ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ, 100 ਤੋਂ ਵੱਧ ਟਰੇਨਾਂ ਰੱਦ-ਡਾਇਵਰਟ

Kisan Dharna on Railway Track: ਪੰਜਾਬ ਵਿੱਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਦਿੱਲੀ ਤੋਂ ਪੰਜਾਬ ਅਤੇ ਪੰਜਾਬ ਤੋਂ ਦਿੱਲੀ-ਬਿਹਾਰ ਜਾਣ ਵਾਲੀਆਂ ਰੇਲ ਗੱਡੀਆਂ ਖਾਸ ਤੌਰ ਤੇ ਪ੍ਰਭਾਵਿਤ ਹੋਈਆਂ ਹਨ। ਇਸ ਰੂਟ 'ਤੇ ਚੱਲਣ ਵਾਲੀਆਂ 100 ਤੋਂ ਵੱਧ ਟਰੇਨਾਂ ਨੂੰ ਰੱਦ ਅਤੇ ਡਾਇਵਰਟ ਕੀਤਾ ਗਿਆ ਹੈ।

ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ, 100 ਤੋਂ ਵੱਧ ਟਰੇਨਾਂ ਰੱਦ-ਡਾਇਵਰਟ
Follow Us
davinder-kumar-jalandhar
| Updated On: 28 Sep 2023 19:51 PM

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਇੱਕ ਵਾਰ ਫਿਰ ਤਿੰਨ ਰੋਜ਼ਾ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨ 28 ਸਤੰਬਰ ਤੋਂ 30 ਸਤੰਬਰ ਤੱਕ ਕਈ ਥਾਵਾਂ ‘ਤੇ ਰੋਲ ਰੋਕੋ ਅੰਦੋਲਨ ਕਰ ਰਹੇ ਹਨ। ਇਸ ਅੰਦੋਲਨ ਪਿੱਛੇ ਕਿਸਾਨਾਂ ਦੀ ਮੁੱਖ ਮੰਗ ਹੈ ਕਿ ਪੰਜਾਬ ਅਤੇ ਉੱਤਰੀ ਭਾਰਤ ਦੇ ਕਿਸਾਨਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ। ਇਨ੍ਹਾਂ ਮੰਗਾਂ ਤੋਂ ਇਲਾਵਾ ਪੁਰਾਣੀਆਂ ਮੰਗਾਂ ਨੂੰ ਲੈ ਕੇ ਵੀ ਕਿਸਾਨ ਅੰਦੋਲਨ ਕਰ ਰਹੇ ਹਨ।

ਪੰਜਾਬ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਵੀਰਵਾਰ ਸਵੇਰ ਤੋਂ ਹੀ ਕਿਸਾਨਾਂ ਨੇ ਰੇਲਵੇ ਟਰੈਕ ‘ਤੇ ਧਰਨਾ ਦੇ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਧਰਨਾ ਅਗਲੇ 3 ਦਿਨਾਂ ਤੱਕ ਦਿਨ-ਰਾਤ ਜਾਰੀ ਰਹੇਗਾ। ਕਿਸਾਨਾਂ ਦੇ ਇਸ ਅੰਦੋਲਨ ਕਾਰਨ ਰੇਲਵੇ ਅਤੇ ਯਾਤਰੀਆਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਕਈ ਯਾਤਰੀ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਈ ਲੇਟ ਚੱਲ ਰਹੇ ਹਨ। ਰੇਲ ਪਟੜੀਆਂ ‘ਤੇ ਹੜਤਾਲ ਕਾਰਨ ਦਿੱਲੀ ਤੋਂ ਜੰਮੂ ਅਤੇ ਦਿੱਲੀ ਤੋਂ ਅੰਮ੍ਰਿਤਸਰ ਜਾਣ ਵਾਲੀਆਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ।

