AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Invest Punjab : ਪੰਜਾਬ ਵਿੱਚ ਆਈਟੀ ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ: ਮੀਤ ਹੇਅਰ

Punjab Investor Meet: ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ 800 ਤੋਂ ਵੱਧ ਸਟਾਰਟਅੱਪ ਦੇ ਨਾਲ ਨਾਲ 20 ਤੋਂ ਵੱਧ ਸਰਕਾਰੀ ਫੰਡਿਡ ਅਤੇ ਪ੍ਰਾਈਵੇਟ ਇਨਕਿਊਬੇਟਰ ਅਤੇ ਐਕਸਲੇਟਰ ਮੌਜੂਦ ਹਨ। ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ।

Invest Punjab : ਪੰਜਾਬ ਵਿੱਚ ਆਈਟੀ ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ: ਮੀਤ ਹੇਅਰ
‘ਜਨਤਕ ਰੇਤ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਟੀਚਾ’। Cabinet Minister Meer Hayer on New Mining Policy
tv9-punjabi
| Published: 24 Feb 2023 18:48 PM IST
Share
ਚੰਡੀਗੜ੍ਹ ਨਿਊਜ: ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈਟੀ ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈਟੀ ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ।

ਪੰਜਾਬ ਵਿੱਚ ਸਿਰਜੇ ਜਾ ਰਹੇ ਹਨ ਮੌਕੇ – ਹੇਅਰ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੁਣ ਬਹੁਤ ਮੌਕੇ ਸਿਰਜੇ ਜਾ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਬਦਲ ਕੇ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਅਤੇ ਉਹ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੀਤੀਗਤ ਫੈਸਲਿਆਂ ਵਿੱਚ ਵਿਚਾਰ ਰੱਖਣ ਲਈ ਉਦਯੋਗਾਂ ਨੂੰ ਬਰਾਬਰ ਦਾ ਸਥਾਨ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪੰਜਾਬੀ ਉੱਦਮੀ ਕੁੱਲ ਦੁਨੀਆ ਵਿੱਚ ਆਪਣੀ ਮਿਹਨਤ ਨਾਲ ਨਾਮ ਕਮਾ ਰਹੇ ਹਨ, ਹਾਲ ਹੀ ਵਿੱਚ ਅਜੈ ਬੰਗਾ ਦੇ ਵਿਸ਼ਵ ਬੈਂਕ ਦੇ ਮੁਖੀ ਬਣਨ ਨਾਲ ਪੰਜਾਬ ਦਾ ਨਾਮ ਹੋਰ ਰੌਸ਼ਨ ਹੋਇਆ ਹੈ।

ਆਈਟੀ ਹੱਬ ਵਜੋਂ ਵਿਕਸਤ ਹੋ ਰਿਹਾ ਮੁਹਾਲੀ ਸ਼ਹਿਰ ਤੇਜ਼ੀ ਨਾਲ

ਸੈਸ਼ਨ ਚ ਕੁੰਜੀਵਤ ਭਾਸ਼ਣ ਦਿੰਦਿਆਂ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲਗਭਗ 35,000 ਆਈ.ਟੀ. ਪੇਸ਼ੇਵਰਾਂ ਵਾਲੀਆਂ 150 ਤੋਂ ਵੱਧ ਰਜਿਸਟਰਡ ਆਈ.ਟੀ. ਇਕਾਈਆਂ ਕਾਰਜਸ਼ੀਲ ਹਨ। ਅੱਜ ਦੇ ਸਮਾਗਮ ਦੀ ਮੇਜ਼ਬਾਨੀ ਕਰਨ ਵਾਲਾ ਮੁਹਾਲੀ ਸ਼ਹਿਰ ਤੇਜ਼ੀ ਨਾਲ ਆਈ.ਟੀ. ਹੱਬ ਵਜੋਂ ਵਿਕਸਤ ਹੋ ਰਿਹਾ ਹੈ। ਇਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਲ ਇੱਕ ਮਹੱਤਵਪੂਰਨ ਸਥਾਨ ਤੇ ਸਥਿਤ ਹੈ। ਲਗਭਗ 1700 ਏਕੜ ਦੇ ਫੈਲੇ ਪ੍ਰਾਜੈਕਟਾਂ ਅਤੇ ਸੰਚਾਲਨ ਦੇ ਵੱਖ-ਵੱਖ ਪੜਾਵਾਂ ਅਧੀਨ 60 ਤੋਂ ਵੱਧ ਆਈਟੀ ਕੰਪਨੀਆਂ ਨਾਲ ਇਹ ਆਈ.ਟੀ. ਸਿਟੀ ਵੱਖ-ਵੱਖ ਬੇਮਿਸਾਲ ਮੌਕੇ ਪ੍ਰਦਾਨ ਕਰਦੀ ਹੈ।ਇਸ ਦੇ ਨਾਲ ਹੀ ਕੁਆਰਕ ਸਿਟੀ 10 ਲੱਖ ਵਰਗ ਫੁੱਟ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਹ 70 ਤੋਂ ਵੱਧ ਆਈ.ਟੀ./ਆਈ.ਟੀਜ਼ ਕੰਪਨੀਆਂ ਵਾਲੀ ਇੱਕ ਨੋਟੀਫਾਈਡ ਆਈ.ਟੀ. ਸਪੈਸ਼ਲ ਈਕੋਨੋਮਿਕ ਜ਼ੋਨ ਹੈ।

ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ

ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਜੋ ਉਦਯੋਗਾਂ ਦੀ ਸਥਾਪਨਾ ਅਤੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਨੈੱਟ ਸਲਿਊਸ਼ਨਸ ਦੇ ਸੰਸਥਾਪਕ ਅਤੇ ਸੀ.ਈ.ਓ. ਸਮੀਰ ਜੈਨ ਨੇ ਮੌਜੂਦਾ ਅਤੇ ਭਵਿੱਖ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਹੁਨਰਾਂ ਨੂੰ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਡਿਜੀਟਲ ਮਾਰਕੀਟਿੰਗ ਹੁਨਰ ਦੀ ਸਿਖਲਾਈ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਸੀ.ਡੀ.ਆਈ.ਐਲ. ਦੇ ਕਾਰਜਕਾਰੀ ਉਪ ਪ੍ਰਧਾਨ ਅਤੇ ਸੀ.ਓ.ਓ. ਪੰਕਜ ਗੁਲਾਟੀ ਨੇ ਕਿਹਾ ਕਿ ਕੋਵਿਡ ਦੇ ਸਮੇਂ ਨੇ ਸੈਮੀਕੰਡਕਟਰ ਉਦਯੋਗ ਨੂੰ ਦੇਸ਼ ਵਿੱਚ ਸਭ ਤੋਂ ਅੱਗੇ ਲਿਆਂਦਾ ਹੈ ਜਦੋਂ ਕਿ ਮੋਹਾਲੀ ਵਿੱਚ ਇਹ 1980 ਤੋਂ ਸਥਾਪਿਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੰਪੋਨੈਂਟ ਨਿਰਮਾਤਾਵਾਂ ਨੂੰ ਕਾਰੋਬਾਰ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕੀਤੀ ਹੈ। ਟੈਲੀ ਪਰਫਾਰਮੈਂਸ ਦੇ ਸੀਈਓ ਅਨੀਸ਼ ਮੁੱਕਰ ਨੇ ਕਿਹਾ ਕਿ ਅੰਬਾਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ ਅਤੇ ਉਨ੍ਹਾਂ ਦਾ ਇਸ ਖੇਤਰ ਨਾਲ ਪੁਰਾਣਾ ਨਾਤਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦਾ ਕਲਾਊਡ ਕੈਂਪਸ ਮਾਡਲ ਵਿਅਕਤੀ ਨੂੰ ਕਿਤੋਂ ਵੀ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗਾਹਕਾਂ ਦੇ ਤਜ਼ਰਬੇ, ਵਿਸ਼ਲੇਸ਼ਣ ਅਤੇ ਤਕਨਾਲੋਜੀ ਵਿੱਚ ਪ੍ਰਤਿਭਾ ਦੇ ਵਿਸ਼ਾਲ ਪੂਲ ਤੱਕ ਪਹੁੰਚ ਪ੍ਰਦਾਨ ਕਰਦਾ ਹੈ, ਜੋ ਹੁਣ ਵਿਸ਼ਵ ਦੇ ਪ੍ਰਮੁੱਖ ਉਦਯੋਗਾਂ ਲਈ ਲਾਜ਼ਮੀ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...