ਲੁਧਿਆਣਾ ਦੇ ਹਸਪਤਾਲ ਦਾ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕੀਤਾ ਨਿਰੀਖਣ, ਗੰਦਗੀ ਨੂੰ ਲੈ ਕੇ ਭੜਕੇ ਲੋਕ Punjabi news - TV9 Punjabi

ਲੁਧਿਆਣਾ ਸਿਵਲ ਹਸਪਤਾਲ ‘ਚ ਸਿਹਤ ਮੰਤਰੀ ਨੇ ਮਾਰਿਆ ਛਾਪਾ, ਗੰਦਗੀ ਵੇਖ ਭੜਕੇ ਲੋਕ, ਪੁਲਿਸ ਨੇ ਕਰਵਾਏ ਚੁੱਪ

Updated On: 

09 Sep 2023 18:37 PM

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ ਵੀ ਕਾਫੀ ਵਾਧਾ ਕੀਤਾ ਗਿਆ ਹੈ। ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕੀਤੇ ਜਾ ਰਹੇ ਹਨ।

ਲੁਧਿਆਣਾ ਸਿਵਲ ਹਸਪਤਾਲ ਚ ਸਿਹਤ ਮੰਤਰੀ ਨੇ ਮਾਰਿਆ ਛਾਪਾ, ਗੰਦਗੀ ਵੇਖ ਭੜਕੇ ਲੋਕ, ਪੁਲਿਸ ਨੇ ਕਰਵਾਏ ਚੁੱਪ
Follow Us On

ਲੁਧਿਆਣਾ। ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਸ਼ਨੀਵਾਰ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹਸਪਤਾਲ ਦੇ ਸਟਾਫ਼ ਨੇ ਸਫ਼ਾਈ ਕਰਵਾਈ। ਮੰਤਰੀ ਦੇ ਆਉਂਦੇ ਹੀ ਇਕ ਮਰੀਜ਼ ਦੇ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਗੁੱਸੇ ਵਿੱਚ ਆ ਗਏ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸ਼ਾਤ ਕਰਵਾਇਆ।

ਮੰਤਰੀ ਬਲਬੀਰ ਨੇ ਕਿਹਾ ਕਿ ਹਸਪਤਾਲ ਦੇ ਸਟਾਫ ਦੀ ਇਹ ਵੱਡੀ ਲਾਪਰਵਾਹੀ ਹੈ ਕਿ ਕੁੱਝ ਦਿਨ ਪਹਿਲਾਂ ਇਕ ਮਰੀਜ਼ ਦੀ ਵਾਰਡ ਦੇ ਸਟਰੈਟਰ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਸਰਕਾਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਡੀਸੀ ਸੁਰਭੀ ਮਲਿਕ ਨੇ ਮਾਮਲੇ ਦੀ ਜਾਂਚ ਕੀਤੀ ਹੈ। ਸਿਹਤ ਵਿਭਾਗ ਵੱਲੋਂ ਤਿੰਨ ਵਿਅਕਤੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਝ ਲੋਕਾਂ ਨੂੰ ਕਾਰਨ ਦੱਲੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਸਰਕਾਰ ਮਰੀਜ਼ਾਂ ਪ੍ਰਤੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ।

ਮੰਤਰੀ ਨੇ ਕਿਹਾ- ਅਚਨਚੇਤ ਜਾਂਚ ਜਾਰੀ ਰਹੇਗੀ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਅਚਨਚੇਤ ਨਿਰੀਖਣ ਕੀਤੇ ਜਾਣਗੇ। ਹੁਣ ਹਸਪਤਾਲ ਵਿੱਚ ਪਹਿਲਾਂ ਵਾਂਗ ਕੰਮ ਨਹੀਂ ਚੱਲੇਗਾ। ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ਾਂ ਨੂੰ ਹਰ ਸਹੂਲਤ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈ ਜਾਵੇ।

