ਗਨ-ਕਲਚਰ ਨੂੰ ਹੁਲਾਰਾ ਦੇਣ ਵਾਲੇ ਕਿੰਨੇ ਗੀਤਾਂ 'ਤੇ ਲਗਾਈ ਰੋਕ, HC ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ | punjab haryana high court to punjab government for case against gun culture promoting song know full details in punjabi Punjabi news - TV9 Punjabi

ਗਨ-ਕਲਚਰ ਨੂੰ ਹੁਲਾਰਾ ਦੇਣ ਵਾਲੇ ਕਿੰਨੇ ਗੀਤਾਂ ‘ਤੇ ਲਗਾਈ ਰੋਕ, HC ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Updated On: 

10 May 2024 14:46 PM

Gun Culture Promotion Song : ਪੰਜਾਬ ਸਰਕਾਰ ਨੇ 2022 ਵਿਚ ਜਨਤਕ ਥਾਵਾਂ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਵਰਤੋਂ ਅਤੇ ਪ੍ਰਦਰਸ਼ਨ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਈਕੋਰਟ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਸਥਿਤੀ 'ਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਜਾਪਦਾ ਹੈ ਕਿ ਪੰਜਾਬ ਵਿੱਚ ਹਥਿਆਰਾਂ ਦੇ ਲਾਇਸੈਂਸ ਅਲਾਟ ਕਰਨ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਗਨ-ਕਲਚਰ ਨੂੰ ਹੁਲਾਰਾ ਦੇਣ ਵਾਲੇ ਕਿੰਨੇ ਗੀਤਾਂ ਤੇ ਲਗਾਈ ਰੋਕ, HC ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ-ਹਰਿਆਣਾ ਹਾਈਕੋਰਟ ਦੀ ਤਸਵੀਰ

Follow Us On

Gun Culture Promotion Song : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਵਿਰੁੱਧ ਕੀਤੀ ਗਈ ਕਾਰਵਾਈ ਦੇ ਵੇਰਵੇ ਪੇਸ਼ ਕਰੇ। ਇਸ ਦੇ ਨਾਲ ਹੀ ਡੀਜੀਪੀ ਤੋਂ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਨੱਥ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਵੀ ਮੰਗੇ ਗਏ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਫਾਜ਼ਿਲਕਾ ਦੇ ਰਹਿਣ ਵਾਲੇ ਗੁਰਬੇਜ ਸਿੰਘ ਨੇ ਆਪਣੇ ਖਿਲਾਫ ਕਤਲ ਦੀ ਕੋਸ਼ਿਸ਼ ਤੇ ਹੋਰ ਧਾਰਾਵਾਂ ਤਹਿਤ ਦਰਜ ਐਫਆਈਆਰ ‘ਚ ਅਗਾਊਂ ਜ਼ਮਾਨਤ ਮੰਗੀ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ‘ਤੇ ਅਤੇ ਉਸ ਦੇ ਸਾਥੀਆਂ ‘ਤੇ ਸ਼ਿਕਾਇਤਕਰਤਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਦੋਸ਼ ਹੈ। ਤੱਥਾਂ ਨੂੰ ਦੇਖਦੇ ਹੋਏ ਹਾਈਕੋਰਟ ਨੇ ਕਿਹਾ ਕਿ ਰੋਜ਼ਾਨਾ ਆਧਾਰ ‘ਤੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਚ ਲੋਕ ਖੁੱਲ੍ਹੇਆਮ ਹਥਿਆਰਾਂ ਨਾਲ ਘੁੰਮ ਰਹੇ ਹਨ ਅਤੇ ਦੂਜੇ ਲੋਕਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। 2019 ਵਿੱਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਦਿੱਤੇ ਸਨ ਕਿ ਕੋਈ ਵੀ ਵਿਅਕਤੀ ਕਿਸੇ ਵੀ ਮੇਲੇ, ਧਾਰਮਿਕ ਸਮਾਗਮ, ਵਿਆਹ ਸਮਾਗਮ ਜਾਂ ਕਿਸੇ ਵਿਦਿਅਕ ਅਦਾਰੇ ਵਿੱਚ ਹਥਿਆਰ ਲੈ ਕੇ ਨਾ ਜਾਵੇ।

