ਹਰਿਆਣਾ ਵਿਧਾਨ ਸਭਾ ‘ਤੇ ਪੰਜਾਬ ਦੇ ਰਾਜਪਾਲ ਦਾ ਬਿਆਨ: ਕਿਹਾ- ਚੰਡੀਗੜ੍ਹ ‘ਚ ਵੱਖਰੀ ਜ਼ਮੀਨ ਨਹੀਂ ਹੋਈ ਅਲਾਟ, ਕੁਝ ਕਹਿਣਾ ਸਹੀ ਨਹੀਂ

Updated On: 

17 Nov 2024 18:06 PM

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਪੰਜਾ ਦੇ ਵਿੱਤ ਮੰਤਰੀ ਨੇ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ।

ਹਰਿਆਣਾ ਵਿਧਾਨ ਸਭਾ ਤੇ ਪੰਜਾਬ ਦੇ ਰਾਜਪਾਲ ਦਾ ਬਿਆਨ: ਕਿਹਾ- ਚੰਡੀਗੜ੍ਹ ਚ ਵੱਖਰੀ ਜ਼ਮੀਨ ਨਹੀਂ ਹੋਈ ਅਲਾਟ, ਕੁਝ ਕਹਿਣਾ ਸਹੀ ਨਹੀਂ

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਪੁਰਾਣੀ ਤਸਵੀਰ

Follow Us On

ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਵਿਵਾਦ ਦਰਮਿਆਨ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਕਟਾਰੀਆ ਅੱਜ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਪੁੱਜੇ ਸਨ। ਮੀਡੀਆ ਵੱਲੋਂ ਪੁੱਛੇ ਸਵਾਲ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਇਸ ਵਿਵਾਦ ‘ਤੇ ਸਥਿਤੀ ਸਪੱਸ਼ਟ ਕੀਤੀ ਹੈ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ।

ਵਿੱਤ ਮੰਤਰੀ ਨੇ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ ‘ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗਲਤ ਹੈ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ।

ਹਰਿਆਣਾ ਨੇ ਪਲਟਵਾਰ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ‘ਤੇ ਪਲਟਵਾਰ ਕਰਦਿਆਂ ਇਸ ਨੂੰ ‘ਗੰਦੀ ਰਾਜਨੀਤੀ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦਾ ਹਿੱਸਾ ਹੈ। ਚੰਡੀਗੜ੍ਹ ‘ਤੇ ਵੀ ਹਰਿਆਣਾ ਦਾ ਅਧਿਕਾਰ ਹੈ। ਅਸੀਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਕਿਉਂ ਨਹੀਂ ਬਣਾ ਸਕਦੇ? ਸੈਣੀ ਨੇ ਐਸਵਾਈਐਲ (ਸਤਲੁਜ-ਯਮੁਨਾ ਲਿੰਕ) ਨਹਿਰੀ ਪਾਣੀ ਦਾ ਮੁੱਦਾ ਪੰਜਾਬ ਸਰਕਾਰ ਕੋਲ ਉਠਾਉਂਦਿਆਂ ਕਿਹਾ ਸੀ ਕਿ ਪੰਜਾਬ ਨੇ ਹਰਿਆਣਾ ਦਾ ਪਾਣੀ ਰੋਕ ਕੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਇਆ ਹੈ।

