ਭਾਖੜਾ ਜਲ ਵਿਵਾਦ ਮਾਮਲੇ ‘ਤੇ ਅੱਜ ਹਾਈ ਕੋਰਟ ‘ਚ ਸੁਣਵਾਈ, ਹਰਿਆਣਾ ਅਤੇ ਕੇਂਦਰ ਸਰਕਾਰ ਪੇਸ਼ ਕਰਨਗੀਆਂ ਦਲੀਲਾਂ

tv9-punjabi
Updated On: 

26 May 2025 08:06 AM

ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਜਦੋਂ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ, ਤਾਂ ਕੇਂਦਰ ਅਤੇ ਹਰਿਆਣਾ ਸਰਕਾਰਾਂ 'ਤੇ ਤੱਥ ਲੁਕਾਉਣ ਦਾ ਇਲਜ਼ਾਮ ਲਗਾਇਆ ਗਿਆ। ਅੱਜ, ਹਰਿਆਣਾ ਅਤੇ ਕੇਂਦਰ ਸਰਕਾਰ ਕੋਰਟ ਵਿੱਚ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ।

ਭਾਖੜਾ ਜਲ ਵਿਵਾਦ ਮਾਮਲੇ ਤੇ ਅੱਜ ਹਾਈ ਕੋਰਟ ਚ ਸੁਣਵਾਈ, ਹਰਿਆਣਾ ਅਤੇ ਕੇਂਦਰ ਸਰਕਾਰ ਪੇਸ਼ ਕਰਨਗੀਆਂ ਦਲੀਲਾਂ
Follow Us On

ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ‘ਤੇ ਸੁਣਵਾਈ ਦਾ ਅੱਜ ਤੀਜਾ ਦਿਨ ਹੈ। ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ, ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਇਸ ਤੋਂ ਬਾਅਦ ਅਦਾਲਤ ਇਸ ਸਬੰਧ ਵਿੱਚ ਆਪਣਾ ਫੈਸਲਾ ਦੇਵੇਗੀ।

ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ ਵਿੱਚ ਪਾਣੀ ਛੱਡ ਦਿੱਤਾ ਗਿਆ ਹੈ। ਦੂਜੇ ਪਾਸੇ, ਡੈਮ ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੁੱਦਾ ਉਠਾਇਆ ਹੈ।

ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਜਦੋਂ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ, ਤਾਂ ਕੇਂਦਰ ਅਤੇ ਹਰਿਆਣਾ ਸਰਕਾਰਾਂ ‘ਤੇ ਤੱਥ ਲੁਕਾਉਣ ਦਾ ਇਲਜ਼ਾਮ ਲਗਾਇਆ ਗਿਆ। ਸਰਕਾਰ ਨੇ ਇੱਕ ਅਰਜ਼ੀ ਦਾਇਰ ਕੀਤੀ ਜਿਸ ਵਿੱਚ ਕਿਹਾ ਗਿਆ ਸੀ ਕਿ ਪਾਣੀ ਦੇ ਮੁੱਦੇ ‘ਤੇ 28 ਅਪ੍ਰੈਲ ਨੂੰ ਬੀਬੀਐਮਬੀ ਵਿਖੇ ਸਾਰੇ ਰਾਜਾਂ ਦੀ ਇੱਕ ਮੀਟਿੰਗ ਹੋਈ ਸੀ।

ਇਸ ਬੈਠਕ ਵਿੱਚ ਵੀ ਕੋਈ ਨਤੀਜ਼ਾ ਨਹੀਂ ਨਿਕਲਿਆ। ਇਸ ਤੋਂ ਬਾਅਦ, ਹਰਿਆਣਾ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖਿਆ, ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਇੱਕ ਪੱਤਰ ਭੇਜਿਆ। ਬੀਬੀਐਮਬੀ ਦੇ ਚੇਅਰਮੈਨ ਨੇ ਮਾਮਲਾ ਕੇਂਦਰ ਨੂੰ ਭੇਜਿਆ।

