AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਦੀ ਗੈਰ-ਕਾਨੂੰਨੀ ਸ਼ਰਾਬ ਵਿਰੁੱਧ ਕਾਰਵਾਈ, ਵੱਡੀ ਖੇਪ ਜ਼ਬਤ, ਵਿੱਤ ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ

ਕੁੱਝ ਦਿਨ ਪਹਿਲਾ ਮਜੀਠਾ ਹਲਕੇ ਵਿੱਚ ਗੈਰ-ਕਾਨੂੰਨੀ ਸ਼ਰਾਬ ਪੀਣ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਸਨ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਲਾਕੇ ਦਾ ਦੌਰਾ ਕੀਤਾ ਸੀ।

ਪੰਜਾਬ ਸਰਕਾਰ ਦੀ ਗੈਰ-ਕਾਨੂੰਨੀ ਸ਼ਰਾਬ ਵਿਰੁੱਧ ਕਾਰਵਾਈ, ਵੱਡੀ ਖੇਪ ਜ਼ਬਤ, ਵਿੱਤ ਮੰਤਰੀ ਚੀਮਾ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ
tv9-punjabi
| Updated On: 30 May 2025 10:58 AM IST

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਇਸ ਨਾਲ ਦੂਜੇ ਰਾਜਾਂ ਵਿੱਚ ਗੈਰ-ਕਾਨੂੰਨੀ ਸ਼ਰਾਬ ਵੇਚਣ ਦੇ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ। ਹਾਲਾਂਕਿ, ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈ ਮੌਤ ਤੋਂ ਬਾਅਦ, ਇਸ ਨੂੰ ਪੰਜਾਬ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਮਜੀਠਾ ਹਲਕੇ ਵਿੱਚ ਗੈਰ-ਕਾਨੂੰਨੀ ਸ਼ਰਾਬ ਪੀਣ ਕਾਰਨ 22 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਸਨ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਲਾਕੇ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੇਣ ਦਾ ਐਲਾਨ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ ਸਰਕਾਰ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਪਟਿਆਲਾ ਪੁਲਿਸ ਨੇ ਦਿੱਲੀ ਤੋਂ ਆ ਰਿਹਾ 600 ਲੀਟਰ ਮੀਥੇਨੌਲ ਜ਼ਬਤ ਕੀਤਾ, ਜਿਸਦੀ ਵਰਤੋਂ ਸ਼ਰਾਬ ਬਣਾਉਣ ਵਿੱਚ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਦੇਸੀ ਸ਼ਰਾਬ ਵੀ ਫੜੀ ਗਈ।

ਕੇਂਦਰ ਨੂੰ ਵੀ ਲਿਖਿਆ ਪੱਤਰ

ਪੰਜਾਬ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਮੀਥੇਨੌਲ ਸਬੰਧੀ ਦਿਸ਼ਾ-ਨਿਰਦੇਸ਼ ਤੈਅ ਕਰੇ ਤਾਂ ਜੋ ਲੋਕ ਜ਼ਹਿਰੀਲੀ ਸ਼ਰਾਬ ਨਾ ਬਣਾ ਸਕਣ। ਦੂਜੇ ਪਾਸੇ, ਪਿਛਲੇ ਇੱਕ ਮਹੀਨੇ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ 35 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ,

ਜਿਸ ਵਿੱਚ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਆਬਕਾਰੀ ਵਿਭਾਗ ਨੇ 44 ਸ਼ਰਾਬ ਦੇ ਡੱਬੇ ਵੀ ਜ਼ਬਤ ਕੀਤੇ ਸਨ, ਜਿਨ੍ਹਾਂ ‘ਤੇ ਟਰੈਕ ਅਤੇ ਟਰੇਸ ਦਾ ਹੋਲੋਗ੍ਰਾਮ ਜਾਣਬੁੱਝ ਕੇ ਮਿਟਾ ਦਿੱਤਾ ਗਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਇਹ ਤਸਕਰੀ ਪੂਰੀ ਰਣਨੀਤੀ ਨਾਲ ਵੱਡੇ ਪੱਧਰ ‘ਤੇ ਹੋ ਰਹੀ ਹੈ।

Follow Us
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...