ ਨਾਲ ਹੀ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਕਾਰਜਕਾਲ ਦੌਰਾਨ 6 ਸਰਹੱਦੀ ਦੌਰੇ ਕੀਤੇ ਸਨ। ਇਸ ਦੌਰਾਨ ਉਨ੍ਹਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਮਤਭੇਦ ਹੋਏ। ਪਰ ਸਰਹੱਦੀ ਫੇਰੀ ਦੌਰਾਨ ਉਨ੍ਹਾਂ ਨੇ ਅਜਿਹੀ ਰਣਨੀਤੀ ਤਿਆਰ ਕੀਤੀ ਸੀ ਜਿਸ ਨਾਲ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਨੂੰ ਰੋਕਣ ਵਿੱਚ ਮਦਦ ਮਿਲੀ।

ਪੰਜਾਬ ਦੇ ਗਵਰਨਰ ਹਾਊਸ ਤੋਂ ਜਾਰੀ ਸੂਚਨਾ ਅਨੁਸਾਰ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 29 ਸਤੰਬਰ ਤੱਕ ਸਰਹੱਦੀ ਖੇਤਰ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਇਹ ਦੌਰਾ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿਖੇ ਸਮਾਪਤ ਹੋਵੇਗਾ। ਇਸ ਦੌਰੇ ਨੂੰ ਲੈਕੇ ਸਰਹੱਦੀ ਇਲਾਕਿਆਂ ਦੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਸਰਹੱਦੀ ਖੇਤਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੌਰੇ ਦੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਸਰਹੱਦ ‘ਤੇ ਬਣੀਆਂ ਕਮੇਟੀਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਮੀਟਿੰਗ ਦੀ ਤਿਆਰੀ ਕੀਤੀ ਜਾਵੇ। ਰਾਜਪਾਲ ਕਟਾਰੀਆ ਦੀ ਇਹ ਪਹਿਲੀ ਫੇਰੀ ਹੈ ਅਤੇ ਉਹ ਸਰਹੱਦੀ ਪਿੰਡਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਜਾਣਨਾ ਚਾਹੁੰਦੇ ਹਨ।

ਸਾਬਕਾ ਗਵਰਨਰ ਨੇ ਬਣਾਈਆਂ ਸਨ ਸੁਰੱਖਿਆ ਕਮੇਟੀਆਂ

ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਸਭ ਤੋਂ ਵੱਡੀ ਸਮੱਸਿਆ ਹੈ। ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਪਿੰਡ ਪੱਧਰ ਤੇ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਸੀ। ਇਹ ਕਮੇਟੀਆਂ ਪਿੰਡਾਂ ਵਿੱਚ ਵਿਕਣ ਵਾਲੇ ਨਸ਼ਿਆਂ, ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਪੁਲੀਸ ਨੂੰ ਜਾਣਕਾਰੀ ਦਿੰਦੀਆਂ ਸਨ।

ਇਸ ਦੇ ਨਾਲ ਹੀ ਰਾਜਪਾਲ ਪੁਰੋਹਿਤ ਨੇ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦਰਮਿਆਨ ਤਾਲਮੇਲ ਬਣਾਈ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।

ਸਾਬਕਾ ਰਾਜਪਾਲ ਅਤੇ ਸੀਐਮ ਮਾਨ ਵਿਚਕਾਰ ਵਧ ਗਈ ਸੀ ਦੂਰੀ

ਪੰਜਾਬ ਦੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਦਰਮਿਆਨ ਸਰਹੱਦੀ ਫੇਰੀਆਂ ਤੋਂ ਬਾਅਦ ਤਣਾਅ ਵਧ ਗਿਆ ਸੀ। ਦਰਅਸਲ ਪੁਰੋਹਿਤ ਨੇ ਆਪਣੀ ਦੂਜੀ ਫੇਰੀ ਦੌਰਾਨ ਇਲਜ਼ਮ ਲਾਇਆ ਸੀ ਕਿ ਸਰਹੱਦੀ ਪਿੰਡਾਂ ਵਿੱਚ ਨਸ਼ੇ ਦੀ ਅੰਨ੍ਹੇਵਾਹ ਵਿਕਰੀ ਹੋ ਰਹੀ ਹੈ।

ਇਸ ਤੋਂ ਇਲਾਵਾ ਰਾਜਪਾਲ ਪੁਰੋਹਿਤ ਵੱਲੋਂ ਨਾਜਾਇਜ਼ ਮਾਇਨਿੰਗ ਦਾ ਮੁੱਦਾ ਵੀ ਉਠਾਇਆ ਗਿਆ। ਜਿਸ ਤੋਂ ਬਾਅਦ ਰਾਜ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਵਧ ਗਿਆ। ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਇਨ੍ਹਾਂ ਟਿੱਪਣੀਆਂ ਕਾਰਨ ਸਥਿਤੀ ਅਜਿਹੀ ਬਣ ਗਈ ਕਿ ਮੁੱਖ ਮੰਤਰੀ ਨੇ ਵੀ ਆਪਣੇ ਦੌਰੇ ਬਾਰੇ ਕਿਹਾ ਕਿ ਉਹ ਸਾਡਾ ਹੈਲੀਕਾਪਟਰ ਲੈ ਕੇ ਫਿਰ ਸਾਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਤੋਂ ਬਾਅਦ ਰਾਜਪਾਲ ਨੇ ਐਲਾਨ ਕੀਤਾ ਸੀ ਕਿ ਉਹ ਮੁੜ ਕਦੇ ਵੀ ਸੂਬਾ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version