Kisan Protest: ਅਣਮਿੱਥੇ ਸਮੇਂ ਲਈ ਬੰਦ ਹੋਣਗੇ 4 ਹਾਈਵੇਅ , ਕਿਸਾਨਾਂ ਦਾ ਐਲਾਨ | punjab kisan protest 4 highways close today know full in punjabi Punjabi news - TV9 Punjabi

Kisan Protest: ਅਣਮਿੱਥੇ ਸਮੇਂ ਲਈ ਬੰਦ 4 ਹਾਈਵੇਅ, ਕਿਸਾਨਾਂ ਨੇ ਲਗਾਏ ਪੱਕੇ ਮੋਰਚੇ

Updated On: 

26 Oct 2024 13:12 PM

Kisan Protest: ਕੇਂਦਰ ਨੇ ਜਲਦੀ ਟੀਮਾਂ ਭੇਜਣ ਦੀ ਗੱਲ ਕੀਤੀ ਸੀ ਪਰ ਅੱਜ ਤੱਕ ਟੀਮਾਂ ਨਹੀਂ ਪੁੱਜੀਆਂ ਅਤੇ ਕਿਸਾਨ ਵੀ ਝੋਨਾ ਨਹੀਂ ਚੁੱਕ ਰਹੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਲਿਫਟਿੰਗ ਜਲਦੀ ਹੋ ਸਕੇ। ਕਿਸਾਨ 26 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਅਤੇ ਮੁਸ਼ਕਿਲ ਨਾਲ ਹੀ ਆਪਣਾ ਪੇਟ ਪਾਲ ਰਹੇ ਹਨ।

Kisan Protest: ਅਣਮਿੱਥੇ ਸਮੇਂ ਲਈ ਬੰਦ 4 ਹਾਈਵੇਅ, ਕਿਸਾਨਾਂ ਨੇ ਲਗਾਏ ਪੱਕੇ ਮੋਰਚੇ

ਸੰਕੇਤਕ ਤਸਵੀਰ

Follow Us On

ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰ ਦਿੱਤੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਤੋਂ ਹਾਈਵੇਅ ਜਾ ਕਰ ਦਿੱਤੇ ਗਏ ਹਨ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਧੇਰ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਨਾਲ ਸ਼ੈਲਰ ਮਾਲਕਾਂ ਦੀ ਮੀਟਿੰਗ ਹੋਈ ਹੈ। ਸ਼ੈਲਰ ਮਾਲਕਾਂ ਦੀ ਮੰਗ ਸੀ ਕਿ ਝੋਨੇ ਤੋਂ ਘੱਟ ਚੌਲ ਕੱਢੇ ਜਾਣ ਅਤੇ ਉਨ੍ਹਾਂ ਨੂੰ 2-3 ਕਿਲੋ ਦੀ ਜ਼ਿਆਦਾ ਛੋਟ ਦਿੱਤੀ ਜਾਵੇ। ਕੇਂਦਰ ਨੇ ਜਲਦੀ ਟੀਮਾਂ ਭੇਜਣ ਦੀ ਗੱਲ ਕੀਤੀ ਸੀ ਪਰ ਅੱਜ ਤੱਕ ਟੀਮਾਂ ਨਹੀਂ ਪੁੱਜੀਆਂ ਅਤੇ ਕਿਸਾਨ ਵੀ ਝੋਨਾ ਨਹੀਂ ਚੁੱਕ ਰਹੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਲਿਫਟਿੰਗ ਜਲਦੀ ਹੋ ਸਕੇ। ਕਿਸਾਨ 26 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਅਤੇ ਮੁਸ਼ਕਿਲ ਨਾਲ ਹੀ ਆਪਣਾ ਪੇਟ ਪਾਲ ਰਹੇ ਹਨ।

ਤਿੰਨ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਪੰਧੇਰ

ਪੰਧੇਰ ਨੇ ਇਲਜ਼ਾਮ ਲਾਇਆ ਕਿ ਹੁਣ ਭਾਜਪਾ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਕੈਪਟਨ ਅਮਰਿੰਦਰ ਸਿੰਘ, ਜੋ ਖੁਦ ਭਾਜਪਾ ਵਿੱਚ ਹਨ, ਪ੍ਰਧਾਨ ਮੰਤਰੀ ਨੂੰ ਜਾਣਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਅੱਜ ਦਿੱਲੀ ਜਾ ਰਹੇ ਹਨ। ਕੇਜਰੀਵਾਲ ਖੁਦ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ, ਨਹੀਂ ਤਾਂ ਪੂਰਾ ਪੰਜਾਬ ਬੰਦ ਕਰ ਦਿੱਤਾ ਜਾਵੇਗਾ।

ਪੰਧੇਰ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਜੇਕਰ ਕਿਸਾਨ ਤਬਾਹ ਹੋ ਗਏ ਤਾਂ ਪੰਜਾਬ ਤਬਾਹ ਹੋ ਜਾਵੇਗਾ। ਅੱਜ ਸੜਕਾਂ ਜਾਮ ਹੋਣਗੀਆਂ, ਮੁਸ਼ਕਿਲਾਂ ਆਉਣਗੀਆਂ, ਪਰ ਸਮੱਸਿਆਵਾਂ ਹੱਲ ਹੋ ਜਾਣਗੀਆਂ। ਨਹੀਂ ਤਾਂ ਵੱਡੇ ਮਾਲ ਆ ਜਾਣਗੇ ਅਤੇ ਸੂਬੇ ਦੇ ਛੋਟੇ ਉਦਯੋਗ ਬੰਦ ਹੋ ਜਾਣਗੇ ਅਤੇ ਕਾਰੋਬਾਰ ਖ਼ਤਮ ਹੋ ਜਾਣਗੇ। ਇਸ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਹਵਾਈ ਅੱਡੇ ਦੇ ਯਾਤਰੀਆਂ ਨੂੰ ਨਹੀਂ ਰੋਕਿਆ ਜਾਵੇਗਾ।

Exit mobile version