Punjab Govt Announced Holiday: ਪ੍ਰਕਾਸ਼ ਬਾਦਲ ਦੇ ਸਨਮਾਨ ‘ਚ ਅੱਜ ਪੰਜਾਬ ਤੇ ਚੰਡੀਗੜ੍ਹ ‘ਚ ਸਰਕਾਰੀ ਛੁੱਟੀ, ਸਾਰੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਨਮਾਨ ਵਿੱਚ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਨਾਲ ਕੀਤਾ ਗਿਆ ਹੈ।
Punjab Govt Announced Holiday: ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਹੋਰਾਂ ਦੇ ਸਨਮਾਨ ਵਿੱਚ ਸਾਰੇ ਸਰਕਾਰੀ ਦਫਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅਕਾਲ ਚਲਾਣਾ ਕਰ ਗਏ ਸਨ। ਦੱਸ ਦਈਏ ਕਿ ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ, ਪੰਜਾਬ ਵਿੱਚ ਸਾਰੇ ਸਰਕਾਰੀ ਦਫ਼ਤਰ, ਵਿਭਾਗ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਵੀਰਵਾਰ ਨੂੰ ਬੰਦ ਰਹਿਣਗੇ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਸਰਕਾਰੀ ਛੁੱਟੀ ਐਲਾਨ ਕੀਤਾ ਗਿਆ ਹੈ।


