ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਮੀਂਹ ਨੇ ਮਚਾਈ ਤਬਾਹੀ, 5 ਤੋਂ 6 ਫੁੱਟ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਡੁੱਬੀ

Updated On: 

12 Oct 2026 11:26 AM IST

ਮੀਂਹ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਮੰਡੀ ਦੇ ਹਾਲਾਤ ਬਿਆਨ ਕਰ ਰਹੀਆਂ ਹਨ। ਮੰਡੀ 'ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਆੜ੍ਹਤੀਆਂ ਕੋਲ ਪਈ ਫ਼ਸਲ ਪਾਣੀ 'ਚ ਵਹਿ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵਧ ਗਈ ਹੈ।

ਫਾਜ਼ਿਲਕਾ ਦੀ ਅਨਾਜ ਮੰਡੀ ਚ ਮੀਂਹ ਨੇ ਮਚਾਈ ਤਬਾਹੀ, 5 ਤੋਂ 6 ਫੁੱਟ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਡੁੱਬੀ

ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਹਾਲਾਤ ਚਿੰਤਾਜਨਕ ਬਣਾ ਦਿੱਤੇ ਹਨ। ਮੰਡੀ ‘ਚ 5 ਤੋਂ 6 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮੰਡੀ ‘ਚ ਆੜ੍ਹਤੀਆਂ ਕੋਲ ਪਈ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ ਹੈ। ਹਾਲਾਤ ਇੰਨੇ ਮਾੜੇ ਹਨ ਕਿ ਝੋਨੇ ਦੀਆਂ ਕਈ-ਕਈ ਫੁੱਟ ਉੱਚੀਆਂ ਢੇਰੀਆਂ ਪਾਣੀ ‘ਚ ਪੂਰੀ ਤਰ੍ਹਾਂ ਡੁੱਬ ਗਈਆਂ ਹਨ ਤੇ ਦਿਖਾਈ ਦੇਣੀਆਂ ਵੀ ਬੰਦ ਹੋ ਗਈਆਂ ਹਨ।

ਮੀਂਹ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਮੰਡੀ ਦੇ ਹਾਲਾਤ ਬਿਆਨ ਕਰ ਰਹੀਆਂ ਹਨ। ਮੰਡੀ ‘ਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਸੰਭਾਲਣਾ ਮੁਸ਼ਕਲ ਹੋ ਗਿਆ ਹੈ। ਆੜ੍ਹਤੀਆਂ ਕੋਲ ਪਈ ਫ਼ਸਲ ਪਾਣੀ ‘ਚ ਵਹਿ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵਧ ਗਈ ਹੈ।

ਬਾਹਰ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਾ ਮਿਲਣ ਕਾਰਨ ਵਧਿਆ ਨੁਕਸਾਨ

ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁਸ਼ਕਲ ਇਸ ਕਰਕੇ ਹੋਰ ਵਧ ਗਈ ਹੈ, ਕਿਉਂਕਿ ਉਨ੍ਹਾਂ ਨੂੰ ਮੰਡੀ ਤੋਂ ਬਾਹਰ ਨਿੱਜੀ ਸ਼ੈੱਡ ਬਣਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਕਾਰਨ ਝੋਨੇ ਦੀ ਸਾਰੀ ਫ਼ਸਲ ਮੰਡੀ ‘ਚ ਹੀ ਰੱਖੀ ਹੋਈ ਸੀ। ਹੁਣ ਭਾਰੀ ਬਾਰਿਸ਼ ਤੋਂ ਬਾਅਦ ਮੰਡੀ ‘ਚ ਪਾਣੀ ਭਰਨ ਕਾਰਨ ਫ਼ਸਲ ਡੁੱਬ ਗਈ ਤੇ ਕਾਫ਼ੀ ਸਾਮਾਨ ਪਾਣੀ ‘ਚ ਵਹਿ ਗਿਆ।

ਇਸ ਘਟਨਾ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇੱਕ ਪਾਸੇ ਕਿਸਾਨ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦੇ ਨੁਕਸਾਨ ਨੂੰ ਲੈ ਕੇ ਚਿੰਤਤ ਹਨ, ਉੱਥੇ ਹੀ ਦੂਜੇ ਪਾਸੇ ਆੜ੍ਹਤੀਆਂ ਨੂੰ ਵੀ ਵੱਡੇ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ।

