ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

AI ਕੈਮਰਿਆਂ ਨਾਲ ਲੈਸ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਅਪ੍ਰੈਲ ‘ਚ ਪੂਰਾ ਹੋਵੇਗਾ ਪ੍ਰੋਜੈਕਟ

ਪੰਜਾਬ ਵਿੱਚ 26 ਜੇਲ੍ਹਾਂ ਹਨ। ਕੁਝ ਕੇਂਦਰੀ ਜੇਲ੍ਹਾਂ ਵੀ ਹਨ। ਇਨ੍ਹਾਂ 'ਚ ਕਰੀਬ 30 ਹਜ਼ਾਰ ਕੈਦੀ ਹਨ। ਹੁਣ ਏਆਈ ਕੈਮਰੇ ਇਨ੍ਹਾਂ ਜੇਲ੍ਹਾਂ ਦੀ ਨਿਗਰਾਨੀ ਕਰਨਗੇ। ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਕੰਟਰੋਲ ਅਤੇ ਕਮਾਂਡ ਸੈਂਟਰ ਤੋਂ ਕੀਤੀ ਜਾਵੇਗੀ। ਪੰਜਾਬ ਦੀਆਂ ਜੇਲ੍ਹਾਂ ਪਿਛਲੇ ਕਈ ਸਾਲਾਂ ਤੋਂ ਸੁਰਖੀਆਂ ਵਿੱਚ ਹਨ। ਨਾਭਾ ਜੇਲ੍ਹ ਬਰੇਕ ਕਾਂਡ 2015 ਵਿੱਚ ਵਾਪਰਿਆ ਸੀ। ਉਸ ਸਮੇਂ ਕਈ ਖੌਫਨਾਕ ਕੈਦੀ ਮੌਕੇ ਦਾ ਫਾਇਦਾ ਉਠਾ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਤੇ ਹੁਣ ਸਾਰੀਆਂ ਜੇਲ੍ਹਾਂ ਵਿੱਚ ਕੈਮਰੇ ਲਗਾ ਦਿੱਤੇ ਜਾਣਗੇ। ਇਹ ਪ੍ਰੋਜੈਕਟ ਅਪ੍ਰੈਲ ਵਿੱਚ ਪੂਰਾ ਹੋਵੇਗਾ।

AI ਕੈਮਰਿਆਂ ਨਾਲ ਲੈਸ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਅਪ੍ਰੈਲ 'ਚ ਪੂਰਾ ਹੋਵੇਗਾ ਪ੍ਰੋਜੈਕਟ
Follow Us
lalit-kumar
| Updated On: 24 Oct 2023 17:57 PM IST

ਪੰਜਾਬ ਨਿਊਜ। ਪੁਲਿਸ ਹੁਣ ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਅਤੇ ਸ਼ੱਕੀ ਗਤੀਵਿਧੀਆਂ ‘ਤੇ ਸਿੱਧੀ ਨਜ਼ਰ ਰੱਖੇਗੀ। ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਪੁਲਿਸ (Police) ਨੂੰ ਇਸ ਸਬੰਧੀ ਤੁਰੰਤ ਅਲਰਟ ਮਿਲ ਜਾਵੇਗਾ। ਇਸ ਤੋਂ ਬਾਅਦ ਪੁਲਿਸ ਸਮੇਂ ਸਿਰ ਉਸ ਨੂੰ ਰੋਕਣ ਲਈ ਯੋਗ ਕਦਮ ਚੁੱਕ ਸਕੇਗੀ। ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਘੇਰਾ ਮਜ਼ਬੂਤ ​​ਕਰਨ ਲਈ ਇਸ ਪ੍ਰਾਜੈਕਟ ਰਾਹੀਂ ਇਹ ਸੰਭਵ ਹੋਣ ਜਾ ਰਿਹਾ ਹੈ। ਇਸ ਤਹਿਤ ਪੁਲਿਸ ਨੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਲੈਸ ਸੀਸੀਟੀਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰੋਜੈਕਟ ਅਗਲੇ ਸਾਲ ਅਪ੍ਰੈਲ ਤੱਕ ਪੂਰਾ ਹੋ ਜਾਵੇਗਾ।

