ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਟ੍ਰਾਂਸਫਰ, ਹਾਈਕੋਰਟ ਨੇ ਸੁਣਾਇਆ ਫੈਸਲਾ

Updated On: 

09 Apr 2026 14:42 PM IST

ਇਸ ਸਬੰਧ 'ਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਕੇਸ ਨੂੰ ਪੰਜਾਬ ਤੋਂ ਬਾਹਰ ਕਿਤੇ ਹੋਰ ਟ੍ਰਾਂਸਫਰ ਕੀਤਾ ਜਾਵੇ ਤਾਂ ਜੋ ਨਿਰਪੱਖ ਅਦਾਲਤ ਜਾਂਚ ਕੀਤੀ ਜਾ ਸਕੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਵੀ ਚੰਡੀਗੜ੍ਹ 'ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ।

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਟ੍ਰਾਂਸਫਰ, ਹਾਈਕੋਰਟ ਨੇ ਸੁਣਾਇਆ ਫੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਸਵੀਰ

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ‘ਤੇ ਇਹ ਮਾਮਲਾ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਕੋਰਟ ‘ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ। ਇਸ ਸਬੰਧ ‘ਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਕੇਸ ਨੂੰ ਪੰਜਾਬ ਤੋਂ ਬਾਹਰ ਕਿਤੇ ਹੋਰ ਟ੍ਰਾਂਸਫਰ ਕੀਤਾ ਜਾਵੇ ਤਾਂ ਜੋ ਨਿਰਪੱਖ ਅਦਾਲਤ ਜਾਂਚ ਕੀਤੀ ਜਾ ਸਕੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਦਾ ਮਾਮਲਾ ਵੀ ਚੰਡੀਗੜ੍ਹ ‘ਚ ਟ੍ਰਾਂਸਫਰ ਕਰ ਦਿੱਤਾ ਗਿਆ ਹੈ।

ਫਰੀਦਕੋਟ ਦੇ ਬਰਗਾੜੀ ‘ਚ 12 ਅਕਤੂਬਰ, 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਕੋਟਕਪੂਰਾ ਤੇ ਬਹਿਬਲ ਕਲਾਂ ‘ਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪੁਲਿਸ ਵੱਲੋਂ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। 14 ਅਕਤੂਬਰ, 2025 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ‘ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਬਲ ਦਾ ਇਸਤੇਮਾਲ ਕੀਤਾ। ਬਹਿਬਲ ਕਲਾਂ ‘ਚ ਪੁਲਿਸ ਨੇ ਫਾਇਰਿੰਗ ਕੀਤੀ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਕੋਟਕਪੂਰਾ ‘ਚ ਵੀ ਫਾਇਰਿੰਗ ਨਾਲ ਭਗਦੜ ਮਚ ਗਈ ਸੀ ਤੇ ਇਸ ਦੌਰਾਨ ਕਈ ਪ੍ਰਦਰਸ਼ਕਾਰੀ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ 2018 ‘ਚ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦੇ ਇਰਾਦੇ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ‘ਚ ਐਸਆਈਟੀ ਸਪਲੀਮੈਂਟਰੀ ਚਲਾਨ ਕੋਰਟ ‘ਚ ਪੇਸ਼ ਕਰ ਚੁੱਕੀ ਹੈ।

Follow Us
Related Stories
ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ
ਪਾਕਿਸਤਾਨ ‘ਚ ਹੋ ਰਿਹਾ ਸੀ ਫੌਜੀ ਗਤੀਵਿਧੀ ਦਾ ਸਿੱਧਾ ਪ੍ਰਸਾਰਣ, ਜਲੰਧਰ ਕਾਊਂਟਰ-ਇੰਟੈਲੀਜੈਂਸ ਨੇ ਜਾਸੂਸ “ਸੁੱਖਾ” ਕੀਤਾ ਕਾਬੂ
ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ, ਐਂਗਲੀਕਨ ਚਰਚ ਆਫ਼ ਇੰਡੀਆ ਵੱਲੋਂ ਪਟੀਸ਼ਨ ਦਾਇਰ; ਧਰਮ ਨਿਰਪੱਖਤਾ ਦੀ ਦਿੱਤੀ ਦਲੀਲ
ਸਾਂਸਦ ਅਮ੍ਰਿਤਪਾਲ ਸਿੰਘ ਦੀ VC ਰਾਹੀਂ ਅਜਨਾਲਾ ਅਦਾਲਤ ‘ਚ ਪੇਸ਼ੀ, ਪੁਲਿਸ ਵੱਲੋਂ ਚਲਾਨ ਪੇਸ਼; ਹੁਣ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਪੇਸ਼ੀ, 5 ਦਿਨਾਂ ਦੀ ਨਿਆਇਕ ਹਿਰਾਸਤ ਹੋ ਰਹੀ ਖ਼ਤਮ
“ਕਦਰਾਂ ਕੀਮਤਾਂ ਦੀ ਰਾਖੀ, ਸਾਡਾ ਫ਼ਰਜ਼…”, 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਸੀਐਮ ਮਾਨ, ਵਿਧਾਇਕ ਬਾਹਰ ਰਹਿਣਗੇ ਮੌਜੂਦ