ਪੰਜਾਬ ਸਰਕਾਰ ਨੇ 2022 ਵਿਚ ਜਨਤਕ ਥਾਵਾਂ ਅਤੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਵਰਤੋਂ ਅਤੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਈਕੋਰਟ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਸਥਿਤੀ ‘ਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਜਾਪਦਾ ਹੈ ਕਿ ਪੰਜਾਬ ਵਿੱਚ ਹਥਿਆਰਾਂ ਦੇ ਲਾਇਸੈਂਸ ਅਲਾਟ ਕਰਨ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਅਜਿਹੇ ‘ਚ ਹਾਈਕੋਰਟ ਨੇ ਹੁਣ ਡੀਜੀਪੀ ਨੂੰ ਨਿੱਜੀ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਡੀਜੀਪੀ ਦਾ ਹਲਫ਼ਨਾਮਾ ਸਪੱਸ਼ਟ ਨਹੀਂ ਹੋਇਆ। ਹੁਣ ਹਾਈ ਕੋਰਟ ਨੇ ਜ਼ਿਲ੍ਹਾ ਪੱਧਰ ਤੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਬਿੱਟੂ-ਚੰਨੀ ਸਮੇਤ 18 ਉਮੀਦਵਾਰ ਕਰਨਗੇ ਨਾਮਜ਼ਦਗੀ ਦਾਖਲ, ਕੇਂਦਰੀ ਮੰਤਰੀ ਪਹੁੰਚਣਗੇ ਪੰਜਾਬ

ਹਾਈਕੋਰਟ ਨੇ ਇਨ੍ਹਾਂ ਨੁਕਤਿਆਂ ‘ਤੇ ਜਵਾਬ ਮੰਗਿਆ

  • ਪੰਜਾਬ ਵਿੱਚ ਕਿੰਨੇ ਜਾਅਲੀ ਅਤੇ ਬਿਨਾਂ ਲਾਇਸੈਂਸ ਵਾਲੇ ਗੰਨ ਹਾਊਸ ਮਿਲੇ ਹਨ?
  • ਜਨਤਕ ਪ੍ਰੋਗਰਾਮਾਂ ਵਿਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਵਰਤੋਂ ਦੀਆਂ ਕਿੰਨੀਆਂ ਸ਼ਿਕਾਇਤਾਂ ਆਈਆਂ, ਉਨ੍ਹਾਂ ‘ਤੇ ਕੀ ਕਾਰਵਾਈ ਕੀਤੀ ਗਈ?
  • ਵੈਰੀਫਿਕੇਸ਼ਨ ਅਤੇ ਹੋਰ ਕਾਰਨਾਂ ਕਰਕੇ ਕਿੰਨੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਅਤੇ ਕਿੰਨੇ ‘ਤੇ ਕਾਰਵਾਈ ਹੋਈ?
  • ਜਨਤਕ ਮੰਚਾਂ ਤੋਂ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕਿੰਨੀਆਂ ਸ਼ਿਕਾਇਤਾਂ ਆਈਆਂ, ਉਨ੍ਹਾਂ ‘ਤੇ ਕੀ ਕਾਰਵਾਈ ਹੋਈ?
  • ਤੁਸੀਂ ਸਮਾਜ ਵਿਰੋਧੀ ਤੱਤਾਂ ਨੂੰ ਕੀ ਕਹਿੰਦੇ ਹੋ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਪਰਿਭਾਸ਼ਿਤ ਕਰਨ ਲਈ ਕੀ ਮਾਪਦੰਡ ਹਨ?
Exit mobile version