ਹਰਿਆਣਾ ਨੂੰ ਪੰਚਕੂਲਾ ਵਿੱਚ ਵਿਧਾਨ ਸਭਾ ਬਣਾਉਣ ਦੀ ਸਲਾਹ ਦਿੱਤੀ

ਹਰਪਾਲ ਸਿੰਘ ਚੀਮਾ ਨੇ ਹਰਿਆਣਾ ਸਰਕਾਰ ਨੂੰ ਆਪਣੀ ਵਿਧਾਨ ਸਭਾ ਦੀ ਇਮਾਰਤ ਪੰਚਕੂਲਾ ਵਿੱਚ ਬਣਾਉਣ ਦਾ ਸੁਝਾਅ ਦਿੱਤਾ, ਜੋ ਚੰਡੀਗੜ੍ਹ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ 1966 ਵਿੱਚ ਹਰਿਆਣਾ ਦੇ ਗਠਨ ਸਮੇਂ ਇਹ ਸਪੱਸ਼ਟ ਸੀ ਕਿ ਉਹ ਆਪਣੀ ਰਾਜਧਾਨੀ ਨੂੰ ਵੱਖਰਾ ਬਣਾਏਗਾ। ਹਰਿਆਣਾ ਛੇ ਦਹਾਕਿਆਂ ਤੋਂ ਆਪਣੀ ਰਾਜਧਾਨੀ ਨਹੀਂ ਬਣਾ ਸਕਿਆ ਅਤੇ ਹੁਣ ਚੰਡੀਗੜ੍ਹ ‘ਤੇ ਦਾਅਵਾ ਕਰ ਰਿਹਾ ਹੈ। ਇਹ ਅਸਵੀਕਾਰਨਯੋਗ ਹੈ।

ਉਨ੍ਹਾਂ ਪਿਛਲੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ ਹਨ।

Related Stories
ਅੰਮ੍ਰਿਤਸਰ ਪੁਲਿਸ ਨੂੰ ਨਸ਼ੇ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ: 2 ਨੌਜਵਾਨ ਗ੍ਰਿਫਤਾਰ, 3.5 ਕਿਲੋ ਹੈਰੋਇਨ-ਮੈਥਾਕਲੋਨ ਪਾਊਡਰ ਤੇ ਦੋ ਪਿਸਤੌਲ ਬਰਾਮਦ
ਲੁਧਿਆਣਾ ਦੇ ਅਕਾਲੀ ਦਲ ਪ੍ਰਧਾਨ ਭੁਪਿੰਦਰ ਭਿੰਦਾ ਨੇ ਦਿੱਤਾ ਅਸਤੀਫਾ, ਬੋਲੇ- ਨੈਤਿਕ ਫਰਜ਼ ਸਮਝ ਕੇ ਲਿਆ ਫੈਸਲਾ
ਪ੍ਰਤਾਪ ਸਿੰਘ ਬਾਜਵਾ ਨੇ AAP ਸਰਕਾਰ ਨੂੰ ਘੇਰਿਆ, ਕਿਹਾ- ਬੀਜੇਪੀ ਨਾਲ CM ਮਾਨ ਦੀ ਮਿਲੀਭੁਗਤ, ਏਕਨਾਥ ਸ਼ਿੰਦੇ ਦੀ ਭੂਮਿਕਾ ਨਿਭਾਉਣਗੇ
ਗਿੱਦੜਬਾਹਾ ‘ਚ AAP ਨੇ ਕੀਤੀ ਚੋਣ ਰੈਲੀ, ਕੇਜਰੀਵਾਲ ਬੋਲੇ- ਪ੍ਰਾਈਵੇਟ ਹਸਪਤਾਲਾਂ ‘ਚ ਜਾਣ ਦੀ ਲੌੜ ਨਹੀਂ ਸਰਕਾਰੀ ਹਸਪਤਾਲ ਨੂੰ ਸ਼ਾਨਦਾਰ ਬਣਾਵਾਂਗੇ
HC ਨੇ ਪੰਜਾਬ PWD ਦੇ ਸਕੱਤਰ ‘ਤੇ ਲਗਾਇਆ 1 ਲੱਖ ਦਾ ਜੁਰਮਾਨਾ, ਐੱਸ.ਡੀ.ਓ. ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ
Virsa Singh Valtoha On Sukhbir Singh Badal: ਹੁਣ ਗਿ. ਹਰਪ੍ਰੀਤ ਸਿੰਘ ਨੂੰ ਬਣਾ ਲਓ ਪ੍ਰਧਾਨ, ਬਾਦਲ ਦੇ ਅਸਤੀਫੇ ਤੇ ਭੜਕੇ ਵਲਟੋਹਾ
Exit mobile version