ਹੁਣ ਕੇਂਦਰ ਹੱਥ ਸੁਰੱਖਿਆ

ਜਦੋਂ ਕੇਂਦਰ ਸਰਕਾਰ ਪਾਣੀ ਦੇ ਵਿਵਾਦ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਤਾਂ 19 ਮਈ ਨੂੰ ਸੀਆਈਐਸਐਫ ਨੂੰ ਡੈਮ ਦੀ ਰਾਖੀ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਲਈ 296 ਮੁਲਾਜ਼ਮਾਂ ਦੀ ਇਕਾਈ ਨੂੰ ਮਨਜ਼ੂਰੀ ਦਿੱਤੀ ਗਈ ਹੈ। CISF ਨੇ BBMB ਨੂੰ ਇੱਕ ਪੱਤਰ ਭੇਜ ਕੇ ਮੌਜੂਦਾ ਵਿੱਤੀ ਸਾਲ ਲਈ 8.59 ਕਰੋੜ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਹੈ ਅਤੇ ਨਾਲ ਹੀ ਰਿਹਾਇਸ਼ ਅਤੇ ਆਵਾਜਾਈ ਆਦਿ ਦੇ ਪ੍ਰਬੰਧ ਕਰਨ ਲਈ ਵੀ ਕਿਹਾ ਹੈ।

ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਇਹ ਕੰਮ ਮੁਫ਼ਤ ਵਿੱਚ ਕਰ ਰਹੀ ਹੈ, ਤਾਂ ਇਸ ਲਈ ਪੈਸੇ ਕਿਉਂ ਦਿੱਤੇ ਜਾਣ? ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਪੁੱਛਿਆ ਕਿ ਕੀ ਇਹ ਪੱਤਰ ਉਨ੍ਹਾਂ ਦੀ ਸਹਿਮਤੀ ਨਾਲ ਜਾਰੀ ਕੀਤਾ ਗਿਆ ਸੀ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੀਆਈਐਸਐਫ ਦਾ ਕੰਮ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਉਨ੍ਹਾਂ ਦਾ ਪਾਣੀ ਛੱਡਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Related Stories
ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ, SGPC ਦੀ ਈਮੇਲ ‘ਤੇ ਆਇਆ ਮੈਸੇਜ
ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਸੁਣਾਇਆ ਫੈਸਲਾ, ਪਹਿਲਾਂ ਚੰਡੀਗੜ੍ਹ ਪੁਲਿਸ ਕਰ ਰਹੀ ਸੀ ਪੜਤਾਲ
ਬਿਕਰਮ ਮਜੀਠਿਆ ਦੀ ਰਿਹਾਇਸ਼ ‘ਤੇ ਅੱਜ ਵੀ ਜਾਂਚ, ਆਗੂ ਦਾ ਵਕੀਲ ਵੀ ਮੌਕੇ ‘ਤੇ ਮੌਜੂਦ, ਭਾਰੀ ਪੁਲਿਸ ਬਲ ਤੈਨਾਤ
ਲੁਧਿਆਣਾ: ਨਾਬਾਲਗ ਨਾਲ ਸਮੂਹਿਕ ਜਬਰ ਜਨਾਹ, ਸਕੂਲ ਤੋਂ ਪਰਤਦੇ ਸਮੇਂ ਮੋਟਰਾਸਾਇਕਲ ‘ਤੇ ਜਬਰਦਸਤੀ ਬਿਠਾਇਆ, ਫਿਰ ਅੰਮ੍ਰਿਤਸਰ ਦੇ ਹੋਟਲ ‘ਚ ਸੀ ਰੱਖਿਆ
ਲੁਧਿਆਣਾ: ਸਟੇਟਸ ‘ਚ ਪਤਨੀ ਦਾ ਕੀਤਾ ਜ਼ਿਕਰ ਤੇ ਕਰ ਲਈ ਖੁਦਕੁਸ਼ੀ, ਨੌਜਵਾਨ ਨੇ ਦੂਜੇ ਵਿਆਹ ਤੋਂ ਬਾਅਦ ਚੁੱਕਿਆ ਖੌਫ਼ਨਾਕ ਕਦਮ
ਫੌਜਾ ਸਿੰਘ ਸੜਕ ਹਾਦਸੇ ਦਾ ਮੁਲਜ਼ਮ ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਸੀ ਪਰਤਿਆ, Fortuner ਗੱਡੀ ਨਾਲ ਮਾਰੀ ਸੀ ਟੱਕਰ