Punjab Govt Announced Holiday: ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਹੋਰਾਂ ਦੇ ਸਨਮਾਨ ਵਿੱਚ ਸਾਰੇ ਸਰਕਾਰੀ ਦਫਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅਕਾਲ ਚਲਾਣਾ ਕਰ ਗਏ ਸਨ। ਦੱਸ ਦਈਏ ਕਿ ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ, ਪੰਜਾਬ ਵਿੱਚ ਸਾਰੇ ਸਰਕਾਰੀ ਦਫ਼ਤਰ, ਵਿਭਾਗ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਵੀਰਵਾਰ ਨੂੰ ਬੰਦ ਰਹਿਣਗੇ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਸਰਕਾਰੀ ਛੁੱਟੀ ਐਲਾਨ ਕੀਤਾ ਗਿਆ ਹੈ।
ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ
ਕੇਂਦਰ ਸਰਕਾਰ (Central Government) ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ‘ਤੇ ਲੱਗੇ ਤਿਰੰਗੇ ਝੁੱਕੇ ਝੰਡੇ ਰਹਿਣਗੇ। ਸਾਰੇ ਸਰਕਾਰੀ ਮਨੋਰੰਜਨ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਸਰਕਾਰੀ ਸਨਮਾਨ ਨਾਲ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਲਿਆਂਦਾ ਗਿਆ ਹੈ। ਪਿੰਡ ਬਾਦਲ ਪ੍ਰਕਾਸ਼ ਸਿੰਘ ਬਾਦਲ ਦਾ ਜਦੀ ਪਿੰਡ ਹੈ। ਜਿਥੇ ਅੱਜ ਕਰੀਬ 1 ਵਜੇ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਹਲਕਾ ਲੰਬੀ ਦੇ ਲੋਕ, ਪੰਜਾਬ ਦੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann), ਬੀਜੇਪੀ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਪੰਜਾਬ ਦੇ ਗਵਰਨ ਬਨਵਾਰੀ ਲਾਲ ਪੁਰੋਹਿਤ, ਰਜ਼ਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਣੇ ਕਈ ਹੋਰ ਆਗੂ ਪਹੁੰਚਣਗੇ।
ਸ੍ਰੀ ਅਕਾਤ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿੰਡ ਬਾਦਲ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਵੀ ਪਹੁੰਚੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