AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਪਹੁੰਚੇ ਰਾਜਪਾਲ ਨੇ ਬੁੱਢੇ ਨਾਲੇ ਦਾ ਲਿਆ ਜਾਇਜ਼ਾ, ਘਾਟ ਵੇਖ ਬੋਲੇ- ਹਾਲਾਤ ਪਹਿਲਾਂ ਨਾਲੋਂ ਬਿਹਤਰ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਨੀਵਾਰ ਨੂੰ ਲੁਧਿਆਣਾ ਦੇ ਤਾਜਪੁਰ ਰੋਡ ਇਲਾਕੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ਬੁੱਢੇ ਨਾਲੇ ਦੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਰਾਜਪਾਲ ਨੇ ਖ਼ੁਦ ਕਸ਼ਤੀ (ਬੇੜੀ) ਵਿੱਚ ਸਵਾਰ ਹੋ ਕੇ ਨਾਲੇ ਦੇ ਉਸ ਹਿੱਸੇ ਦਾ ਮੁਆਇਨਾ ਕੀਤਾ, ਜਿਸ ਨੂੰ ਸੰਤ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਨੇ ਦਿਨ-ਰਾਤ ਦੀ ਸਖ਼ਤ ਮਿਹਨਤ ਤੋਂ ਬਾਅਦ ਇੱਕ ਸੁੰਦਰ ਘਾਟ ਵਜੋਂ ਵਿਕਸਤ ਕੀਤਾ ਹੈ।

ਲੁਧਿਆਣਾ ਪਹੁੰਚੇ ਰਾਜਪਾਲ ਨੇ ਬੁੱਢੇ ਨਾਲੇ ਦਾ ਲਿਆ ਜਾਇਜ਼ਾ, ਘਾਟ ਵੇਖ ਬੋਲੇ- ਹਾਲਾਤ ਪਹਿਲਾਂ ਨਾਲੋਂ ਬਿਹਤਰ
Image Credit: @Gulab_kataria
tv9-punjabi
| Published: 21 Feb 2026 21:37 PM IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਨੀਵਾਰ ਨੂੰ ਲੁਧਿਆਣਾ ਦੇ ਤਾਜਪੁਰ ਰੋਡ ਇਲਾਕੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮਿਲ ਕੇ ਬੁੱਢੇ ਨਾਲੇ ਦੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਰਾਜਪਾਲ ਨੇ ਖ਼ੁਦ ਕਸ਼ਤੀ (ਬੇੜੀ) ਵਿੱਚ ਸਵਾਰ ਹੋ ਕੇ ਨਾਲੇ ਦੇ ਉਸ ਹਿੱਸੇ ਦਾ ਮੁਆਇਨਾ ਕੀਤਾ, ਜਿਸ ਨੂੰ ਸੰਤ ਸੀਚੇਵਾਲ ਅਤੇ ਉਨ੍ਹਾਂ ਦੀ ਟੀਮ ਨੇ ਦਿਨ-ਰਾਤ ਦੀ ਸਖ਼ਤ ਮਿਹਨਤ ਤੋਂ ਬਾਅਦ ਇੱਕ ਸੁੰਦਰ ਘਾਟ ਵਜੋਂ ਵਿਕਸਤ ਕੀਤਾ ਹੈ।

ਰਾਜਪਾਲ ਕਟਾਰੀਆ ਨੇ ਦੱਸਿਆ ਕਿ ਪਾਣੀ ਨੂੰ ਕੁਦਰਤੀ ਤਰੀਕੇ ਨਾਲ ਸਾਫ਼ ਰੱਖਣ ਲਈ ਇੱਥੇ ਜਲ-ਜੀਵਾਂ ਨੂੰ ਵੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਹਾਲਾਤ ਪਹਿਲਾਂ ਨਾਲੋਂ ਸੁਧਰੇ ਹਨ, ਪਰ ਅਜੇ ਵੀ ਇਹ ਪੂਰੀ ਤਰ੍ਹਾਂ ਸੰਤੋਸ਼ਜਨਕ ਨਹੀਂ ਹਨ। ਇਸ ਗੰਭੀਰ ਮੁੱਦੇ ਦੇ ਹੱਲ ਲਈ ਉਹ ਜਲਦੀ ਹੀ ਸਬੰਧਤ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕਰਨਗੇ। ਰਾਜਪਾਲ ਨੇ ਸੰਤ ਸੀਚੇਵਾਲ ਵੱਲੋਂ ਤਿਆਰ ਕੀਤੇ ਗਏ ਘਾਟ ਅਤੇ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇੱਕ ਦਰਿਆ ਤੋਂ ‘ਗੰਦੇ ਨਾਲੇ’ ਤੱਕ ਦਾ ਦੁਖਦਾਈ ਸਫ਼ਰ