ਇਹ ਪ੍ਰੋਜੈਕਟ ਇੱਕ ਪ੍ਰਾਈਵੇਟ ਕੰਪਨੀ ਦੇ ਸਹਿਯੋਗ ਨਾਲ ਅੱਗੇ ਵਧੇਗਾ, ਜਦਕਿ ਪੁਲਿਸ ਇਸ ਵਿੱਚ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਜੇਕਰ ਇਹ ਪ੍ਰੋਜੈਕਟ (Project) ਕਾਮਯਾਬ ਹੁੰਦਾ ਹੈ ਤਾਂ ਇਸ ਨੂੰ ਪੁਲਿਸ ਨਾਲ ਸਬੰਧਤ ਹੋਰ ਪ੍ਰੋਜੈਕਟਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਸੂਬੇ ਦੀਆਂ ਜੇਲ੍ਹਾਂ ਵਿੱਚ ਕਈ ਖ਼ੌਫ਼ਨਾਕ ਕੈਦੀ ਅਤੇ ਗੈਂਗਸਟਰ ਬੰਦ ਹਨ। ਇਨ੍ਹਾਂ ‘ਤੇ ਨਜ਼ਰ ਰੱਖਣਾ ਪੁਲਿਸ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

ਫੋਨ ਅਤੇ ਨਸ਼ਾ ਮਿਲਣ ਦੀਆਂ ਘਟਨਾਵਾਂ ਦੀਆਂ ਲੱਗੇਗੀ ਬਰੇਕ

ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਨਿੱਤ ਦਿਨ ਫੋਨ, ਨਸ਼ੇ ਅਤੇ ਹੋਰ ਸਾਮਾਨ ਮਿਲਣ ਦੀਆਂ ਘਟਨਾਵਾਂ ਨੇ ਵੀ ਪੁਲਿਸ ਦੀ ਸਿਰਦਰਦੀ ਵਧਾ ਦਿੱਤੀ ਹੈ। ਅਜਿਹੇ ਵਿੱਚ ਪੁਲਿਸ ਥਿੰਕ ਟੈਂਕ ਨੇ ਏਆਈ ਨਾਲ ਲੈਸ ਕੈਮਰੇ ਲਗਾਉਣ ਦੀ ਰਣਨੀਤੀ ਬਣਾਈ ਹੈ। ਇਸ ਦੌਰਾਨ, ਉਨ੍ਹਾਂ ਰਾਜਾਂ ਦੇ ਮਾਡਲਾਂ ਦਾ ਵੀ ਅਧਿਐਨ ਕੀਤਾ ਗਿਆ ਜੋ ਇਸ ਪ੍ਰਣਾਲੀ ਨਾਲ ਕੰਮ ਕਰ ਰਹੇ ਹਨ। ਇਸ ਪ੍ਰੋਜੈਕਟ ਦੇ ਤਹਿਤ ਜੇਕਰ ਮਨਾਹੀ ਵਾਲੇ ਖੇਤਰ ਵਿੱਚ ਕਿਸੇ ਵੀ ਵਿਅਕਤੀ ਦੀ ਕੋਈ ਅਣਚਾਹੀ ਗਤੀਵਿਧੀ ਜਾਂ ਹਰਕਤ ਹੁੰਦੀ ਹੈ, ਖਾਸ ਤੌਰ ‘ਤੇ ਰਾਤ ਦੇ ਸਮੇਂ, ਤਾਂ ਕੈਮਰਾ ਉਸ ਨੂੰ ਨੋਟਿਸ ਕਰੇਗਾ ਅਤੇ ਬੀਪ ਦੀ ਆਵਾਜ਼ ਆਉਣੀ ਸ਼ੁਰੂ ਹੋ ਜਾਵੇਗੀ।

ਕੈਮਰਿਆਂ ਨੂੰ ਕੰਟਰੋਲ ਕਰਨ ਲਈ ਸੈਂਟਰ ਵੀ ਬਣੇਗਾ

ਜੇਲ੍ਹ ਵਿੱਚ ਲੱਗੇ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਲਈ ਕੰਟਰੋਲ ਐਂਡ ਕਮਾਂਡ ਸੈਂਟਰ ਵੀ ਬਣਾਇਆ ਜਾ ਰਿਹਾ ਹੈ। ਇੱਥੇ ਸਾਰੀਆਂ ਜੇਲ੍ਹਾਂ ਦੀਆਂ ਗਤੀਵਿਧੀਆਂ ਨੂੰ ਇੱਕ ਥਾਂ ਤੋਂ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਲ ‘ਚ ਇੱਕ ਵਰਚੁਅਲ ਦੀਵਾਰ ਬਣਾਈ ਜਾਵੇਗੀ, ਜਿਸ ‘ਤੇ ਹਰ ਚੀਜ਼ ਦਿਖਾਈ ਦੇਵੇਗੀ। ਅਧਿਕਾਰੀਆਂ ਮੁਤਾਬਕ ਇਸ ਪ੍ਰਾਜੈਕਟ ਵਿੱਚ ਕੰਮ ਕਰਨ ਵਾਲੀ ਕੰਪਨੀ ਬਾਕੀ ਸਾਰੀਆਂ ਜ਼ਿੰਮੇਵਾਰੀਆਂ ਸੰਭਾਲੇਗੀ। ਸੂਬੇ ਵਿੱਚ 26 ਜੇਲ੍ਹਾਂ ਹਨ। ਇਨ੍ਹਾਂ ‘ਚ ਕਰੀਬ 30 ਹਜ਼ਾਰ ਕੈਦੀ ਹਨ। ਕੁੱਝ ਕੇਂਦਰੀ ਜੇਲ੍ਹਾਂ ਵੀ ਹਨ।

