AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ‘ਤੇ ਵਿਵਾਦ, ਪੰਜਾਬ ਸਰਕਾਰ ਨੇ ਚੁੱਕੇ ਸਵਾਲ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਲਈ ਪਹਿਲਾਂ ਜੋ ਪ੍ਰਕਿਰਿਆ ਅਪਣਾਈ ਜਾਂਦੀ ਸੀ, ਕੇਂਦਰ ਸਰਕਾਰ ਨੇ ਉਸ ਨੂੰ ਇਸ ਮਾਮਲੇ 'ਚ ਨਹੀਂ ਅਪਣਾਇਆ।

ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ 'ਤੇ ਵਿਵਾਦ, ਪੰਜਾਬ ਸਰਕਾਰ ਨੇ ਚੁੱਕੇ ਸਵਾਲ
davinder-kumar-jalandhar
| Updated On: 06 Sep 2026 13:31 PM IST
Share

ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਦੇਸ਼ ਦੇ ਵੱਖ-ਵੱਖ ਹਾਈ ਕੋਰਟਾਂ ‘ਚ 8 ਚੀਫ਼ ਜਸਟਿਸਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਕੁਝ ਦਿਨਾਂ ਬਾਅਦ ਕੀਤੀਆਂ ਗਈਆਂ ਹਨ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ‘ਐਕਸ’ ‘ਤੇ ਪੋਸਟ ਕਰਕੇ ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਦਿੱਤੀ।

ਇਨ੍ਹਾਂ ਨਿਯੁਕਤੀਆਂ ‘ਚ ਪੰਜਾਬ, ਮਹਾਰਾਸ਼ਟਰ, ਪੱਛਮੀ ਬੰਗਾਲ, ਬਿਹਾਰ, ਰਾਜਸਥਾਨ ਤੇ ਜੰਮੂ-ਕਸ਼ਮੀਰ ਸਮੇਤ ਕਈ ਰਾਜਾਂ ਦੇ ਹਾਈ ਕੋਰਟ ਸ਼ਾਮਲ ਹਨ। ਸਰਕਾਰ ਨੇ ਮੌਜੂਦਾ ਜੱਜਾਂ ਨੂੰ ਵੱਖ-ਵੱਖ ਹਾਈ ਕੋਰਟਾਂ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਇਸੇ ਤਹਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਇਸੇ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਨਿਯੁਕਤੀ ‘ਤੇ ਪੰਜਾਬ ਸਰਕਾਰ ਨੇ ਚੁੱਕੇ ਸਵਾਲ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਲਈ ਪਹਿਲਾਂ ਜੋ ਪ੍ਰਕਿਰਿਆ ਅਪਣਾਈ ਜਾਂਦੀ ਸੀ, ਕੇਂਦਰ ਸਰਕਾਰ ਨੇ ਉਸ ਨੂੰ ਇਸ ਮਾਮਲੇ ‘ਚ ਨਹੀਂ ਅਪਣਾਇਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਜਦੋਂ ਪੰਜਾਬ ਨਾਲ ਸਬੰਧਤ ਜਸਟਿਸ ਜੀ.ਐਸ. ਸੰਧਾਵਾਲੀਆ, ਜੋ ਕਿ ਸੀਨੀਅਰ ਮੋਸਟ ਜਸਟਿਸ ਸਨ ਤੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਚੀਫ਼ ਜਸਟਿਸ ਨੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਫੈਸਲਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਤੇ ਕਾਲੇਜੀਅਮ ਵੱਲੋਂ ਜਸਟਿਸ ਜੀ.ਐਸ. ਸੰਧਾਵਾਲੀਆ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ‘ਚ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਸੀ।

‘ਸਹਿਮਤੀ ਲਏ ਬਿਨਾਂ ਕੀਤੀ ਨਿਯੁਕਤੀ’

ਚੀਮਾ ਨੇ ਇਲਜ਼ਾਮ ਲਗਾਇਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਜਦੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਮਾਮਲਾ ਸਾਹਮਣੇ ਆਇਆ ਸੀ। ਪਰ ਕੇਂਦਰ ਸਰਕਾਰ ਨੇ ਬੀਤੇ ਦਿਨ ਪੂਰੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਹੀ ਉਨ੍ਹਾਂ ਨੂੰ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਮੈਮੋਰੈਂਡਮ ਆਫ਼ ਪ੍ਰੋਸੀਜਰ ਦੇ ਪੈਰਾ ਨੰਬਰ 6 ਤਹਿਤ ਸੂਬਾ ਸਰਕਾਰ ਨੂੰ ਆਪਣਾ ਵਿਚਾਰ ਤੇ ਸਹਿਮਤੀ ਦੇਣੀ ਹੁੰਦੀ ਹੈ, ਪਰ ਕੇਂਦਰ ਸਰਕਾਰ ਨੇ ਸਹਿਮਤੀ ਤੋਂ ਬਿਨਾਂ ਹੀ ਨਿਯੁਕਤੀ ਕਰ ਦਿੱਤੀ।

ਹਰਪਾਲ ਸਿੰਘ ਚੀਮਾ ਨੇ ਇਸ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਤੇ ਲੋਕਤੰਤਰ ਤਹਿਤ ਚੁਣੀ ਹੋਏ ਮੁੱਖ ਮੰਤਰੀ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਸੰਵਿਧਾਨਕ ਪ੍ਰਕਿਰਿਆ ਨੂੰ ਬਾਈਪਾਸ ਕਰ ਰਹੀ ਹੈ। ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ 4 ਵਜੇ ਮੀਟਿੰਗ ਸੱਦੀ ਹੈ।

Follow Us
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......