ਖਨੌਰੀ ਬਾਰਡ ‘ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ, ਨਹੀਂ ਬਲੇਗਾ ਚੁੱਲ੍ਹਾ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ

Updated On: 

10 Dec 2024 08:03 AM

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ 'ਤੇ ਰਹਿਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ 'ਤੇ ਆਉਣ 'ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋ ਰਹੇ ਹਨ।

ਖਨੌਰੀ ਬਾਰਡ ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ, ਨਹੀਂ ਬਲੇਗਾ ਚੁੱਲ੍ਹਾ, ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ

Photo Credit: PTI

Follow Us On

ਹਰਿਆਣਾ ਅਤੇ ਪੰਜਾਬ ਦੀ ਖਨੌਰੀ ਬਾਰਡ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਰਹਿਣਗੇ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮੀਟਿੰਗ ਕਰਕੇ ਦਿੱਲੀ ਕੂਚ ਬਾਰੇ ਐਲਾਨ ਕਰਨਗੇ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਪੰਜਾਬ ਪੁਲਿਸ ਵੀ ਅਲਰਟ ਮੋਡ ‘ਤੇ ਹੈ।

ਸੋਮਵਾਰ ਨੂੰ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਸਨ ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ ‘ਤੇ ਆਉਣ ‘ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋ ਰਹੇ ਹਨ।

ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਸਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ 87 ਹੈ। ਭਾਰ 11 ਕਿਲੋ ਘਟਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ।

ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਭਾਵੁਕ ਨਜ਼ਰ ਆਏ। ਉਨ੍ਹਾਂ ਦੇ ਭਾਵੁਕ ਹੋਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਗਜੀਤ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਉਹ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਭਾਵੁਕ ਨਜ਼ਰ ਆਏ।

ਧਾਰਮਿਕ ਸਥਾਨਾਂ ‘ਤੇ ਹੋਵੇਗੀ ਅਰਦਾਸ

ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤਯਾਬੀ ਲਈ ਕਿਸਾਨ 1ਸਾਰੇ ਪਿੰਡਾਂ ‘ਚ ਧਾਰਮਿਕ ਸਥਾਨਾਂ ‘ਤੇ 11 ਦਸੰਬਰ ਨੂੰ ਅਰਦਾਸ ਕੀਤੀ ਜਾਵੇਗੀ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪੁੱਜਣ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।

6 ਦਸੰਬਰ ਨੂੰ ਢਾਈ ਘੰਟੇ ਵਿੱਚ ਕਿਸਾਨ ਪਿੱਛੇ ਹਟੇ

ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਇਸ ਦਿਨ ਸਵੇਰੇ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਜਾਪ ਕੀਤਾ। ਇਸ ਉਪਰੰਤ 101 ਕਿਸਾਨਾਂ ਦੇ ਜਥੇ ਨੂੰ ਲੰਗਰ ਵਰਤਾਇਆ ਗਿਆ। ਦੁਪਹਿਰ 1 ਵਜੇ ਕਿਸਾਨਾਂ ਦਾ ਸਮੂਹ ਅੱਗੇ ਵਧਿਆ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ 3-ਪੱਧਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ।

8 ਦਸੰਬਰ ਨੂੰ ਸਾਢੇ ਚਾਰ ਘੰਟੇ ਤੱਕ ਚੱਲਿਆ ਸੰਘਰਸ਼

8 ਦਸੰਬਰ ਨੂੰ 101 ਕਿਸਾਨਾਂ ਨੇ ਦੂਜੀ ਵਾਰ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਦੇ ਜਥੇ ਨੇ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ। ਪੁਲਿਸ ਤੇ ਕਿਸਾਨਾਂ ਵਿਚਾਲੇ ਦਿੱਲੀ ਜਾਣ ਨੂੰ ਲੈ ਕੇ ਬਹਿਸ ਹੋਈ। ਹਰਿਆਣਾ ਪੁਲਿਸ ਨੇ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦਾ ਇਸਤੇਮਾਲ ਵੀ ਕੀਤਾ ਗਿਆ।

Exit mobile version