First Full Budget: ਪੰਜਾਬ ਸਰਕਾਰ ਦਾ ਪੂਰਨ ਬਜਟ 11 ਵਜੇ ਹੋਵੇਗਾ ਪੇਸ਼
Budget Session: ਪਿਛਲੇ ਸਾਲ ਮਾਰਚ ਵਿੱਚ ਜਦੋਂ ਆਪ ਸਰਕਾਰ ਬਣੀ ਸੀ ਤਾਂ ਪਹਿਲਾਂ ਤਿੰਨ ਮਹੀਨਿਆਂ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਸੀ। ਬਾਅਦ ਵਿੱਚ 9 ਮਹੀਨਿਆਂ ਦਾ ਛੋਟਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਵਾਰ ਸਰਕਾਰ ਦਾ ਪਹਿਲਾਂ ਪੂਰਣ ਬਜਟ ਹੈ।
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
ਸਰਕਾਰ ਦਾ ਪਹਿਲਾ ਪੂਰਨ ਬਜਟ
ਵਿਧਾਨਸਭਾ ਜਾਣ ਤੋਂ ਪਹਿਲਾਂ ਮੀਡੀਆਂ ਨਾਲ ਮੁਖਾਤਿਬ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਪਹਿਲਾ ਪੂਰਣ ਬਜਟ ਹੈ ਅਤੇ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਗਈ ਹੈ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ। ਇਹ ਵੀ ਪੜ੍ਹੋ – 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਸੈਸ਼ਨ,ਗਵਰਨਰ ਨੇ ਦਿੱਤੀ ਮਨਜੂਰੀਸੀਐੱਮ ਨੇ ਕੀਤਾ ਸੀ ਦਾਅਵਾ -ਅਗਲੇ ਸਾਲਾਂ ਲਈ ਅਹਿਮ ਸੈਸ਼ਨ
ਬੀਤੇ ਦਿਨੀਂ ਸੀਐੱਮ ਭਗਵੰਤ ਮਾਨ ਨੇ ਉਮੀਦ ਜਤਾਈ ਸੀ ਕਿ ਇਸ ਬਜਟ ਵਿੱਚ ਪੰਜਾਬ ਸਰਕਾਰ ਰਾਜ ਦੀਆਂ ਔਰਤਾਂ ਅਤੇ ਲੜਕੀਆਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਜਮ੍ਹਾ ਕਰਵਾਉਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਸਕਦੀ ਹੈ। ਇਸ ਬਜਟ ਸੈਸ਼ਨ ਵਿੱਚ ਔਰਤਾਂ ਅਤੇ ਲੜਕੀਆਂ ਨੂੰ 1-1 ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਇਲਾਵਾ ਪੰਜਾਬ ਸਰਕਾਰ ਕਈ ਵਿਕਾਸ ਕੰਮਾਂ ਬਾਰੇ ਅਤੇ ਹੋਰ ਅਹਿਮ ਐਲਾਨ ਵੀ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੁੜ ਮੀਟਿੰਗ ਕਰਕੇ ਤਿਆਰ ਕੀਤੇ ਰੋਡ ਮੈਪ ‘ਤੇ ਚਰਚਾ ਕਰ ਸਕਦੇ ਹਨ। ਸੀਐਮ ਮਾਨ ਇਸ ਬਜਟ ਸੈਸ਼ਨ ਨੂੰ ਅਗਲੇ ਸਾਲਾਂ ਲਈ ਅਹਿਮ ਮੰਨ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਪੰਜਾਬ ਸਰਕਾਰ ‘ਤੇ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਤਾਰ ਦੋਸ਼ ਲਾਉਂਦੀਆਂ ਆ ਰਹੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
