AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਮਜ਼ੋਰ ਵਰਗਾਂ ਲਈ 25,000 ਮਕਾਨਾਂ ਦੀ ਉਸਾਰੀ ਕਰੇਗੀ ਪੰਜਾਬ ਸਰਕਾਰ:ਅਮਨ ਅਰੋੜਾ

Affordable House: ਪੰਜਾਬ ਸਰਕਾਰ ਨੇ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਗਲੇ ਪੰਜ ਸਾਲਾਂ ਵਿੱਚ ਲਗਭਗ 100 ਨਿਊ ਅਰਬਨ ਅਸਟੇਟਸ ਵਿਕਸਤ ਕਰਨ ਦੀ ਯੋਜਨਾ ਵੀ ਬਣਾਈ ਹੈ।

ਕਮਜ਼ੋਰ ਵਰਗਾਂ ਲਈ 25,000 ਮਕਾਨਾਂ ਦੀ ਉਸਾਰੀ ਕਰੇਗੀ ਪੰਜਾਬ ਸਰਕਾਰ:ਅਮਨ ਅਰੋੜਾ
AMAN ARORA
tv9-punjabi
| Published: 18 Mar 2023 20:51 PM IST
Share
ਚੰਡੀਗੜ੍ਹ ਨਿਊਜ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਟੀਚੇ ਵੱਲ ਵਧਦਿਆਂ ਮੁੱਖ ਮੰਤਰੀ ਭਗਵੰਤ ਮਾਨ (Aman Arora) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਵਰ੍ਹੇ ਦੌਰਾਨ ਹੀ ਅਨੇਕਾਂ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜਿਸ ਨਾਲ ਸਰਕਾਰ ਨਾ ਸਿਰਫ਼ ਪੰਜਾਬੀਆਂ ਦੀਆਂ ਆਸਾਂ ਤੇ ਖਰ੍ਹੀ ਉਤਰੀ ਹੈ ਸਗੋਂ ਵਿਕਾਸ ਪੱਖੋਂ ਵੀ ਸੂਬੇ ਨੇ ਬੇਮਿਸਾਲ ਤਰੱਕੀ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਜਲਦੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ, ਜਿਸ ਦਾ ਉਦੇਸ਼ ਖੇਤੀ ਰਹਿੰਦ-ਖੂੰਹਦ ਦੀ ਈਂਧਣ ਵਜੋਂ ਵਰਤੋਂ ਕਰਕੇ ਕੋਲੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹੋਰ ਬਾਲਣ ਦੀ ਵਰਤੋਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ 12 ਮਿਲੀਅਨ ਪਰਾਲੀ ਦਾ ਅਜੇ ਵੀ ਸਹੀ ਢੰਗ ਨਾਲ ਨਿਬੇੜਾ ਨਹੀਂ ਕੀਤਾ ਜਾਂਦਾ ਅਤੇ ਇਸ ਪਾਲਿਸੀ ਦੇ ਲਾਗੂ ਹੋਣ ਨਾਲ ਪਰਾਲੀ ਸਮੱਸਿਆ ਬਣਨ ਦੀ ਬਜਾਏ ਇੱਕ ਸੰਪਤੀ ਬਣ ਜਾਵੇਗੀ।

ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਸਬੰਧੀ ਪ੍ਰਾਜੈਕਟ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ ਖੇਤੀ ਰਹਿੰਦ-ਖੂੰਹਦ ਆਧਾਰਤ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਪੇਡਾ ਵੱਲੋਂ ਅਲਾਟ ਕੀਤੇ ਗਏ ਹਨ।

ਕਮਜ਼ੋਰ ਵਰਗਾਂ ਲਈ ਪੜਾਅਵਾਰ ਢੰਗ ਨਾਲ 25,000 ਮਕਾਨਾਂ ਦੀ ਉਸਾਰੀ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਬੀਤੇ ਵਰ੍ਹੇ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਪੜਾਅਵਾਰ ਢੰਗ ਨਾਲ 25,000 ਮਕਾਨਾਂ ਦੀ ਉਸਾਰੀ ਕਰੇਗੀ। ਇਸ ਵਰਗ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ 15,000 ਮਕਾਨ ਬਣਾਏ ਜਾਣਗੇ।

ਅਫੋਰਡੇਬਲ ਹਾਊਸਿੰਗ ਨੀਤੀ, 2023 ਨੂੰ ਮਨਜ਼ੂਰੀ

ਉਨ੍ਹਾਂ ਦੱਸਿਆ ਕਿ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਲਈ ਅਫੋਰਡੇਬਲ ਹਾਊਸਿੰਗ ਨੀਤੀ, 2023 ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਵੀ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਮਾੜੀਆਂ ਨੀਤੀਆਂ ਕਾਰਨ ਸੂਬੇ ਵਿੱਚ 14,000 ਤੋਂ ਵੱਧ ਅਣ-ਅਧਿਕਾਰਤ ਕਲੋਨੀਆਂ ਉਸਾਰੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਦੀ ਵਰਤੋਂ ਤਬਦੀਲੀ (ਸੀਐਲਯੂ), ਕੰਪਲੀਸ਼ਨ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਇੱਕ ਹੋਰ ਕਦਮ ਚੁੱਕਦਿਆਂ ਸਟੈਂਡਅਲੋਨ ਉਦਯੋਗਾਂ ਦੇ ਬਿਲਡਿੰਗ ਪਲਾਨ ਅਤੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਵੀ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...