AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Stubble Burning: ਪਰਾਲੀ ‘ਤੇ NGT ਸਖਤ, ਪੰਜਾਬ ਅਤੇ ਹਰਿਆਣਾ ਨੂੰ 2024 ਲਈ ਸਮਾਂਬੱਧ ਕਾਰਜ ਯੋਜਨਾ ਬਣਾਉਣ ਦੇ ਨਿਰਦੇਸ਼

NGT ਨੇ ਪੰਜਾਬ ਅਤੇ ਹਰਿਆਣਾ ਨੂੰ 1 ਜਨਵਰੀ, 2024 ਤੋਂ 1 ਸਤੰਬਰ, 2024 ਤੱਕ ਪੜਾਅਵਾਰ ਪ੍ਰਸਤਾਵਿਤ ਕਾਰਵਾਈ ਸਮੇਤ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ ਨੇ ਅਗਲੇ ਸਾਲ ਲਈ ਵੱਖ-ਵੱਖ ਰੋਕਥਾਮ ਕਦਮਾਂ ਅਤੇ ਜਵਾਬਦੇਹ ਅਧਿਕਾਰੀ ਨੂੰ ਕਾਰਜ ਯੋਜਨਾ 'ਚ ਸ਼ਾਮਲ ਕਰਨ ਲਈ ਕਿਹਾ ਹੈ।

Stubble Burning: ਪਰਾਲੀ 'ਤੇ NGT ਸਖਤ, ਪੰਜਾਬ ਅਤੇ ਹਰਿਆਣਾ ਨੂੰ 2024 ਲਈ ਸਮਾਂਬੱਧ ਕਾਰਜ ਯੋਜਨਾ ਬਣਾਉਣ ਦੇ ਨਿਰਦੇਸ਼
ਪਰਾਲੀ ਸਾੜਨਾ
tv9-punjabi
| Published: 01 Dec 2023 18:17 PM IST
Share

ਪੰਜਾਬ ਨਿਊਜ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਪੰਜਾਬ ਅਤੇ ਹਰਿਆਣਾ ਨੂੰ 1 ਜਨਵਰੀ ਤੋਂ 1 ਸਤੰਬਰ, 2024 ਦਰਮਿਆਨ ਪਰਾਲੀ ਸਾੜਨ ਨਾਲ ਨਜਿੱਠਣ ਲਈ ਸਮਾਂਬੱਧ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ (NGT) ਨੇ ਜ਼ੋਰ ਦੇ ਕੇ ਕਿਹਾ ਹੈ ਕਿ ਖੇਤਾਂ ਵਿੱਚ ਪਰਾਲੀ ਸਾੜਨਾ ਇੱਕ ਗੰਭੀਰ ਸਮੱਸਿਆ ਹੈ ਅਤੇ ਇਸ ਦੇ ਹੱਲ ਦੀ ਤਿਆਰੀ ਹੁਣ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਦਰਅਸਲ, ਐਨਜੀਟੀ ਨੇ ਪੰਜਾਬ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਹਵਾ ਪ੍ਰਦੂਸ਼ਣ ਵਿੱਚ ਵਾਧੇ ਬਾਰੇ ਇੱਕ ਅਖ਼ਬਾਰ ਦੀ ਰਿਪੋਰਟ ਦਾ ਨੋਟਿਸ ਲਿਆ ਹੈ। ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

ਐਨਜੀਟੀ ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਬੈਂਚ ਨੇ ਕਿਹਾ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ (Commission for Air Quality) ਮੈਨੇਜਮੈਂਟ (ਸੀਏਕਿਊਐਮ) ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 36,632 ਘਟਨਾਵਾਂ ਵਾਪਰੀਆਂ ਅਤੇ ਇਨ੍ਹਾਂ ਵਿੱਚੋਂ 2,285 ਘਟਨਾਵਾਂ ਇਸ ਸਾਲ 15 ਸਤੰਬਰ ਤੋਂ 28 ਨਵੰਬਰ ਤੱਕ ਵਾਪਰੀਆਂ।

