AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖ਼ਾਲੀ ਕਰਵਾਇਆ ਗਿਆ ਕੰਪਲੈਕਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਮਿਲੀ ਸਨਸਨੀਖੇਜ਼ ਧਮਕੀ ਤੋਂ ਬਾਅਦ ਤਮਾਮ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਤੇ ਕਰ ਦਿੱਤਾ ਗਿਆ ਹੈ। ਧਮਕੀ ਭਰੀ ਸੂਚਨਾ ਮਿਲਦਿਆਂ ਸਾਰ ਹੀ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਏ ਅਤੇ ਬਿਨਾਂ ਕਿਸੇ ਦੇਰੀ ਦੇ ਹਾਈਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਕੇ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖ਼ਾਲੀ ਕਰਵਾਇਆ ਗਿਆ ਕੰਪਲੈਕਸ
tv9-punjabi
| Updated On: 25 Sep 2026 10:54 AM IST
Share

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਮਿਲੀ ਸਨਸਨੀਖੇਜ਼ ਧਮਕੀ ਤੋਂ ਬਾਅਦ ਤਮਾਮ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ਤੇ ਕਰ ਦਿੱਤਾ ਗਿਆ ਹੈ। ਧਮਕੀ ਭਰੀ ਸੂਚਨਾ ਮਿਲਦਿਆਂ ਸਾਰ ਹੀ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਏ ਅਤੇ ਬਿਨਾਂ ਕਿਸੇ ਦੇਰੀ ਦੇ ਹਾਈਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਕੇ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ (PCR) ਦੇ ਵਾਹਨ, ਦਮਕਲ ਵਿਭਾਗ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਕੇ ਤੇ ਤਾਇਨਾਤ ਕਰ ਦਿੱਤੀਆਂ ਗਈਆਂ। ਬੰਬ ਨਿਰੋਧਕ ਦਸਤਾ ਅਤੇ ਹੋਰ ਵਿਸ਼ੇਸ਼ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਕੰਪਲੈਕਸ ਅੰਦਰ ਬਾਰੀਕੀ ਨਾਲ ਜਾਂਚ ਮੁਹਿੰਮ ਚਲਾ ਰਹੀਆਂ ਹਨ।

ਸੁਰੱਖਿਆ ਬਲਾਂ ਵੱਲੋਂ ਹਾਈਕੋਰਟ ਕੰਪਲੈਕਸ ਦੇ ਅੰਦਰ ਮੌਜੂਦ ਹਰੇਕ ਸ਼ੱਕੀ ਵਸਤੂ, ਲਾਵਾਰਿਸ ਸਾਮਾਨ ਅਤੇ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਚੱਲੀ ਜਾਂਚ ਦੌਰਾਨ ਪੁਲਿਸ ਨੂੰ ਅਦਾਲਤ ਕੰਪਲੈਕਸ ਵਿੱਚੋਂ ਕਿਸੇ ਵੀ ਪ੍ਰਕਾਰ ਦੀ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਇਹ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਕਾਲ ਦੇ ਸਰੋਤ ਸੰਬੰਧੀ ਅਜੇ ਤੱਕ ਪੁਲਿਸ ਜਾਂ ਸੁਰੱਖਿਆ ਏਜੰਸੀਆਂ ਵੱਲੋਂ ਕੋਈ ਅਧਿਕਾਰਤ ਜਾਂ ਵਿਸਤ੍ਰਿਤ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।

ਪਹਿਲਾਂ ਵੀ ਸਰਕਾਰੀ ਅਦਾਰਿਆਂ ਨੂੰ ਮਿਲ ਚੁੱਕੀਆਂ ਨੇ ਧਮਕੀਆਂ

ਰਾਜਧਾਨੀ ਚੰਡੀਗੜ੍ਹ ਅੰਦਰ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸਕੂਲਾਂ, ਪਾਸਪੋਰਟ ਦਫ਼ਤਰ ਅਤੇ ਹਾਈਕੋਰਟ ਨੂੰ ਕਈ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ ਅਤੇ ਸੈਕਟਰ-43 ਸਥਿਤ ਅੰਤਰਰਾਜੀ ਬੱਸ ਅੱਡੇ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਉਣ ਦੀਆਂ ਅਫ਼ਵਾਹਾਂ ਤੇ ਧਮਕੀਆਂ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ ਉਨ੍ਹਾਂ ਸਾਰੇ ਪੁਰਾਣੇ ਮਾਮਲਿਆਂ ਵਿੱਚ ਵੀ ਪੁਲਿਸ ਅਤੇ ਸੁਰੱਖਿਆ ਦਸਤਿਆਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਸਖ਼ਤ ਜਾਂਚ ਪੜਤਾਲ ਕੀਤੀ ਗਈ ਸੀ, ਪਰ ਉਸ ਦੌਰਾਨ ਵੀ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਨਹੀਂ ਸੀ ਮਿਲੀ।

ਕਾਲ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਪੁਲਿਸ

ਇਸ ਤਾਜ਼ਾ ਧਮਕੀ ਭਰੀ ਕਾਲ ਦੇ ਸਾਹਮਣੇ ਆਉਣ ਤੋਂ ਬਾਅਦ ਸਾਈਬਰ ਸੈੱਲ ਅਤੇ ਪੁਲਿਸ ਟੀਮਾਂ ਕਾਲ ਦੇ ਅਸਲ ਸਰੋਤ ਦਾ ਪਤਾ ਲਗਾਉਣ ਅਤੇ ਮੁਲਜ਼ਮ ਦੀ ਪਛਾਣ ਕਾਇਮ ਕਰਨ ਵਿੱਚ ਜੁੱਟ ਗਈਆਂ ਹਨ। ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਅਦਾਲਤੀ ਖੇਤਰ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਹਤਿਆਤ ਵਜੋਂ ਵਾਧੂ ਸੁਰੱਖਿਆ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ।

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...