ਚੰਡੀਗੜ੍ਹ ਵਿਖੇ ਚੱਲ ਰਹੇ ਅੰਦੋਲਨ ਦੀ ਹਮਾਇਤ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਵਿਸ਼ਾਲ ਜਥਾ ਜਲੰਧਰ ਤੋਂ ਰਵਾਨਾ
ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਅਤੇ ਬੁੱਧੀ ਜੀਵੀਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਸਰਕਾਰਾਂ ਦੀ ਨੀਅਤ ਤੇ ਸਵਾਲੀਆ ਨਿਸ਼ਾਨ - ਸੁਖਵਿੰਦਰ ਸਿੰਘ ਸਭਰਾ
ਜਲੰਧਰ, 01 ਫ਼ਰਵਰੀ। ਚੰਡੀਗੜ੍ਹ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਤਾ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਅਤੇ ਬੁੱਧੀ ਜੀਵੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾ ਕਰਵਾਉਣ ਵਾਸਤੇ ਲੱਗੇ ਮੋਰਚੇ ਦੀ ਹਿਮਾਇਤ ਵਾਸਤੇ ਜਲੰਧਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਵਿਸ਼ਾਲ ਜਥਾ ਰਵਾਨਾ ਕੀਤਾ ਗਿਆ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘ ਅਤੇ ਬੁੱਧੀਜੀਵੀ ਹੋਣ ਜੇਲ੍ਹਾਂ ਤੋਂ ਰਿਹਾ –
ਇਸ ਮੋਕੇ ਤੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਤਾ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਅਤੇ ਬੁੱਧੀ ਜੀਵੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾ ਕਰਵਾਉਣ ਵਾਸਤੇ ਮੋਰਚੇ ਲੱਗੇ ਨੂੰ ਇੰਨਾਂ ਸਮਾ ਬੀਤਣ ਦੇ ਬਾਵਜੂਦ ਵੀ ਸਰਕਾਰ ਇਨਸਾਫ਼ ਦੇਣ ਵੱਲ ਧਿਆਨ ਨਹੀਂ ਦੇ ਰਹੀ ਇਹ ਸਰਕਾਰ ਦੀ ਕਾਰਗੁਜ਼ਾਰੀ ਅਤੇ ਨੀਅਤ ਤੇ ਸਵਾਲੀਆ ਨਿਸ਼ਾਨ ਹੈ ।
ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
ਸੁਖਵਿੰਦਰ ਸਿੰਘ ਸਭਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਲਖੀਮਪੁਰ ਖੀਰੀ ਹੱਤਿਆ ਕਾਂਡ ਦੇ ਮਾਸਟਰ ਮਾਈਂਡਸ ਨੂੰ ਜੇਲ੍ਹ ਵਿੱਚ ਸੁੱਟਿਆ ਜਾਵੇ , ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਅਤੇ ਹੋਰ ਬੁੱਧੀ ਜੀਵੀਆਂ ਨੂੰ ਰਿਹਾਅ ਕੀਤਾ ਜਾਵੇ , ਦਿਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਰੂਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੋਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਪੰਜਾਬ ਭਰ ਵਿੱਚ ਪੂਰਨ ਨਸ਼ਾਬੰਦੀ ਕੀਤੀ ਜਾਵੇ, ਸਤਲੁਜ , ਬਿਆਸ, ਆਦਿ ਦਰਿਆਵਾਂ ਅਤੇ ਨਹਿਰਾਂ ਵੇਈਂਆਂ ਵਿੱਚ ਪੇਂਦਾ ਦੂਸ਼ਿਤ ਪਾਣੀ ਬੰਦ ਕੀਤਾ ਜਾਵੇ , ਫ਼ੈਕਟਰੀਆਂ ਤੇ ਵਾਟਰ ਟਰੀਟਮੈਂਟ ਪਲਾਂਟ ਲਾਜ਼ਮੀ ਕੀਤੇ ਜਾਣ ਅਤੇ ਉਹਨਾਂ ਦਾ ਨਿਰੀਖਣ ਕਰਕੇ ਚਾਲੂ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਜਲੰਧਰ, ਲੁਧਿਆਣੇ, ਫ਼ਿਲੋਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਅਤੇ ਫ਼ੈਕਟਰੀਆਂ ਦਾ ਗੰਦਾ ਪਾਣੀ ਸੋਧ ਕੇ ਨਹਿਰਾ ਰਾਹੀ ਖੇਤੀ ਬਾੜੀ ਲਈ ਦਿੱਤਾ ਜਾਵੇ, ਪੰਜਾਬ ਭਰ ਵਿੱਚ ਨਾਕਸ ਨਹਿਰ ਪ੍ਰਬੰਧ ਠੀਕ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆਂ ਜਾਵੇਂ । ਉਹਨਾਂ ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ।
ਸਰਕਾਰ ਤੇ ਲਗਾਏ ਇਲਜਾਮ
ਸੁਖਵਿੰਦਰ ਸਿੰਘ ਸਭਰਾ ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਕਿਸਾਨਾਂ ਨੂੰ ਮਜਬੂਰ ਕੀਤਾ ਜਾਂਦਾ ਹੈ ਕੀ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰਾਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨ ।