ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਣੀ ਨੂੰ ਲੈਕੇ ਆਹਮੋ ਸਾਹਮਣੇ ਪੰਜਾਬ ਤੇ ਹਰਿਆਣਾ, CM ਮਾਨ ਬੋਲੇ- ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ BJP

Punjab Water Crisis: ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਕਾਰਨ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਵਿਵਾਦ ਹੋਰ ਵੱਧ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫ਼ੈਸਲੇ ਦਾ ਸਖਤ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਪੰਜਾਬ ਨੂੰ ਇਸ ਦਾ ਪੂਰਾ ਹੱਕ ਮਿਲਣਾ ਚਾਹੀਦਾ ਹੈ।

ਪਾਣੀ ਨੂੰ ਲੈਕੇ ਆਹਮੋ ਸਾਹਮਣੇ ਪੰਜਾਬ ਤੇ ਹਰਿਆਣਾ, CM ਮਾਨ ਬੋਲੇ- ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ BJP
ਪਾਣੀ ਨੂੰ ਲੈਕੇ ਆਹਮੋ ਸਾਹਮਣੇ ਪੰਜਾਬ ਤੇ ਹਰਿਆਣਾ
Follow Us
jarnail-singhtv9-com
| Updated On: 01 May 2025 10:13 AM IST

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਸਬੰਧੀ ਕੇਂਦਰ ਨੂੰ ਮਤਾ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਦੋਵੇਂ ਸੂਬਿਆਂ ਦੀ ਸਿਆਸਤ ਗਰਮਾ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ 23 ਅਪ੍ਰੈਲ ਨੂੰ ਬੀਬੀਐਮਬੀ ਤਕਨੀਕੀ ਕਮੇਟੀ ਵੱਲੋਂ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਪਾਣੀ ਛੱਡਣ ਦੇ ਲਏ ਗਏ ਫੈਸਲੇ ਨੂੰ ਲਾਗੂ ਕਰਨ ਵਿੱਚ ਝਿਜਕ ਦਿਖਾ ਰਹੇ ਹਨ। ਜਿਸ ਤੋਂ ਬਾਅਦ ਹੁਣ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ।

ਹਰਿਆਣਾ ਦੇ ਮੁੱਖਮੰਤਰੀ ਦੇ ਬਿਆਨ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਬਿਆਨ ਜਾਰੀ ਕੀਤਾ ਕਿ ਜਿਸ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਨੇ ਪੰਜਾਬ ਤੋਂ 8500 ਕਿਊਸਿਕ ਪਾਣੀ ਮੰਗਿਆ ਹੈ। ਪੰਜਾਬ ਪਹਿਲਾਂ ਹੀ ਮਨੁੱਖੀ ਆਧਾਰ ‘ਤੇ 4 ਹਜ਼ਾਰ ਕਿਊਸਿਕ ਪਾਣੀ ਮੁਹੱਈਆ ਕਰਵਾ ਰਿਹਾ ਹੈ। ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਯਾਨੀ 103% ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਜਦੋਂ ਕਿ ਪੰਜਾਬ ਨੂੰ ਸਿਰਫ਼ 89% ਪਾਣੀ ਮਿਲਿਆ ਹੈ।

ਨਹਿਰਾਂ ਦੀ ਕੁੱਲ ਸਮਰੱਥਾ ਸਿਰਫ਼ 10 ਹਜ਼ਾਰ ਕਿਊਸਿਕ ਹੈ। ਅਜਿਹੀ ਸਥਿਤੀ ਵਿੱਚ, 8,500 ਕਿਊਸਿਕ ਪਾਣੀ ਦੇਣਾ ਸੰਭਵ ਨਹੀਂ ਹੈ। ਪੰਜਾਬ ਦੇ ਡੈਮਾਂ ਦਾ ਪਾਣੀ ਦਾ ਪੱਧਰ ਵੀ ਆਮ ਨਾਲੋਂ ਘੱਟ ਹੈ ਅਤੇ ਪੰਜਾਬ ਨੂੰ ਝੋਨੇ ਦੀ ਬਿਜਾਈ ਲਈ ਪਾਣੀ ਦੀ ਲੋੜ ਹੈ।

ਕੇਂਦਰ ਅਤੇ ਹਰਿਆਣਾ ਸਰਕਾਰ ਹੋਈ ਇੱਕ- CM

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਸ਼ੋਸਲ ਮੀਡੀਆ ਉੱਪਰ ਲਿਖਿਆ ਕਿ ”ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।”

ਲੱਤਾਂ ਦੇ ਭੂਤ….

ਓਧਰ ਇੰਡੀਅਨ ਨੈਸ਼ਨਲ ਲੋਕ ਦਲ (INLD) ਦੇ ਮੁਖੀ ਅਭੈ ਸਿੰਘ ਚੌਟਾਲਾ ਨੇ ਵਿਵਾਦਤ ਬਿਆਨ ਦਿੱਤਾ ਹੈ। ਪਾਣੀ ਨੂੰ ਲੈਕੇ ਪੰਜਾਬ ਵੱਲੋਂ ਵਿਰੋਧ ਕਰਨ ਤੇ ਅਭੈ ਚੋਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੱਤਾਂ ਦੀ ਭੂਤ ਹੈ ਉਹ ਗੱਲਾਂ ਨਾਲ ਨਹੀਂ ਮੰਨੇਗੀ। ਉਹਨਾਂ ਨੇ ਹਰਿਆਣਾ ਲਈ ਪਾਣੀ ਛੱਡਣ ਦੇ ਫੈਸਲੇ ਨੂੰ ਸਹੀ ਕਰਾਰ ਦਿੱਤਾ।

Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ
ਇੰਡੀਗੋ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਪਈਆਂ ਭਾਜੜਾਂ, ਲਖਨਊ ਵਿੱਚ ਐਮਰਜੈਂਸੀ ਲੈਂਡਿੰਗ...
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ
ਦਿਲ ਦੇ ਦੌਰੇ ਤੋਂ ਪਹਿਲਾਂ ਸਰੀਰ ਦਿੰਦਾ ਹੈ ਚੇਤਾਵਨੀ, ਜਾਣੋ ਇਹ ਸੰਕੇਤ...
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...