ਸਟਾਫ ਦੀ ਘਾਟ ਕਾਰਨ ਹੋ ਰਹੀ ਸਮੱਸਿਆ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ ਵੀ ਕਾਫੀ ਵਾਧਾ ਕੀਤਾ ਗਿਆ ਹੈ। ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕੀਤੇ ਜਾ ਰਹੇ ਹਨ। ਹਸਪਤਾਲ ਵਿੱਚ ਐਸਓਪੀ( ਸਟੈਂਡਰਡ ਓਪਰੇਟਿੰਗ ਪ੍ਰੋਸੀਜਰ) ਬਣਾਈ ਜਾਵੇਗੀ ਤਾਂ ਜੋ ਮਰੀਜ਼ਾਂ ਦੀ ਦੇਖਭਾਲ ਵਿੱਚ ਕੋਈ ਲਾਪਰਵਾਹੀ ਨਾ ਕੀਤੀ ਜਾ ਸਕੇ।

ਹਸਪਤਾਲ ਨੂੰ ਕੀਤਾ ਜਾਵੇਗਾ ਅਪਗ੍ਰੇਡ

ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ। 1800 ਅਸਾਮੀਆਂ ਦੇ ਦਸਤਖ਼ਤ ਕੀਤੇ ਗਏ ਹਨ। ਜਿਸ ਵਿੱਚ ਸਟਾਫ਼ ਨਰਮ,ਵਾਰਡ ਬੁਆਏ ਅਤੇ ਡਾਕਟਰ ਸ਼ਾਮਲ ਹਨ। ਜਲਦ ਹੀ ਨਵੀਆਂ ਨਿਯੁਕਤੀਆਂ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।

ਸਮੱਸਿਆਵਾਂ ਸੁਣਨ ਲਈ ਮੰਗਿਆ ਇੱਕ ਮਹੀਨੇ ਦਾ ਸਮਾਂ

ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਦੇਖੀਆਂ ਹਨ। ਉਨ੍ਹਾਂ ਨੇ ਲੋਕਾਂ ਤੋਂ ਇਕ ਮਹੀਨੇ ਦਾ ਸਮਾਂ ਮੰਗਿਆ ਹੈ। ਉਹ ਇੱਕ ਮਹੀਨੇ ਬਾਅਦ ਦੁਬਾਰਾ ਹਸਪਤਾਲ ਦਾ ਦੌਰਾ ਕਰਨਗੇ। ਕੋਸ਼ਿਸ਼ ਰਹੇਗੀ ਕਿ ਹਰ ਸਮੱਸਿਆ ਨੂੰ ਜਲਦੀ ਹੱਲ ਕੀਤਾ ਜਾਵੇ।

ਮਰੀਜ਼ਾਂ ਨੇ ਕੱਢਿਆ ਗੁੱਸਾ

ਦੂਜੇ ਪਾਸੇ ਹੋਰ ਮਰੀਜ਼ਂ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ। ਮਰੀਜ਼ ਦੇ ਨਾਲ ਆਏ ਰਿਸ਼ਤੇਦਾਰ ਨੇ ਦੱਸਿਆ ਕਿ ਵਾਰਡਾਂ ਵਿੱਚ ਗਰਮੀ ਕਾਰਨ ਮਰੀਜ਼ਾਂ ਦਾ ਬੁਰਾ ਹਾਲ ਹੈ। ਪੀਣ ਲਈ ਪਾਣੀ ਨਹੀਂ ਮਿਲਦਾ। ਵਾਰਡਾਂ ਵਿੱਚ ਗੰਦਗੀ ਦੀ ਬਦਬੂ ਆ ਰਹੀ ਹੈ। ਸਿਹਤ ਵਿਭਾਗ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਅੱਜ ਹਸਪਤਾਲ ਵਿੱਚ ਫੈਲੀ ਗੰਦਗੀ ਤੋਂ ਦੁਖੀ ਹੋ ਕੇ ਉਹ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਵਿੱਚ ਲੈ ਕੇ ਜਾ ਰਹੇ ਹਨ।

Exit mobile version