ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਰਨਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੀ ਐਂਟਰੀ, ਹਾਈਕੋਰਟ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਸਹਿਯੋਗ ਦੇ ਦਿੱਤੇ ਹੁਕਮ

Colonel Beaten Case: ਇਸ ਮਾਮਲੇ ਵਿੱਚ, ਪੰਜਾਬ ਪੁਲਿਸ ਨੇ ਇੱਕ ਐਸਆਈਟੀ ਬਣਾਈ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਦਰਜ ਕੀਤੇ ਸਨ, ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਇਹ ਪਟੀਸ਼ਨ ਕਰਨਲ ਬਾਥ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।

ਕਰਨਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੀ ਐਂਟਰੀ, ਹਾਈਕੋਰਟ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਸਹਿਯੋਗ ਦੇ ਦਿੱਤੇ ਹੁਕਮ
ਪੰਜਾਬ ਹਰਿਆਣਾ ਹਾਈਕੋਰਟ
Follow Us
tv9-punjabi
| Updated On: 03 Apr 2025 17:27 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ਤੇ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ‘ਤੇ ਕੀਤੇ ਹਮਲੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਪੁਲਿਸ ਨੂੰ ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਇੱਕ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ, ਜਾਂਚ ਵਿੱਚ ਪੰਜਾਬ ਪੁਲਿਸ ਚੰਡੀਗੜ੍ਹ ਦੇ ਜਾਂਚ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰੇਗੀ।

ਇਸ ਮਾਮਲੇ ਵਿੱਚ, ਪੰਜਾਬ ਪੁਲਿਸ ਨੇ ਇੱਕ ਐਸਆਈਟੀ ਬਣਾਈ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਦਰਜ ਕੀਤੇ ਸਨ, ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਕਰਨਲ ਬਾਠ ਨੇ ਇਹ ਪਟੀਸ਼ਨ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ। ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇੱਕ ਅਜਿਹੇ ਆਦਮੀ ਨੂੰ ਫੜਣਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਸ਼ਖਸ ਉਹਨਾਂ ਦਾ ਪਿੱਛਾ ਕਰ ਰਿਹਾ ਸੀ। ਉਹ ਹਰ ਪਲ ਦੀ ਜਾਣਕਾਰੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀਆਂ ਫੋਟੋਆਂ ਵਟਸਐਪ ਰਾਹੀਂ ਕਿਸੇ ਨੂੰ ਭੇਜ ਰਿਹਾ ਸੀ। ਇਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਜਸਵਿੰਦਰ ਕੌਰ ਬਾਠ ਦਾ ਕਹਿਣਾ ਹੈ ਕਿ ਉਹ ਅੱਜ ਦੇ ਫੈਸਲੇ ਤੋਂ ਖੁਸ਼ ਹਨ। ਉਨ੍ਹਾਂ ਕਿਹਾ- ਜੇਕਰ ਉਨ੍ਹਾਂ ਨੂੰ 4 ਮਹੀਨਿਆਂ ਵਿੱਚ ਇਨਸਾਫ਼ ਨਹੀਂ ਮਿਲਿਆ ਤਾਂ ਉਹ ਸੁਪਰੀਮ ਕੋਰਟ ਜਾਣਗੇ। ਜਿੱਥੋਂ ਤੱਕ ਸੁਰੱਖਿਆ ਦਾ ਸਵਾਲ ਹੈ, ਉਹ ਵਾਹਨਾਂ ਦੇ ਅੱਗੇ ਅਤੇ ਪਿੱਛੇ ਕੈਮਰੇ ਲਗਾਉਣ ਜਾ ਰਹੇ ਹਨ, ਕਿਉਂਕਿ ਉਹ ਲੋਕ ਕੁਝ ਵੀ ਕਰ ਸਕਦੇ ਹਨ।

ਪੁਲਿਸ ਤੇ ਹੈ ਹਮਲਾ ਕਰਨ ਦਾ ਇਲਜ਼ਾਮ

ਤੁਹਾਨੂੰ ਦੱਸ ਦੇਈਏ ਕਿ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਫੌਜ ਦੇ ਸਿਟਿੰਗ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ਤੇ ਹਮਲਾ ਹੋਇਆ ਸੀ। ਬਾਠ ਦੇ ਪਰਿਵਾਰ ਨੇ ਪੁਲਿਸ ਤੇ ਕਾਰਵਾਈ ਨਾ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਜਦੋਂ ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ ਪੁਲਿਸ ਨੇ 9 ਦਿਨਾਂ ਬਾਅਦ ਐਫਆਈਆਰ ਦਰਜ ਕੀਤੀ ਅਤੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ, ਪਰ ਹਾਲੇ ਤੱਕ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਹੈ।

ਹੁਣ ਇਸ ਪੂਰੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਕਰੇਗੀ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ ਕਿ ਬਾਠ ਪਰਿਵਾਰ ਦੇ ਇਲਜ਼ਾਮਾਂ ਵਿੱਚ ਕਿੰਨਾ ਸੱਚ ਹੈ…ਕਿੰਨਾ ਝੂਠ। ਹਾਲਾਂਕਿ, ਜਾਂਚ ਪੂਰੀ ਹੋਣ ਲਈ ਕੋਰਟ ਨੇ ਜਾਂਚ ਅਧਿਕਾਰੀਆਂ ਨੂੰ 4 ਮਹੀਨਿਆਂ ਦਾ ਲੰਮਾ ਸਮਾਂ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...