ਮਾਰਕਫੈੱਡ ਦੇ M.D. ਨੇ ਕੀਤਾ ਖੰਨਾ ਦੀ ਅਨਾਜ ਮੰਡੀ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ | punjab khanna crop M D of Markfed Girish Dayalan reviewed the procurement arrangements in Khanna grain market full in punjabi Punjabi news - TV9 Punjabi

ਮਾਰਕਫੈੱਡ ਦੇ M.D. ਨੇ ਕੀਤਾ ਖੰਨਾ ਦੀ ਅਨਾਜ ਮੰਡੀ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

Updated On: 

20 Apr 2024 18:33 PM

ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਖੰਨਾ ਦੀ ਅਨਾਜ਼ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

ਮਾਰਕਫੈੱਡ ਦੇ M.D. ਨੇ ਕੀਤਾ ਖੰਨਾ ਦੀ ਅਨਾਜ ਮੰਡੀ ਦਾ ਦੌਰਾ, ਖ਼ਰੀਦ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਗਿਰੀਸ਼ ਦਿਆਲਨ

Follow Us On

ਪੰਜਾਬ ਦੀਆਂ ਅਨਾਜ਼ ਮੰਡੀਆ ਵਿੱਚ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ। ਕਿਸਾਨ ਖੇਤਾਂ ਵਿੱਚੋਂ ਫ਼ਸਲ ਨੂੰ ਵੱਢਕੇ ਮੰਡੀ ਵਿੱਚ ਲਿਆ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੀ ਆਪਣੀਆਂ ਤਿਆਰੀਆਂ ਪੂਰੀਆਂ ਹੋਣ ਦਾ ਦਾਅਵਾ ਕਰ ਰਹੇ ਹਨ।

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਮਾਰਕਫੈੱਡ ਦੇ M.D. ਗਿਰੀਸ਼ ਦਿਆਲਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਹੁੰਚੇ। ਇਸ ਮੌਕੇ ਉਹਨਾਂ ਨਾਲ ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਮੌਜੂਦ ਰਹੇ ਸਨ। ਇਸ ਮੌਕੇ ਗਿਰੀਸ਼ ਦਿਆਲਨ ਨੇ ਦਾਅਵਾ ਕੀਤਾ ਕਿ ਉਹਨਾਂ ਵੱਲੋਂ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।

ਇਹ ਵੀ ਪੜ੍ਹੋ- ਖਰਾਬ ਮੌਸਮ, ਮੀਂਹ-ਤੂਫ਼ਾਨ ਚ ਫਤਿਹਗੜ੍ਹ ਸਾਹਿਬ ਪਹੁੰਚੇ ਸੀਐਮ ਮਾਨ, ਵਿਰੋਧੀਆਂ ਤੇ ਸਾਧਿਆ ਨਿਸ਼ਾਨਾ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ। ਇਸ ਤੋਂ ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ।

ਪੁਖਤਾ ਪ੍ਰਬੰਧਾਂ ਕਾਰਨ ਨੁਕਸਾਨ ਤੋਂ ਹੋਇਆ ਬਚਾਅ-ਡਿਪਟੀ ਕਮਿਸ਼ਨਰ

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ। ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।

Exit mobile version