Punjab ਦਾ ਜਵਾਨ ਅਸਾਮ ‘ਚ ਹੋਇਆ ਸ਼ਹੀਦ: ਪਟਿਆਲਾ ਕੈਂਟ ਰਾਤ ਨੂੰ ਪਹੁੰਚਾਈ ਜਾਵੇਗੀ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸਸਕਾਰ

Published: 

28 May 2023 19:48 PM

ਸਮਾਨਾ ਦੇ ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਫੈਲ ਗਈ।

Punjab ਦਾ ਜਵਾਨ ਅਸਾਮ ਚ ਹੋਇਆ ਸ਼ਹੀਦ: ਪਟਿਆਲਾ ਕੈਂਟ ਰਾਤ ਨੂੰ ਪਹੁੰਚਾਈ ਜਾਵੇਗੀ ਮ੍ਰਿਤਕ ਦੇਹ, ਕੱਲ੍ਹ ਹੋਵੇਗਾ ਅੰਤਿਮ ਸਸਕਾਰ
Follow Us On

ਪੰਜਾਬ ਨਿਊਜ। ਪੰਜਾਬ ਦੇ ਸਮਾਣਾ ਦੇ ਪਿੰਡ ਰੰਧਾਵਾ ਦਾ ਜਵਾਨ ਸਹਿਜਪਾਲ ਸਿੰਘ ਆਸਾਮ ਵਿੱਚ ਭਾਰਤੀ ਫੋਜ ਦੀ ਡਿਊਟੀ ਦਿੰਦੇ ਹੋਏ ਸ਼ਹੀਦ ਹੋ ਗਿਆ। ਉਨ੍ਹਾਂ ਦੀ ਦੇਹ ਐਤਵਾਰ ਦੇਰ ਰਾਤ ਪਟਿਆਲਾ ਛਾਉਣੀ ਵਿਖੇ ਲਿਆਂਦੀ ਜਾਵੇਗੀ। ਉਨ੍ਹਾਂ ਦਾ ਸੋਮਵਾਰ ਸਵੇਰੇ ਜੱਦੀ ਪਿੰਡ ਵਿੱਚ ਅੰਤਿਮ ਦਰਸ਼ਨਾਂ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਪਹਿਲਾਂ ਸ਼ਹੀਦ ਦਾ ਅੰਤਿਮ ਸਸਕਾਰ (Funeral) ਐਤਵਾਰ ਕੀਤਾ ਜਾਣਾ ਸੀ ਪਰ ਮ੍ਰਿਤਕ ਦੇਹ ਨਾ ਮਿਲਣ ਕਾਰਨ ਹੁਣ ਸੋਮਵਾਰ ਨੂੰ ਕੀਤਾ ਜਾਵੇਗਾ। ਸਹਿਜਪਾਲ ਸਿੰਘ ਸਾਲ 2015 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ।

ਸਹਿਜਪਾਲ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਫੈਲ ਗਈ। ਸਥਾਨਕ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਸਹਿਜਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਹਿਜਪਾਲ ਆਸਾਮ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸਨ। ਅੱਜ ਪੂਰਾ ਪੰਜਾਬ ਅਤੇ ਦੇਸ਼ ਸ਼ਹੀਦ ਸਹਿਜਪਾਲ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸੀ.ਐਮ ਭਗਵੰਤ ਮਾਨ ਨੇ ਵੀ ਭਾਰਤ ਮਾਤਾ ਅਤੇ ਪੰਜਾਬ ਦੇ ਪੁੱਤਰ ਸਹਿਜਪਾਲ ਸਿੰਘ ਨੂੰ ਮੱਥਾ ਟੇਕਿਆ ਹੈ।

‘ਸ਼ਹੀਦ ਦਾ ਛੋਟਾ ਭਰਾ ਵੀ ਹੈ ਫੌਜੀ’

ਸ਼ਹੀਦ ਸਹਿਜਪਾਲ ਸਿੰਘ ਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਫਿਲਹਾਲ ਉਹ ਲੱਦਾਖ (Ladakh) ‘ਚ ਤਾਇਨਾਤ ਹੈ। ਦੂਜੇ ਪਾਸੇ ਸ਼ਹੀਦ ਸਹਿਜਪਾਲ ਦੇ ਪਿਤਾ ਅਮਰਜੀਤ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਬਨਿਟ ਮੰਤਰੀ ਜੋੜਾਮਾਜਰਾ ਨੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version