AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab ਦਾ ਜਵਾਨ ਅਸਾਮ ‘ਚ ਹੋਇਆ ਸ਼ਹੀਦ: ਪਟਿਆਲਾ ਕੈਂਟ ਰਾਤ ਨੂੰ ਪਹੁੰਚਾਈ ਜਾਵੇਗੀ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸਸਕਾਰ

ਸਮਾਨਾ ਦੇ ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਫੈਲ ਗਈ।

Punjab ਦਾ ਜਵਾਨ ਅਸਾਮ 'ਚ ਹੋਇਆ ਸ਼ਹੀਦ: ਪਟਿਆਲਾ ਕੈਂਟ ਰਾਤ ਨੂੰ ਪਹੁੰਚਾਈ ਜਾਵੇਗੀ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸਸਕਾਰ
tv9-punjabi
| Published: 28 May 2023 19:48 PM IST
Share
ਪੰਜਾਬ ਨਿਊਜ। ਪੰਜਾਬ ਦੇ ਸਮਾਣਾ ਦੇ ਪਿੰਡ ਰੰਧਾਵਾ ਦਾ ਜਵਾਨ ਸਹਿਜਪਾਲ ਸਿੰਘ ਆਸਾਮ ਵਿੱਚ ਭਾਰਤੀ ਫੋਜ ਦੀ ਡਿਊਟੀ ਦਿੰਦੇ ਹੋਏ ਸ਼ਹੀਦ ਹੋ ਗਿਆ। ਉਨ੍ਹਾਂ ਦੀ ਦੇਹ ਐਤਵਾਰ ਦੇਰ ਰਾਤ ਪਟਿਆਲਾ ਛਾਉਣੀ ਵਿਖੇ ਲਿਆਂਦੀ ਜਾਵੇਗੀ। ਉਨ੍ਹਾਂ ਦਾ ਸੋਮਵਾਰ ਸਵੇਰੇ ਜੱਦੀ ਪਿੰਡ ਵਿੱਚ ਅੰਤਿਮ ਦਰਸ਼ਨਾਂ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਪਹਿਲਾਂ ਸ਼ਹੀਦ ਦਾ ਅੰਤਿਮ ਸਸਕਾਰ (Funeral) ਐਤਵਾਰ ਕੀਤਾ ਜਾਣਾ ਸੀ ਪਰ ਮ੍ਰਿਤਕ ਦੇਹ ਨਾ ਮਿਲਣ ਕਾਰਨ ਹੁਣ ਸੋਮਵਾਰ ਨੂੰ ਕੀਤਾ ਜਾਵੇਗਾ। ਸਹਿਜਪਾਲ ਸਿੰਘ ਸਾਲ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਫੈਲ ਗਈ। ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਸਹਿਜਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਹਿਜਪਾਲ ਆਸਾਮ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸਨ। ਅੱਜ ਪੂਰਾ ਪੰਜਾਬ ਅਤੇ ਦੇਸ਼ ਸ਼ਹੀਦ ਸਹਿਜਪਾਲ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸੀ.ਐਮ ਭਗਵੰਤ ਮਾਨ ਨੇ ਵੀ ਭਾਰਤ ਮਾਤਾ ਅਤੇ ਪੰਜਾਬ ਦੇ ਪੁੱਤਰ ਸਹਿਜਪਾਲ ਸਿੰਘ ਨੂੰ ਮੱਥਾ ਟੇਕਿਆ ਹੈ।

‘ਸ਼ਹੀਦ ਦਾ ਛੋਟਾ ਭਰਾ ਵੀ ਹੈ ਫੌਜੀ’

ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਫਿਲਹਾਲ ਉਹ ਲੱਦਾਖ (Ladakh) ‘ਚ ਤਾਇਨਾਤ ਹੈ। ਦੂਜੇ ਪਾਸੇ ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...