AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਅੰਮ੍ਰਿਤਸਰ ਪਹੁੰਚੇ ਪੰਜਾਬ ਰਾਜਪਾਲ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ੇਸ਼ ਦੌਰੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਮੱਥਾ ਟੇਕਿਆ। ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਗਵਰਨਰ ਕਟਾਰੀਆ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ ਪਹੁੰਚੇ ਪੰਜਾਬ ਰਾਜਪਾਲ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
shubham-anand
| Published: 18 Apr 2026 20:21 PM IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ੇਸ਼ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਮੱਥਾ ਟੇਕਿਆ। ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਹੇਠ ਗਵਰਨਰ ਕਟਾਰੀਆ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ।

ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ‘ਤੇ ਟੇਕਿਆ ਮੱਥਾ

ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਰਾਜਪਾਲ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਅਧਿਆਤਮਿਕ ਪੱਖੋਂ ਬਹੁਤ ਹੀ ਮਹੱਤਵਪੂਰਨ ਅਤੇ ਭਾਗਾਂ ਵਾਲਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸਿੱਖਾਂ ਦੇ ਦੂਜੇ ਗੁਰੂ, ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅਜਿਹੇ ਪਵਿੱਤਰ ਦਿਹਾੜੇ ‘ਤੇ ਦਰਬਾਰ ਸਾਹਿਬ ਵਿੱਚ ਹਾਜ਼ਰੀ ਲਗਾਉਣਾ ਉਨ੍ਹਾਂ ਲਈ ਵੱਡੇ ਸੁਭਾਗ ਦੀ ਗੱਲ ਹੈ।

ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਤਰੱਕੀ ਲਈ ਮੰਗੀ ਦੁਆ

ਰਾਜਪਾਲ ਨੇ ਭਾਵੁਕ ਹੁੰਦਿਆਂ ਸਾਂਝਾ ਕੀਤਾ ਕਿ ਉਹ ਜਦੋਂ ਵੀ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ, ਉਨ੍ਹਾਂ ਦੀ ਅਰਦਾਸ ਹਮੇਸ਼ਾ ਦੇਸ਼ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੀ ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਹੀ ਉਹ ਪਿਛਲੇ ਡੇਢ ਸਾਲ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਭਵਿੱਖ ਵਿੱਚ ਵੀ ਆਪਣੀ ਇਸ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਗੁਰੂ ਸਾਹਿਬ ਦੀ ਰਹਿਮਤ ਨਾਲ ਨਿਭਾਉਂਦੇ ਰਹਿਣਗੇ।

ਅਚਾਨਕ ਬਣਿਆ ਦੌਰੇ ਦਾ ਪ੍ਰੋਗਰਾਮ

ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਬਹੁਤ ਹੀ ਅਚਾਨਕ ਬਣਿਆ ਸੀ। ਉਨ੍ਹਾਂ ਦੀ ਇਸ ਫੇਰੀ ਲਈ ਪਹਿਲਾਂ ਤੋਂ ਕੋਈ ਵਿਸ਼ੇਸ਼ ਤਿਆਰੀ ਨਹੀਂ ਸੀ, ਪਰ ਉਹ ਇਸ ਨੂੰ ਗੁਰੂ ਸਾਹਿਬ ਦਾ ਬੁਲਾਵਾ ਹੀ ਮੰਨਦੇ ਹਨ ਕਿ ਉਨ੍ਹਾਂ ਨੂੰ ਗੁਰੂ ਚਰਨਾਂ ਵਿੱਚ ਸੀਸ ਝੁਕਾਉਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਇੱਕ ਵਾਰ ਫਿਰ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਲੋਕ ਸੇਵਾ ਦਾ ਇਹ ਮਾਰਗ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...