ਚਰਨਜੀਤ ਚੰਨੀ ਦੀ ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ, ਗਲਤ ਜਾਣਕਾਰੀ ਦੇਣ ਦੇ ਹਨ ਇਲਜ਼ਾਮ – Punjabi News

ਚਰਨਜੀਤ ਚੰਨੀ ਦੀ ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ, ਗਲਤ ਜਾਣਕਾਰੀ ਦੇਣ ਦੇ ਹਨ ਇਲਜ਼ਾਮ

Updated On: 

12 Aug 2024 12:01 PM

Charanjit Singh Channi: ਚੋਣਾਂ ਮੁਹਿੰਮ ਦੌਰਾਨ ਹੋਟਲ 'ਚ 24 ਘੰਟੇ ਖਾਣੇ ਦਾ ਪ੍ਰਬੰਧ ਸੀ, ਪਰ ਚੋਣ ਪ੍ਰਚਾਰ ਦੇ ਵੇਰਵਿਆਂ 'ਚ ਇਸ ਤੇ ਹੋਣ ਵਾਲੇ ਖਰਚੇ ਬਾਰੇ ਨਹੀਂ ਦੱਸਿਆ ਹੈ। ਉਹ ਇਸ ਦੌਰਾਨ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ, ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ 'ਚ ਇੱਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ ਹੈ।

ਚਰਨਜੀਤ ਚੰਨੀ ਦੀ ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ਤੇ ਸੁਣਵਾਈ ਅੱਜ, ਗਲਤ ਜਾਣਕਾਰੀ ਦੇਣ ਦੇ ਹਨ ਇਲਜ਼ਾਮ

ਚਰਨਜੀਤ ਸਿੰਘ ਚੰਨੀ

Follow Us On

Charanjit Singh Channi: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਣੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਦਾਇਰ ਕੀਤੀ ਗਈ ਪਟੀਸ਼ਨ ‘ਚ ਭਾਜਪਾ ਨੇਤਾ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਲੁਕਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਵੇਰਵਾ ਵੀ ਸਹੀ ਨਹੀਂ ਦਿੱਤਾ ਹੈ।

ਇਸ ਪਟੀਸ਼ਨ ‘ਚ ਦੱਸਿਆ ਗਿਆ ਹੈ ਕਿ ਚੋਣਾਂ ਮੁਹਿੰਮ ਦੌਰਾਨ ਹੋਟਲ ‘ਚ 24 ਘੰਟੇ ਖਾਣੇ ਦਾ ਪ੍ਰਬੰਧ ਸੀ, ਪਰ ਚੋਣ ਪ੍ਰਚਾਰ ਦੇ ਵੇਰਵਿਆਂ ‘ਚ ਇਸ ਤੇ ਹੋਣ ਵਾਲੇ ਖਰਚੇ ਬਾਰੇ ਨਹੀਂ ਦੱਸਿਆ ਹੈ। ਉਹ ਇਸ ਦੌਰਾਨ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ, ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ‘ਚ ਇੱਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਰਾਮਾ ਮੰਡੀ ‘ਚ ਰੋਡ ਸ਼ੋਅ ਕੀਤਾ ਸੀ, ਪਰ ਇਸ ਦੀ ਮਨਜ਼ੂਰੀ ਨਹੀਂ ਲਈ ਗਈ ਸੀ ।

ਪਟੀਸ਼ਨ ਨੇ ਲਗਾਏ ਇਲਜ਼ਾਮ

ਪਟੀਸ਼ਨਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਚੰਨੀ ਨੇ ਚੋਣਾਂ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ। ਲੂਥਰਾ ਨੇ ਮੰਗ ਉਠਾਈ ਹੈ ਕਿ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ। ਪਟੀਸ਼ਨਰ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਚੋਣਾਂ ਖਤਮ ਹੋਣ ਦੇ 45 ਦਿਨ ਬਾਅਦ ਚੋਣ ਕਮਿਸ਼ਨ ਦੀ ਆਗਿਆ ਨਾਲ ਈਵੀਐਮ ਨੂੰ ਸਟਰਾਂਗ ਰੂਮ ਤੋਂ ਵੇਅਰਹਾਊਸ ਵਿੱਚ ਤਬਦੀਲ ਕਰਨਾ ਪੈਂਦਾ ਹੈ। ਪਰ ਹਾਈਕੋਰਟ ਨੇ ਜਲੰਧਰ ਵਿੱਚ ਚੋਣ ਤਹਿਸੀਲਦਾਰ ਨੂੰ ਈਵੀਐਮ ਨੂੰ ਵੇਅਰਹਾਊਸ ਵਿੱਚ ਸ਼ਿਫਟ ਨਾ ਕਰਨ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣ ਸਮੇਤ ਸਾਰਾ ਰਿਕਾਰਡ ਰੱਖਣ ਲਈ ਕਿਹਾ ਹੈ।

Exit mobile version