Govt Employees strike: ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ Punjabi news - TV9 Punjabi

Govt Employees strike: ਪੰਜਾਬ ਭਰ ‘ਚ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

Updated On: 

18 May 2023 19:15 PM

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੈੱਨ ਡਾਊਨ ਸਟ੍ਰਾਈਕ ਕੀਤੀ ਗਈ ਹੈ। ਇਸ ਹੜਤਾਲ ਦਾ ਐਲਾਨ 23 ਮਈ ਤੱਕ ਕੀਤਾ ਗਿਆ ਹੈ।

Govt Employees strike: ਪੰਜਾਬ ਭਰ ਚ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ
Follow Us On

Punjab Government Employees strike: ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੈੱਨ ਡਾਊਨ ਸਟ੍ਰਾਈਕ (Strike) ਕੀਤੀ ਗਈ ਹੈ। ਸਰਕਾਰੀ ਮੁਲਾਜ਼ਮਾਂ ਵੱਲੋਂ 23 ਮਈ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਡੀਸੀ ਦਫਤਰਾਂ, ਐਸਡੀਐਮ ਦਫਤਰਾਂ, ਤਹਿਸੀਲਾਂ, ਸਬ ਤਹਿਸੀਲਾਂ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਕਲਮ ਛੋਡ ਹੜਤਾਲ ਕੀਤੀ ਗਈ ਹੈ।

ਲੋਕਾਂ ਨੂੰ ਹੋ ਸਕਦੀ ਹੈ ਪ੍ਰੇਸ਼ਾਨੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਪੁਰਾਣੀ ਪੈਨਸ਼ਨ ਸਕੀਮ (Old Pension Scheme) ਦੀ ਬਹਾਲੀ ਨੂੰ ਲੈ ਕੇ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਮਲਾਜ਼ਮ ਦਰਫਤਰਾਂ ਵਿੱਚ ਮੌਜੂਦ ਰਹਿਣਗੇ ਪਰ ਕੰਮ ਨਹੀਂ ਕਰਨਗੇ। ਜਿਸ ਦਾ ਸਿੱਧਾ ਅਸਰ ਲੋਕਾਂ ‘ਤੇ ਪਵੇਗਾ। 23 ਮਈ ਤੱਕ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਵਿੱਚ ਸਰਕਾਰ ਦਫਤਰਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ ਲੈ ਕੇ 2 ਵਜੇ ਤੱਕ ਦਾ ਹੈ। ਇਸ ਦੌਰਾਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੜਤਾਲ ‘ਤੇ ਪੰਜਾਬ ਦੇ ਸਰਕਾਰੀ ਬਾਬੂ

ਇਸ ਹੜਤਾਲ ਤੋਂ ਬਾਅਦ ਸਰਕਾਰੀ ਦਫਤਰ ਤਾਂ ਖੋਲ੍ਹੇ ਗਏ ਹਨ ਪਰ ਉਥੇ ਮੁਲਾਜ਼ਮ ਮੌਜੂਦ ਨਹੀਂ ਹਨ। ਦੱਸ ਦਈਏ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਵਿਰੋਧ ਵੱਜੋ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਥੇ ਹੀ ਸਰਕਾਰੀ ਦਫਰਤਾਂ ਵਿੱਚ ਨਾ ਹੀ ਅਧਿਕਾਰੀ ਅਤੇ ਨਾ ਹੀ ਕੋਈ ਮੁਲਾਜ਼ਮ ਮੌਜੂਦ ਹੈ। ਸਰਕਾਰੀ ਦਫਤਰਾਂ ਵਿੱਚ ਲੋਕ ਕੰਮ ਲਈ ਆ ਰਹੇ ਹਨ।

ਪਰ ਉਥੇ ਕੀ ਵੀ ਮੁਲਾਜ਼ ਮੌਜੂਦ ਨਹੀਂ ਹੈ। ਲੋਕਾਂ ਨੂੰ ਕਾਫੀ ਦਿੱਕਤ ਪ੍ਰੇਸ਼ਾਨੀ ਹੋ ਸਕਦੀ ਹੈ। ਸੂਬਾ ਸਰਕਾਰ ਵੱਲੋਂ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਤੋਂ ਬਾਅਦ ਲੋਕ ਘਰੋਂ ਜਲਦ ਹੀ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ (Government Office) ਵਿੱਚ ਆ ਜਾਂਦੇ ਹਨ। ਤਾਂ ਜੋ ਉਨ੍ਹਾਂ ਦੇ ਕੰਮ ਜਲਦ ਤੋਂ ਜਲਦ ਹੋ ਸਕਣ। ਪਰ ਹੜਤਾਲ ਦੇ ਚੱਲਦਿਆਂ ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਵਾਪਸ ਪਰਤਨਾ ਪੈ ਸਕਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version