ਕਿਸਾਨ-NHAI ਆਹਮੋ-ਸਾਹਮਣੇ, HC ਨੇ ਲਾਡੋਵਾਲ ਟੋਲ ਪਲਾਜ਼ਾ ਖੋਲ੍ਹਣ ਦੇ ਕੀਤੇ ਹੁਕਮ | Punjab Haryana High court order to open ladhowal toll plaza farmers protest against NHAI know full detail in punjabi Punjabi news - TV9 Punjabi

ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨ ਤੇ NHAI ਆਹਮੋ-ਸਾਹਮਣੇ, HC ਨੇ ਕੀਤੇ ਹਨ ਰਾਹ ਖੋਲ੍ਹਣ ਦੇ ਹੁਕਮ

Updated On: 

25 Jul 2024 12:35 PM

Ladowal Toll Plaza: ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਇੰਦਰਬੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਅੱਜ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਵੇਰੇ 11 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁੱਜਣ ਲਈ ਕਿਹਾ ਗਿਆ ਹੈ।

ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨ ਤੇ NHAI ਆਹਮੋ-ਸਾਹਮਣੇ, HC ਨੇ ਕੀਤੇ ਹਨ ਰਾਹ ਖੋਲ੍ਹਣ ਦੇ ਹੁਕਮ

ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ

Follow Us On

Ladhowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਪਿਛਲੇ 40 ਦਿਨਾਂ ਤੋਂ ਬੰਦ ਹੈ। ਸਾਰੇ ਵਾਹਨਾਂ ਨੂੰ ਟੈਕਸ ਮੁਕਤ ਕੀਤਾ ਜਾ ਰਿਹਾ ਹੈ। ਹੁਣ ਤੱਕ 40 ਕਰੋੜ ਰੁਪਏ ਦਾ ਟੈਕਸ ਬਕਾਇਆ ਹੈ। ਕਿਸਾਨਾਂ ਅਤੇ NHAI ਨੇ ਟੋਲ ਖੋਲ੍ਹਣ ਲਈ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੈ। ਹੁਣ ਟੋਲ ਪਲਾਜ਼ਾ ‘ਤੇ ਸਥਿਤੀ ਅਜਿਹੀ ਬਣ ਗਈ ਹੈ ਕਿ ਕਿਸਾਨ ਆਗੂ ਅਤੇ NHAI ਆਹਮੋ-ਸਾਹਮਣੇ ਹਨ।

ਹਾਈ ਕੋਰਟ ਨੇ ਟੋਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਦਿੰਦਿਆਂ ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਇੰਦਰਬੀਰ ਸਿੰਘ ਕਾਦੀਆਂ ਨੇ ਦੱਸਿਆ ਕਿ ਅੱਜ ਸਮੂਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਵੇਰੇ 11 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁੱਜਣ ਲਈ ਕਿਹਾ ਗਿਆ ਹੈ। ਹਾਈ ਕੋਰਟ ਦੀ ਤਰੀਕ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਵਕੀਲਾਂ ਨੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ: ਛੁੱਟੀ ਤੇ ਆਇਆ ਅਗਨੀਵੀਰ ਬਣਿਆ ਲੁਟੇਰਾ, UP ਤੋਂ ਹੱਥਿਆਰ ਲਿਆ ਦਿੰਦਾ ਸੀ ਵਾਰਦਾਤਾਂ ਨੂੰ ਅੰਜਾਮ

ਸਰਕਾਰ ਨੇ ਮੰਗਿਆ 4 ਹਫ਼ਤਿਆਂ ਦਾ ਸਮਾਂ

ਕਿਸਾਨਾਂ ਨੇ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਕੇਸ ਵਿੱਚ ਧਿਰ ਨਹੀਂ ਬਣ ਸਕਦੇ। ਉਹ ਵੱਖਰੇ ਤੌਰ ‘ਤੇ ਨਵੀਂ ਰਿੱਟ ਦਾਇਰ ਕਰ ਸਕਦੇ ਹਨ। ਹਾਈਕੋਰਟ ਨੇ ਕਿਹਾ ਕਿ NHAI ਵੱਲੋਂ ਟੋਲ ਸ਼ੁਰੂ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਨੇ ਅਦਾਲਤ ਤੋਂ 4 ਹਫ਼ਤਿਆਂ ਦਾ ਸਮਾਂ ਲਿਆ ਹੈ। ਹੁਣ ਇਹ ਜ਼ਰੂਰੀ ਨਹੀਂ ਕਿ ਟੋਲ 4 ਹਫ਼ਤਿਆਂ ਬਾਅਦ ਹੀ ਸ਼ੁਰੂ ਹੋਵੇ।

ਕਿਸਾਨਾਂ ਦੀ ਲੋਕਾਂ ਨੂੰ ਅਪੀਲ

ਟੋਲ ਕਿਸੇ ਵੀ ਸਮੇਂ ਸ਼ੁਰੂ ਹੋ ਸਕਦਾ ਹੈ। ਇਸ ਲਈ ਸਮੂਹ ਕਿਸਾਨਾਂ ਅਤੇ ਲੋਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ। ਅਦਾਲਤ ਅਤੇ ਪ੍ਰਸ਼ਾਸਨ ਕਿਸਾਨਾਂ ਦੀ ਆਵਾਜ਼ ਬਿਲਕੁਲ ਨਹੀਂ ਸੁਣ ਰਿਹਾ। ਉਨ੍ਹਾਂ ਦੀ ਇੱਕੋ ਮੰਗ ਹੈ ਕਿ ਟੋਲ ਦਰਾਂ ਘਟਾਈਆਂ ਜਾਣ। ਕਿਸਾਨਾਂ ਨੂੰ ਕੁੱਟ ਕੇ ਇੱਥੋਂ ਹਟਾਇਆ ਜਾ ਸਕਦਾ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਜਾਰੀ ਰਹੇਗਾ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version