ਜਲੰਧਰ ਕੈਂਟ ਥਾਣੇ ਦੇ ਐਸਐਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਆਰਪੀਐਫ ਨਾਲ ਤਾਲਮੇਲ ਬਣਾ ਕੇ ਰੱਖ ਰਹੀ ਹੈ। ਖੁਫੀਆ ਨੈੱਟਵਰਕ ਨੂੰ ਸਰਗਰਮ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਥਾਂ ‘ਤੇ ਰੇਲਵੇ ਸੰਪਤੀ ਨੂੰ ਨੁਕਸਾਨ ਪਹੁੰਚੇ ਜਾਂ ਸਥਿਤੀ ਕਾਬੂ ਤੋਂ ਬਾਹਰ ਹੋਵੇ ਤਾਂ ਸੂਚਨਾ ਤੁਰੰਤ ਪੁਲਿਸ ਤੱਕ ਪਹੁੰਚ ਜਾਵੇ। ਸਬੰਧਤ ਰੂਟਾਂ ਤੋਂ ਰੇਲਵੇ ਆਵਾਜਾਈ ਪੂਰੀ ਤਰ੍ਹਾਂ ਰੱਦ ਕਰ ਦਿੱਤੀ ਗਈ ਹੈ। ਇਸ ਦੌਰਾਨ ਕਈ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

100 ਤੋਂ ਵੱਧ ਟਰੇਨਾ ਪ੍ਰਭਾਵਿਤ

ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੇ ਚੱਲ ਰਹੇ ਅੰਦੋਲਨ ਕਾਰਨ ਇਸ ਰੂਟ ਤੇ ਚੱਲਣ ਵਾਲੀਆਂ 100 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹਨ। ਉੱਤਰ ਪ੍ਰਦੇਸ਼, ਬਿਹਾਰ, ਦਿੱਲੀ, ਮਹਾਰਾਸ਼ਟਰ ਤੋਂ ਪੰਜਾਬ ਵੱਲ ਜਾਣ ਵਾਲੀਆਂ ਲਗਭਗ 100 ਟਰੇਨਾਂ ਜਾਂ ਤਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਾਂ ਉਨ੍ਹਾਂ ਦੇ ਰੂਟ ਬਦਲ ਦਿੱਤੇ ਗਏ ਹਨ। ਰੇਲਵੇ ਫਿਲਹਾਲ ਰੂਟਾਂ ਨੂੰ ਮੋੜਨ ਦੀ ਯੋਜਨਾ ਤਿਆਰ ਕਰ ਰਿਹਾ ਹੈ ਕਿਉਂਕਿ ਕਿਸਾਨ ਕਈ ਥਾਵਾਂ ‘ਤੇ ਅੰਦੋਲਨ ਕਰ ਰਹੇ ਹਨ।

ਪੂਰੇ ਅੰਦੋਲਨ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਲੰਧਰ ਰੇਲਵੇ ਸਟੇਸ਼ਨ ‘ਤੇ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰੇਲਵੇ ਵੱਲੋਂ ਕੋਈ ਠੋਸ ਸੂਚਨਾ ਨਹੀਂ ਦਿੱਤੀ ਜਾ ਰਹੀ ਹੈ। ਜਲੰਧਰ ਜਾਣ ਵਾਲੇ ਇੱਕ ਯਾਤਰੀ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਘੰਟਿਆਂ ਤੋਂ ਪੁੱਛਗਿੱਛ ਕਰ ਰਹੇ ਹਨ ਪਰ ਹੁਣ ਤੱਕ ਨਾ ਤਾਂ ਰੇਲਵੇ ਵੱਲੋਂ ਉਨ੍ਹਾਂ ਨੂੰ ਇਹ ਸੂਚਿਤ ਕੀਤਾ ਗਿਆ ਹੈ ਕਿ ਟਰੇਨ ਰੱਦ ਕੀਤੀ ਗਈ ਹੈ ਅਤੇ ਨਾ ਹੀ ਇਸ ਦਾ ਰੂਟ ਮੋੜਿਆ ਗਿਆ ਹੈ।

ਰੇਲਵੇ ਵਿਭਾਗ ਨੂੰ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਗੱਡੀਆਂ ਦੇ ਪ੍ਰਭਾਵਿਤ ਹੋਣ ਦੀ ਸਥਿਤੀ ਦਾ ਇੱਕ ਦਿਨ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ। ਰੇਲਵੇ ਨੇ ਕਿਹਾ ਸੀ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਇਸ ਰੂਟ ‘ਤੇ ਚੱਲਣ ਵਾਲੀਆਂ 150 ਟਰੇਨਾਂ ਪ੍ਰਭਾਵਿਤ ਹੋਣਗੀਆਂ। ਰੇਲਵੇ ਮੁਤਾਬਕ 100 ਤੋਂ ਵੱਧ ਯਾਤਰੀ ਟਰੇਨਾਂ ਅਤੇ ਕਰੀਬ 50 ਮਾਲ ਗੱਡੀਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।