ਬਰਖ਼ਾਸਤ DSP ਗੁਰਸ਼ੇਰ ਸਿੰਘ ਨੂੰ HC ਨੇ ਦਿੱਤਾ ਵੱਡਾ ਝਟਕਾ, ਪਟੀਸ਼ਨ ਕੀਤੀ ਰੱਦ

Updated On: 

08 Jan 2025 03:06 AM

ਪਟੀਸ਼ਨਕਰਤਾ ਵੱਲੋਂ ਐਸਐਸਪੀ ਤੋਂ ਲੈ ਕੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ ਮੁਹਾਲੀ ਦੇ ਐਸਐਸਪੀ ਨੇ ਮਾਮਲੇ ਦੀ ਜਾਂਚ ਕਰਦਿਆਂ ਇਲਜ਼ਾਮਾਂ ਨੂੰ ਬੇਬੁਨਿਆਦ ਪਾਇਆ। ਵਿਜੀਲੈਂਸ ਨੇ ਵੀ ਇਸ ਮਾਮਲੇ ਦੀ ਜਾਂਚ ਕੀਤੀ ਹੈ। ਇਸ ਤੋਂ ਬਾਅਦ ਰੋਪੜ ਰੇਂਜ ਦੇ IG ਨੇ ਸ਼ਿਕਾਇਤ ਐਸਪੀ ਇਨਵੈਸਟੀਗੇਸ਼ਨ ਨੂੰ ਜਾਂਚ ਲਈ ਸੌਂਪ ਦਿੱਤੀ।

ਬਰਖ਼ਾਸਤ DSP ਗੁਰਸ਼ੇਰ ਸਿੰਘ ਨੂੰ HC ਨੇ ਦਿੱਤਾ ਵੱਡਾ ਝਟਕਾ, ਪਟੀਸ਼ਨ ਕੀਤੀ ਰੱਦ

ਗੁਰਸ਼ੇਰ ਸੰਧੂ. Instagram Photo

Follow Us On

ਪੰਜਾਬ ਹਰਿਆਣਾ ਹਾਈਕੋਰਟ ਨੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਐਸਪੀ ਦੀ ਜਾਂਚ ‘ਤੇ ਆਧਾਰਿਤ ਵਿਭਾਗੀ ਕਾਰਵਾਈ ਅਤੇ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਉਸ ਨੇ ਕਿਹਾ ਸੀ ਕਿ ਇਕੋ ਸ਼ਿਕਾਇਤ ‘ਤੇ ਕਈ ਜਾਂਚਾਂ ਡੀਜੀਪੀ ਦੇ ਹੁਕਮਾਂ ਦੇ ਵਿਰੁੱਧ ਸਨ।

ਪਟੀਸ਼ਨ ਦਾਇਰ ਕਰਦੇ ਹੋਏ ਸੰਧੂ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਮੋਹਾਲੀ ਨਿਵਾਸੀ ਬਲਜਿੰਦਰ ਸਿੰਘ ਨੂੰ ਤਿੰਨ ਸੁਰੱਖਿਆ ਕਰਮਚਾਰੀ ਮਿਲੇ ਸਨ। ਪਟੀਸ਼ਨਕਰਤਾ ਸੁਰੱਖਿਆ ਸਮੀਖਿਆ ਕਮੇਟੀ ਦਾ ਮੈਂਬਰ ਸੀ ਅਤੇ ਉਸ ਨੇ ਪਾਇਆ ਕਿ ਸੁਰੱਖਿਆ ਲਈ ਬਣਾਏ ਗਏ ਆਧਾਰ ਫਰਜ਼ੀ ਸਨ। ਇਸ ਦੇ ਆਧਾਰ ‘ਤੇ ਪਟੀਸ਼ਨਰ ਨੇ ਸੁਰੱਖਿਆ ਹਟਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਗੁਰਸ਼ੇਰ ਸਿੰਘ ਖਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ।

ਪਟੀਸ਼ਨਕਰਤਾ ਵੱਲੋਂ ਐਸਐਸਪੀ ਤੋਂ ਲੈ ਕੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ ਮੁਹਾਲੀ ਦੇ ਐਸਐਸਪੀ ਨੇ ਮਾਮਲੇ ਦੀ ਜਾਂਚ ਕਰਦਿਆਂ ਇਲਜ਼ਾਮਾਂ ਨੂੰ ਬੇਬੁਨਿਆਦ ਪਾਇਆ। ਵਿਜੀਲੈਂਸ ਨੇ ਵੀ ਇਸ ਮਾਮਲੇ ਦੀ ਜਾਂਚ ਕੀਤੀ ਹੈ। ਇਸ ਤੋਂ ਬਾਅਦ ਰੋਪੜ ਰੇਂਜ ਦੇ IG ਨੇ ਸ਼ਿਕਾਇਤ ਐਸਪੀ ਇਨਵੈਸਟੀਗੇਸ਼ਨ ਨੂੰ ਜਾਂਚ ਲਈ ਸੌਂਪ ਦਿੱਤੀ।

ਐਸਪੀ ਇਨਵੈਸਟੀਗੇਸ਼ਨ ਨੇ ਆਪਣੀ ਰਿਪੋਰਟ ਸੌਂਪ ਦਿੱਤੀ, ਜਿਸ ਤੋਂ ਬਾਅਦ ਪਟੀਸ਼ਨਰ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐਫਆਈਆਰ ਦਰਜ ਕਰ ਲਈ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਜਦੋਂ ਕਿਸੇ ਮਾਮਲੇ ਦੀ ਜਾਂਚ DSP ਕਰ ਰਹੇ ਹਨ ਤਾਂ ਉਸ ਤੋਂ ਹੇਠਲੇ ਰੈਂਕ ਦੇ ਅਧਿਕਾਰੀ ਨੂੰ ਇਸ ਦੀ ਜਾਂਚ ਕਿਵੇਂ ਦਿੱਤੀ ਜਾ ਸਕਦੀ ਹੈ।

ਇਸ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਸੀ ਕਿ ਇਕ ਹੀ ਮਾਮਲੇ ‘ਚ ਇਕ ਤੋਂ ਵੱਧ ਜਾਂਚ ਨਹੀਂ ਕਰਵਾਈ ਜਾਵੇਗੀ। ਐਸਐਸਪੀ ਅਤੇ ਵਿਜੀਲੈਂਸ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਚੁੱਕੇ ਹਨ ਜਿਸ ਕਰਕੇ ਹੁਣ ਇਹ ਜਾਂਚ ਠੀਕ ਨਹੀਂ ਹੈ। ਪਟੀਸ਼ਨਰ ਦਾ ਰਿਕਾਰਡ ਬਹੁਤ ਵਧੀਆ ਰਿਹਾ ਹੈ ਅਤੇ ਜੋ ਵੀ ਉਸ ਨਾਲ ਹੋ ਰਿਹਾ ਹੈ ਉਹ ਬਦਲੇ ਦੀ ਕਾਰਵਾਈ ਹੈ। ਪਟੀਸ਼ਨਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ SP ਇਨਵੈਸਟੀਗੇਸ਼ਨ ਦੀ ਜਾਂਚ ਨੂੰ ਰੱਦ ਕੀਤਾ ਜਾਵੇ।