ਨੁਕਸਾਨ ਦੀ ਭਰਪਾਈ ਤੇ ਰਾਹਤ ਦੀ ਉਡੀਕ

ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਪੈਦਾ ਹੋਏ ਇਨ੍ਹਾਂ ਹਾਲਾਤਾਂ ਤੋਂ ਬਾਅਦ ਹੁਣ ਸਵਾਲ ਹੈ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਿਵੇਂ ਹੋਵੇਗੀ। ਪ੍ਰਭਾਵਿਤ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੋਂ ਰਾਹਤ ਦੀ ਉਮੀਦ ਹੈ। ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਮੰਡੀ ‘ਚੋਂ ਪਾਣੀ ਕੱਢਣ ਲਈ ਕੀ ਕਦਮ ਚੁੱਕੇ ਜਾਂਦੇ ਹਨ ਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਲੋਕਾਂ ਨੂੰ ਕਦੋਂ ਤੱਕ ਰਾਹਤ ਦਿੱਤੀ ਜਾਂਦੀ ਹੈ। ਕਿਸਾਨਾਂ ਤੇ ਆੜ੍ਹਤੀਆਂ ਦੀ ਨਜ਼ਰ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਤੇ ਟਿਕੀ ਹੋਈ ਹੈ।

Loading...
Unable to load recommendations.
Follow Us
Related Stories
ਮਾਂ ਤੇ ਭੈਣ ਨਾਲ ਵਿਵਾਦ, ਸਬ-ਇੰਸਪੈਕਟਰ ਦੇ ਸੱਦੇ ‘ਤੇ ਪਹੁੰਚਿਆ ਸੀ ਜਾਮਾ ਮਸਜਿਦ ਪੁਲਿਸ ਸਟੇਸ਼ਨ… ਜਾਣੋ ਕੌਣ ਹੈ ਨਬੀਲ?
ਲੁਧਿਆਣਾ ਦੇ ਟੈਂਟ ਇੰਡਸਟਰੀਜ਼ ‘ਚ ਲੱਗੀ ਅੱਗ, 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ, ਲੱਖਾਂ ਦਾ ਹੋਇਆ ਨੁਕਸਾਨ
ਮਜੀਠੀਆ ਨੂੰ 8 ਸ਼ਰਤਾਂ ਨਾਲ ਵਿਦੇਸ਼ ਜਾਣ ਦੀ ਇਜਾਜ਼ਤ: 30 ਲੱਖ ਦੀ ਬੈਂਕ ਗਰੰਟੀ, 6 ਜਨਵਰੀ ਤੱਕ ਵਾਪਸੀ ਲਾਜ਼ਮੀ
ਸਥਾਪਨਾ ਦਿਵਸ ‘ਤੇ ਇਕੱਠੇ ਹੋਣਗੇ AAP ਵੱਲੋਂ ਐਲਾਨੇ ਸਾਰੇ ਉਮੀਦਵਾਰ, ਮੋਗਾ ਤੋਂ ਪੰਜਾਬ ਚੋਣ ਪ੍ਰਚਾਰ ਦੀ ਹੋਵੇਗੀ ਸ਼ੁਰੂਆਤ
ਪੰਜਾਬ ਦੀ ਰਾਜਨੀਤੀ ‘ਚ ਵਿਦੇਸ਼ੀਆਂ ਦਾ ਦਖਲ, ਕੈਨੇਡਾ ਤੋਂ ਅਮਰੀਕਾ ਤੱਕ NRI ਐਕਟਿਵ, 2027 ਲਈ ਦਲਾਂ ਨੇ ਖਿੱਚੀ ਤਿਆਰੀ
ਅੰਮ੍ਰਿਤਸਰ ‘ਚ ਆਵਾਰਾ ਕੁੱਤਿਆਂ ਦਾ ਕਹਿਰ, 8 ਸਾਲਾ ਬੱਚੇ ਦੀ ਬੇਰਹਿਮੀ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