RDF ‘ਤੇ CM ਨੂੰ ਪੰਜਾਬ ਦੇ ਰਾਜਪਾਲ ਦਾ ਜਵਾਬ, ਕਿਹਾ-ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ; 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੀ ਦਿੱਤੀ ਜਾਣਕਾਰੀ
ਗਵਰਨਰ ਬਰਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ RDF ਜਾਰੀ ਕਰਨ ਦੀ ਮੰਗ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ RDF ਜਾਰੀ ਕਰਨ ਦੀ ਮੰਗ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਪ ਦੀ ਸਰਕਾਰ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ।