ਜ਼ਿਕਰਯੋਗ ਹੈ ਕਿ ਲੁਧਿਆਣਾ ਦਾ ਇਹ ਬੁੱਢਾ ਨਾਲਾ ਕਦੇ ‘ਬੁੱਢੇ ਦਰਿਆ’ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਅਤੇ ਇਸਦਾ ਪਾਣੀ ਪੀਣ ਦੇ ਕਾਬਲ ਸੀ। ਦਹਾਕਿਆਂ ਪਹਿਲਾਂ ਇਹ ਸਤਲੁਜ ਦਰਿਆ ਦੀ ਇੱਕ ਸਹਾਇਕ ਧਾਰਾ ਹੁੰਦੀ ਸੀ। ਪਰ ਸ਼ਹਿਰ ਦੇ ਫੈਲਾਅ ਅਤੇ ਉਦਯੋਗਾਂ (ਖਾਸ ਕਰਕੇ ਡਾਇੰਗ ਯੂਨਿਟਾਂ) ਦੇ ਜ਼ਹਿਰੀਲੇ ਕੂੜੇ-ਕਰਕਟ ਨੇ ਇਸ ਨੂੰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜਲ ਸਰੋਤਾਂ ਵਿੱਚੋਂ ਇੱਕ ਬਣਾ ਦਿੱਤਾ। ਇਸ ਨਾਲੇ ਦਾ ਪ੍ਰਦੂਸ਼ਿਤ ਪਾਣੀ ਅੱਗੇ ਜਾ ਕੇ ਸਤਲੁਜ ਵਿੱਚ ਮਿਲਦਾ ਹੈ, ਜੋ ਮਾਲਵਾ ਖੇਤਰ ਵਿੱਚ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਰਿਹਾ ਹੈ।

ਤਾਜਪੁਰ ਰੋਡ ‘ਤੇ ਬਦਲੀ ਤਸਵੀਰ

ਤਾਜਪੁਰ ਰੋਡ ਦਾ ਇਲਾਕਾ ਕਦੇ ਗੰਦਗੀ ਦੇ ਢੇਰਾਂ ਅਤੇ ਭਾਰੀ ਬਦਬੂ ਲਈ ਬਦਨਾਮ ਸੀ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੰਤ ਸੀਚੇਵਾਲ ਦੀ ਟੀਮ ਨੇ ਇੱਥੇ ਜੀਅ-ਤੋੜ ਮਿਹਨਤ ਕਰਕੇ ਨਾ ਸਿਰਫ਼ ਗਾਰ (ਸਿਲਟ) ਕੱਢੀ, ਸਗੋਂ ਕਿਨਾਰਿਆਂ ਨੂੰ ਪੱਕਾ ਕਰਕੇ ਇਸ ਨੂੰ ਇੱਕ ਪਿਕਨਿਕ ਸਪਾਟ ਵਰਗਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਹੈ।

ਰਾਜਪਾਲ ਨੇ ਇਸੇ ਵੱਡੀ ਤਬਦੀਲੀ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਲਈ ਅੱਜ ਕਸ਼ਤੀ ਦਾ ਸਹਾਰਾ ਲਿਆ। ਉਨ੍ਹਾਂ ਕਿਹਾ, “ਜੋ ਕੰਮ ਸੰਤ ਸੀਚੇਵਾਲ ਦੀ ਟੀਮ ਨੇ ਇੱਥੇ ਕਰ ਕੇ ਵਿਖਾਇਆ ਹੈ, ਉਹ ਇੱਕ ਮਿਸਾਲ ਹੈ। ਪਰ ਪੂਰੇ ਨਾਲੇ ਨੂੰ ਸਾਫ਼ ਕਰਨ ਲਈ ਪ੍ਰਸ਼ਾਸਨ ਅਤੇ ਜਨਤਾ ਨੂੰ ਇਕਜੁੱਟ ਹੋਣਾ ਪਵੇਗਾ। ਮੈਂ ਖ਼ੁਦ ਇਸ ਪੂਰੇ ਪ੍ਰੋਜੈਕਟ ਦੀ ਨਿਗਰਾਨੀ ਕਰਾਂਗਾ।”

Follow Us
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...