AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਾਜ਼ਿਲਕਾ ‘ਚ ਫਰਜ਼ੀ ਪੁਲਿਸ ਗਿਰੋਹ ਦਾ ਪਰਦਾਫਾਸ਼, ਨਕਲੀ ਵਰਦੀ-ਹੱਥਕੜੀ ਸਣੇ ਗਿਰੋਹ ਕਾਬੂ

ਅਬੋਹਰ ਪੁਲਿਸ ਨੇ ਇੱਕ ਨਕਲੀ ਪੁਲਿਸ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 4 ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਹ ਗਿਰੋਹ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਫਸਾਉਂਦਾ ਸੀ। ਇਸ ਤੋਂ ਬਾਅਦ, ਉਹ ਤਾਂਤਰਿਕ ਰਸਮਾਂ ਕਰਵਾਉਂਦੇ ਸਨ। ਇਸ ਦੌਰਾਨ, ਨਕਲੀ ਪੁਲਿਸ ਦੇ ਰੂਪ ਵਿੱਚ ਗੈਂਗ ਦੇ ਮੈਂਬਰ ਛਾਪਾ ਮਾਰਦੇ ਸਨ ਅਤੇ ਤਾਂਤਰਿਕ ਨੂੰ ਗ੍ਰਿਫਤਾਰ ਕਰਦੇ ਸਨ ਅਤੇ ਲੋਕਾਂ ਦੇ ਪੈਸੇ ਜ਼ਬਤ ਕਰਦੇ ਸਨ।

ਫਾਜ਼ਿਲਕਾ 'ਚ ਫਰਜ਼ੀ ਪੁਲਿਸ ਗਿਰੋਹ ਦਾ ਪਰਦਾਫਾਸ਼, ਨਕਲੀ ਵਰਦੀ-ਹੱਥਕੜੀ ਸਣੇ ਗਿਰੋਹ ਕਾਬੂ
tv9-punjabi
| Published: 27 Jun 2026 22:19 PM IST
Share

ਫਾਜ਼ਿਲਕਾ ਦੇ ਅਬੋਹਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਨੇ ਇੱਕ ਨਕਲੀ ਪੁਲਿਸ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 4 ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਹ ਗਿਰੋਹ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਦੁੱਗਣੇ ਕਰਨ ਦਾ ਵਾਅਦਾ ਕਰਕੇ ਫਸਾਉਂਦਾ ਸੀ। ਇਸ ਤੋਂ ਬਾਅਦ, ਉਹ ਤਾਂਤਰਿਕ ਰਸਮਾਂ ਕਰਵਾਉਂਦੇ ਸਨ। ਇਸ ਦੌਰਾਨ, ਨਕਲੀ ਪੁਲਿਸ ਦੇ ਰੂਪ ਵਿੱਚ ਗੈਂਗ ਦੇ ਮੈਂਬਰ ਛਾਪਾ ਮਾਰਦੇ ਸਨ ਅਤੇ ਤਾਂਤਰਿਕ ਨੂੰ ਗ੍ਰਿਫਤਾਰ ਕਰਦੇ ਸਨ ਅਤੇ ਲੋਕਾਂ ਦੇ ਪੈਸੇ ਜ਼ਬਤ ਕਰਦੇ ਸਨ।

ਮੁਲਜ਼ਮਾਂ ਨੇ ਕਰੀਬ 7 ਘਟਨਾਵਾਂ ਨੂੰ ਦਿੱਤਾ ਅੰਜਾਮ

ਇਸ ਨਕਲੀ ਛਾਪੇਮਾਰੀ ਦੇ ਪੀੜਤ ਕਿਸੇ ਨੂੰ ਸ਼ਿਕਾਇਤ ਕਰਨ ਤੋਂ ਅਸਮਰੱਥ ਸਨ। ਇਸ ਦਾ ਫਾਇਦਾ ਉਠਾਉਂਦੇ ਹੋਏ। ਇਸ ਗਿਰੋਹ ਨੇ ਲਗਭਗ 7 ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਆਖਰੀ ਪੀੜਤ ਰਾਜਸਥਾਨ ਤੋਂ ਆਇਆ ਸੀ। ਜਿਨ੍ਹਾਂ ਨੇ ਲਗਭਗ 6 ਲੱਖ ਰੁਪਏ ਦੀ ਠੱਗੀ ਮਾਰਨ ਤੋਂ ਬਾਅਦ, ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਜਾਣਕਾਰੀ ਦਿੰਦਿਆਂ ਥਾਣਾ-ਨੰਬਰ 1 ਦੇ ਮਨਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਨਕਲੀ ਵਰਦੀਆਂ, ਹੱਥਕੜੀਆਂ, ਬੈਲਟਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਗਿਰੋਹ ਵਿੱਚ ਸ਼ਾਮਲ ਇੱਕ ਔਰਤ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਭੋਮਾ ਰਾਮ, ਕਰਨੈਲ ਸਿੰਘ, ਹਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਸਰਾਭਾ ਨਗਰ ਦੇ ਵਸਨੀਕ ਸਤਨਾਮ ਸਿੰਘ ਦੀ ਪਤਨੀ ਨਿੰਮੋ ਅਤੇ ਮਲੋਟ ਮੰਡੀ ਦੇ ਵਸਨੀਕ ਬੰਟੀ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਇਸ ਤਰ੍ਹਾਂ ਪਹਿਲਾਂ ਵੀ ਕਈ ਮਾਮਲਾ ਸਾਹਮਣੇ ਆਏ ਹਨ, ਪਰ ਪੰਜਾਬ ਪੁਲਿਸ ਇਸ ਤਰ੍ਹਾਂ ਦੇ ਅਨਸਰਾਂ ਨੂੰ ਕਾਬੂ ਕਰਨ ਦੇ ਲਈ ਪਹਿਲਾਂ ਹੀ ਮੁਸਦੈਤ ਰਹਿੰਦੀ ਹੈ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...