AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਮੀਂਹ ਨੇ ਮਚਾਈ ਤਬਾਹੀ, 5 ਤੋਂ 6 ਫੁੱਟ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਡੁੱਬੀ

ਮੀਂਹ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਮੰਡੀ ਦੇ ਹਾਲਾਤ ਬਿਆਨ ਕਰ ਰਹੀਆਂ ਹਨ। ਮੰਡੀ 'ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਆੜ੍ਹਤੀਆਂ ਕੋਲ ਪਈ ਫ਼ਸਲ ਪਾਣੀ 'ਚ ਵਹਿ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵਧ ਗਈ ਹੈ।

ਫਾਜ਼ਿਲਕਾ ਦੀ ਅਨਾਜ ਮੰਡੀ 'ਚ ਮੀਂਹ ਨੇ ਮਚਾਈ ਤਬਾਹੀ, 5 ਤੋਂ 6 ਫੁੱਟ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਡੁੱਬੀ
arvinder-taneja-fazilka
| Updated On: 12 Oct 2026 10:19 AM IST
Share
ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਹਾਲਾਤ ਚਿੰਤਾਜਨਕ ਬਣਾ ਦਿੱਤੇ ਹਨ। ਮੰਡੀ ‘ਚ 5 ਤੋਂ 6 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮੰਡੀ ‘ਚ ਆੜ੍ਹਤੀਆਂ ਕੋਲ ਪਈ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ ਹੈ। ਹਾਲਾਤ ਇੰਨੇ ਮਾੜੇ ਹਨ ਕਿ ਝੋਨੇ ਦੀਆਂ ਕਈ-ਕਈ ਫੁੱਟ ਉੱਚੀਆਂ ਢੇਰੀਆਂ ਪਾਣੀ ‘ਚ ਪੂਰੀ ਤਰ੍ਹਾਂ ਡੁੱਬ ਗਈਆਂ ਹਨ ਤੇ ਦਿਖਾਈ ਦੇਣੀਆਂ ਵੀ ਬੰਦ ਹੋ ਗਈਆਂ ਹਨ। ਮੀਂਹ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਮੰਡੀ ਦੇ ਹਾਲਾਤ ਬਿਆਨ ਕਰ ਰਹੀਆਂ ਹਨ। ਮੰਡੀ ‘ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਆੜ੍ਹਤੀਆਂ ਕੋਲ ਪਈ ਫ਼ਸਲ ਪਾਣੀ ‘ਚ ਵਹਿ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵਧ ਗਈ ਹੈ।

ਬਾਹਰ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਾ ਮਿਲਣ ਕਾਰਨ ਵਧਿਆ ਨੁਕਸਾਨ

ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁਸ਼ਕਲ ਇਸ ਕਰਕੇ ਹੋਰ ਵਧ ਗਈ ਹੈ, ਕਿਉਂਕਿ ਉਨ੍ਹਾਂ ਨੂੰ ਮੰਡੀ ਤੋਂ ਬਾਹਰ ਨਿੱਜੀ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਕਾਰਨ ਝੋਨੇ ਦੀ ਸਾਰੀ ਫ਼ਸਲ ਮੰਡੀ ‘ਚ ਹੀ ਰੱਖੀ ਹੋਈ ਸੀ। ਹੁਣ ਭਾਰੀ ਬਾਰਿਸ਼ ਤੋਂ ਬਾਅਦ ਮੰਡੀ ‘ਚ ਪਾਣੀ ਭਰਨ ਕਾਰਨ ਫ਼ਸਲ ਡੁੱਬ ਗਈ ਤੇ ਕਾਫ਼ੀ ਸਾਮਾਨ ਪਾਣੀ ‘ਚ ਵਹਿ ਗਿਆ।
ਇਸ ਘਟਨਾ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇੱਕ ਪਾਸੇ ਕਿਸਾਨ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦੇ ਨੁਕਸਾਨ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਦੂਜੇ ਪਾਸੇ ਆੜ੍ਹਤੀਆਂ ਨੂੰ ਵੀ ਵੱਡੇ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ।

ਨੁਕਸਾਨ ਦੀ ਭਰਪਾਈ ਤੇ ਰਾਹਤ ਦੀ ਉਡੀਕ

ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਪੈਦਾ ਹੋਏ ਇਨ੍ਹਾਂ ਹਾਲਾਤਾਂ ਤੋਂ ਬਾਅਦ ਹੁਣ ਸਵਾਲ ਹੈ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਿਵੇਂ ਹੋਵੇਗੀ। ਪ੍ਰਭਾਵਿਤ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੋਂ ਰਾਹਤ ਦੀ ਉਮੀਦ ਹੈ। ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਮੰਡੀ ‘ਚੋਂ ਪਾਣੀ ਕੱਢਣ ਲਈ ਕੀ ਕਦਮ ਚੁੱਕੇ ਜਾਂਦੇ ਹਨ ਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਲੋਕਾਂ ਨੂੰ ਕਦੋਂ ਤੱਕ ਰਾਹਤ ਦਿੱਤੀ ਜਾਂਦੀ ਹੈ। ਕਿਸਾਨਾਂ ਤੇ ਆੜ੍ਹਤੀਆਂ ਦੀ ਨਜ਼ਰ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਤੇ ਟਿਕੀ ਹੋਈ ਹੈ।

Follow Us
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...