ਇਹ ਇਨ੍ਹਾਂ ਕੈਮਰਿਆਂ ਦੀ ਇਹ ਹੈ ਖਾਸੀਅਤ

ਸੂਬੇ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਹੀ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਹਾਲਾਂਕਿ, ਹਾਲ ਹੀ ਦੀਆਂ ਗਤੀਵਿਧੀਆਂ ਕਾਰਨ, ਹੁਣ ਆਰਟੀਫਿਸ਼ੀਅਲ Artificial) ਇੰਟੈਲੀਜੈਂਸ (ਏ.ਆਈ.) ਨਾਲ ਲੈਸ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਸਾਧਾਰਨ ਕੈਮਰਿਆਂ ‘ਚ ਰਾਤ ਨੂੰ ਰੌਸ਼ਨੀ ਹੋਣ ‘ਤੇ ਰਿਕਾਰਡਿੰਗ ਖਰਾਬ ਹੋ ਜਾਂਦੀ ਹੈ, ਜਦਕਿ ਇਹ ਕੈਮਰੇ ਮੂਵਮੈਂਟ ਦੇ ਹਿਸਾਬ ਨਾਲ ਕੰਮ ਕਰਦੇ ਹਨ। ਵਾਹਨ ਨੰਬਰ ਅਤੇ ਚਿਹਰਿਆਂ ਨੂੰ ਪਛਾਣ ਸਕਦਾ ਹੈ ਅਤੇ ਫੋਨ ‘ਤੇ ਅਲਰਟ ਦੇਣ ਦੇ ਵੀ ਸਮਰੱਥ ਹੈ।

ਜੇਲ੍ਹ ਬਰੇਕ ਕਾਂਡ ਸਣੇ ਵਾਪਰ ਚੁੱਕੀਆਂ ਹਨ ਕਈ ਘਟਨਾਵਾਂ

ਪੰਜਾਬ ਦੀਆਂ ਜੇਲ੍ਹਾਂ ਪਿਛਲੇ ਕਈ ਸਾਲਾਂ ਤੋਂ ਸੁਰਖੀਆਂ ਵਿੱਚ ਹਨ। ਨਾਭਾ ਜੇਲ੍ਹ ਬਰੇਕ ਕਾਂਡ 2015 ਵਿੱਚ ਵਾਪਰਿਆ ਸੀ। ਉਸ ਸਮੇਂ ਕਈ ਖੌਫਨਾਕ ਕੈਦੀ ਮੌਕੇ ਦਾ ਫਾਇਦਾ ਉਠਾ ਕੇ ਜੇਲ੍ਹ ਵਿੱਚੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਜੇਲ੍ਹ ਦੀਆਂ ਕੰਧਾਂ ਦੀ ਉਚਾਈ ਵਧਾਉਣ ਤੋਂ ਲੈ ਕੇ ਲਾਈਵ ਤਾਰਾਂ ਲਗਾਉਣ ਤੱਕ। ਇਸ ਤੋਂ ਬਾਅਦ ਕੈਦੀਆਂ ਦੇ ਆਪਸੀ ਟਕਰਾਅ ਦੀਆਂ ਘਟਨਾਵਾਂ ਆਮ ਹੋ ਗਈਆਂ।

ਇਸ ਤਰ੍ਹਾਂ ਕੈਦੀਆਂ ਵਿਚਾਲੇ ਝੜਪਾਂ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਬਾਅਦ ਹੁਣ ਖ਼ੌਫ਼ਜ਼ਦਾ ਕੈਦੀਆਂ ਨੂੰ ਅਲੱਗ ਰੱਖਿਆ ਗਿਆ ਹੈ। ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਮਿਲਣਾ ਆਮ ਗੱਲ ਹੈ। ਹੁਣ ਤੱਕ ਸੱਤ ਹਜ਼ਾਰ ਤੋਂ ਵੱਧ ਮੋਬਾਇਲ ਜ਼ਬਤ ਕੀਤੇ ਜਾ ਚੁੱਕੇ ਹਨ। ਕਈ ਪੁਲਿਸ ਵਾਲਿਆਂ ‘ਤੇ ਵੀ ਦੋਸ਼ ਲਗਾਏ ਗਏ ਹਨ। ਉਧਰ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਕੈਦੀਆਂ ਦੀਆਂ ਬੈਰਕਾਂ ਦੀ ਦੋ ਵਾਰ ਜਾਂਚ ਕੀਤੀ ਜਾਂਦੀ ਹੈ।

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...