ਲੁਧਿਆਣਾ ਸਿਵਲ ਹਸਪਤਾਲ ‘ਚ ਸਿਹਤ ਮੰਤਰੀ ਨੇ ਮਾਰਿਆ ਛਾਪਾ, ਗੰਦਗੀ ਵੇਖ ਭੜਕੇ ਲੋਕ, ਪੁਲਿਸ ਨੇ ਕਰਵਾਏ ਚੁੱਪ
ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ ਵੀ ਕਾਫੀ ਵਾਧਾ ਕੀਤਾ ਗਿਆ ਹੈ। ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕੀਤੇ ਜਾ ਰਹੇ ਹਨ।

ਲੁਧਿਆਣਾ। ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਸ਼ਨੀਵਾਰ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹਸਪਤਾਲ ਦੇ ਸਟਾਫ਼ ਨੇ ਸਫ਼ਾਈ ਕਰਵਾਈ। ਮੰਤਰੀ ਦੇ ਆਉਂਦੇ ਹੀ ਇਕ ਮਰੀਜ਼ ਦੇ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਗੁੱਸੇ ਵਿੱਚ ਆ ਗਏ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸ਼ਾਤ ਕਰਵਾਇਆ।
ਮੰਤਰੀ ਬਲਬੀਰ ਨੇ ਕਿਹਾ ਕਿ ਹਸਪਤਾਲ ਦੇ ਸਟਾਫ ਦੀ ਇਹ ਵੱਡੀ ਲਾਪਰਵਾਹੀ ਹੈ ਕਿ ਕੁੱਝ ਦਿਨ ਪਹਿਲਾਂ ਇਕ ਮਰੀਜ਼ ਦੀ ਵਾਰਡ ਦੇ ਸਟਰੈਟਰ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਸਰਕਾਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਡੀਸੀ ਸੁਰਭੀ ਮਲਿਕ ਨੇ ਮਾਮਲੇ ਦੀ ਜਾਂਚ ਕੀਤੀ ਹੈ। ਸਿਹਤ ਵਿਭਾਗ ਵੱਲੋਂ ਤਿੰਨ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਝ ਲੋਕਾਂ ਨੂੰ ਕਾਰਨ ਦੱਲੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਸਰਕਾਰ ਮਰੀਜ਼ਾਂ ਪ੍ਰਤੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।