5352 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ

ਬੈਂਚ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 16 ਨਵੰਬਰ ਤੱਕ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 5352 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਜਦੋਂਕਿ ਹਰਿਆਣਾ (Haryana) ਦੇ ਫਤਿਹਾਬਾਦ ਜ਼ਿਲ੍ਹੇ ਵਿੱਚ 476 ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ। . ਬੈਂਚ ਨੇ ਮੰਨਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟ ਰਹੀਆਂ ਹਨ। ਬੈਂਚ ਵਿੱਚ ਬੈਂਚ ਦੇ ਨਿਆਂਇਕ ਮੈਂਬਰ ਜਸਟਿਸ ਅਰੁਣ ਕੁਮਾਰ ਤਿਆਗੀ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲ ਵੀ ਸ਼ਾਮਲ ਹਨ।

ਹਰਿਆਣਾ ਨੇ ਕੀਤਾ ਕਾਫੀ ਸੁਧਾਰ

ਬੈਂਚ ਨੇ ਬੁੱਧਵਾਰ ਨੂੰ ਦਿੱਤੇ ਇੱਕ ਹੁਕਮ ਵਿੱਚ ਕਿਹਾ ਕਿ ਰਿਪੋਰਟਾਂ ਅਨੁਸਾਰ 28 ਨਵੰਬਰ ਨੂੰ ਹਰਿਆਣਾ ਵਿੱਚ ਖੇਤਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ ਜਦਕਿ ਪੰਜਾਬ ਵਿੱਚ ਸਿਰਫ਼ 18 ਘਟਨਾਵਾਂ ਵਾਪਰੀਆਂ। ਇਸ ਵਿਚ ਕਿਹਾ ਗਿਆ ਹੈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਮੁੱਦਾ ਮੁੱਖ ਤੌਰ ‘ਤੇ 15 ਸਤੰਬਰ ਤੋਂ 30 ਨਵੰਬਰ ਦਰਮਿਆਨ ਪੈਦਾ ਹੋਇਆ ਸੀ। ਐਨਜੀਟੀ ਨੇ ਕਿਹਾ ਕਿ ਅਵਸ਼ੇਸ਼ਾਂ ਨੂੰ ਸਾੜਨ ਦੀ ਗੰਭੀਰ ਸਮੱਸਿਆ ਹਰ ਸਾਲ ਪੈਦਾ ਹੁੰਦੀ ਹੈ। ਇਸ ਲਈ ਅਗਲੇ ਸਾਲ ਯਾਨੀ 2024 ਲਈ ਇੱਕ ਵਿਆਪਕ ਯੋਜਨਾ ਅਤੇ ਉਪਚਾਰਕ ਕਾਰਵਾਈ ਸ਼ੁਰੂ ਕਰਨ ਦੀ ਲੋੜ ਹੈ।

6 ਹਫਤਿਆਂ ‘ਚ ਰਿਪੋਰਟ ਕੀਤੀ ਜਾਵੇਗੀ ਪੇਸ਼

NGT ਨੇ ਪੰਜਾਬ ਅਤੇ ਹਰਿਆਣਾ ਨੂੰ 1 ਜਨਵਰੀ, 2024 ਤੋਂ 1 ਸਤੰਬਰ, 2024 ਤੱਕ ਪੜਾਅਵਾਰ ਪ੍ਰਸਤਾਵਿਤ ਕਾਰਵਾਈ ਸਮੇਤ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ ਨੇ ਅਗਲੇ ਸਾਲ ਲਈ ਵੱਖ-ਵੱਖ ਰੋਕਥਾਮ ਕਦਮਾਂ ਅਤੇ ਜਵਾਬਦੇਹ ਅਧਿਕਾਰੀ ਨੂੰ ਕਾਰਜ ਯੋਜਨਾ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵਕੀਲ ਨੇ ਭਰੋਸਾ ਦਿੱਤਾ ਹੈ ਕਿ ਅਜਿਹੀ ਐਕਸ਼ਨ ਪਲਾਨ ਛੇ ਹਫ਼ਤਿਆਂ ਵਿੱਚ ਪੇਸ਼ ਕਰ ਦਿੱਤੀ ਜਾਵੇਗੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...