AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਜਾਰੀ ਕਰੇਗੀ ਗ੍ਰਾਂਟ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਪ੍ਰਵਾਨਗੀ

ਪੰਜਾਬ ਸਰਕਾਰ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਲਈ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਨੂੰ ਛੇਤੀ ਜਾਰੀ ਕੀਤੀ ਜਾਵੇਗੀ। ਦੱਸ ਦੇਈਏ ਕਿ ਸੀਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਪੰਜਾਬ ਸਰਕਾਰ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਜਾਰੀ ਕਰੇਗੀ ਗ੍ਰਾਂਟ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਪ੍ਰਵਾਨਗੀ
amanpreet-kaur
| Published: 12 Dec 2023 20:17 PM IST
Share

ਪੰਜਾਬ ਸਰਕਾਰ ਵੱਲੋਂ ਪਿੰਡਾ ਵਿੱਚ ਵਿਕਾਸ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਪਿੰਡਾਂ ਵਿੱਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਇਆ ਜਾਵੇਗਾ। ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਸੂਬਾ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਜਿਆਦਾ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ।

ਸੂਬਾ ਸਰਕਾਰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਬਹੁਤੇ ਪਿੰਡ ਅਜਿਹੇ ਹਨ। ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਬਣਾਏ ਗਏ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਮੁਤਾਬਕ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸੂਬਾ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ।

ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਹੋਵੇਗੀ ਗ੍ਰਾਂਟ ਰਾਸ਼ੀ

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ ‘ਚ ਤਬਦੀਲ ਕਰਨ ਲਈ ਵਰਤ ਸਕਦੀ ਹੈ। ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ। ਦੱਸ ਦੇਈਏ ਕਿ ਸੀਐੱਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...