AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਵੱਡੇ ਪੱਧਰ ‘ਤੇ ਦੁੱਧ ਦੀ ਮਿਲਾਵਟਖੋਰੀ, ਹਰ ਤੀਜ਼ਾ ਨਮੂਨਾ ਜਾਂਚ ‘ਚ ਫੇਲ

ਫੂਡ ਐਂਡ ਐਡਮਿਨਿਸਟ੍ਰੇਸ਼ਨ (ਐਫਡੀਏ) ਨੇ ਪੰਜਾਬ 'ਚ ਦੋ ਰੋਜ਼ਾ (6 ਤੇ 7 ਮਈ) ਸੂਬਾ ਪੱਧਰੀ ਅਭਿਆਨ ਚਲਾਇਆ, ਜਿਸ ਤਹਿਤ ਸੂਬੇ ਭਰ 'ਚੋਂ ਦੁੱਧ ਦੇ ਨਮੂਨੇ ਇਕੱਠੇ ਕੀਤੇ ਗਏ। ਇਸ ਦੌਰਾਨ ਕੁੱਲ 204 ਸੈਂਪਲਾਂ 'ਚੋਂ 68 ਸੈਂਪਲ (33.33 ਫ਼ੀਸਦੀ) ਗੁਣਵੱਤਾ ਮਿਆਰਾਂ 'ਚ ਫੇਲ ਪਾਏ ਗਏ। ਇਸ 'ਚੋਂ ਇੱਕ ਸੈਂਪਲ ਹਾਨੀਕਾਰਕ ਵੀ ਪਾਇਆ ਗਿਆ।

ਪੰਜਾਬ 'ਚ ਵੱਡੇ ਪੱਧਰ 'ਤੇ ਦੁੱਧ ਦੀ ਮਿਲਾਵਟਖੋਰੀ, ਹਰ ਤੀਜ਼ਾ ਨਮੂਨਾ ਜਾਂਚ 'ਚ ਫੇਲ
ਸੰਕੇਤਕ ਤਸਵੀਰ
tv9-punjabi
| Published: 21 May 2026 11:29 AM IST
Share

ਪੰਜਾਬ ‘ਚ ਵੱਡੇ ਪੱਧਰ ‘ਤੇ ਦੁੱਧ ਦੀ ਮਿਲਵਾਟਖੋਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਇੱਕ ਵਿਸ਼ੇਸ਼ ਅਭਿਆਨ ਚਲਾਉਂਦੇ ਸੂਬੇ ‘ਚੋਂ ਦੁੱਧ ਦੇ ਕਈ ਨਮੂਨੇ ਲਏ ਸਨ, ਜਿਸ ‘ਚੋਂ ਹਰ ਤੀਜ਼ਾ ਸੈਂਪਲ ਫੇਲ ਪਾਇਆ ਗਿਆ। ਇਸ ਦਾ ਮਤਲਬ ਹੈ ਕਿ ਪੰਜਾਬ ‘ਚ 33 ਫ਼ੀਸਦੀ ਸੈਂਪਲ ਫੇਲ ਪਾਏ ਗਏ ਹਨ। ਪੰਜਾਬ ਦੇ ਸਿਹਤ ਪੰਤਰੀ ਡਾ. ਬਲਵੀਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਮਿਲਾਵਰਖੋਰੀ ਕਰਨ ਵਾਲਿਆ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਪਨੀਰ ਦੇ ਸੈਂਪਲ ਵੀ ਜਾਂਚ ਦੇ ਲਈ ਭੇਜੇ ਗਏ ਹਨ।

ਫੂਡ ਐਂਡ ਐਡਮਿਨਿਸਟ੍ਰੇਸ਼ਨ (ਐਫਡੀਏ) ਨੇ ਪੰਜਾਬ ‘ਚ ਦੋ ਰੋਜ਼ਾ (6 ਤੇ 7 ਮਈ) ਸੂਬਾ ਪੱਧਰੀ ਅਭਿਆਨ ਚਲਾਇਆ, ਜਿਸ ਤਹਿਤ ਸੂਬੇ ਭਰ ‘ਚੋਂ ਦੁੱਧ ਦੇ ਨਮੂਨੇ ਇਕੱਠੇ ਕੀਤੇ ਗਏ। ਇਸ ਦੌਰਾਨ ਕੁੱਲ 204 ਸੈਂਪਲਾਂ ‘ਚੋਂ 68 ਸੈਂਪਲ (33.33 ਫ਼ੀਸਦੀ) ਗੁਣਵੱਤਾ ਮਿਆਰਾਂ ‘ਚ ਫੇਲ ਪਾਏ ਗਏ। ਇਸ ‘ਚੋਂ ਇੱਕ ਸੈਂਪਲ ਹਾਨੀਕਾਰਕ ਵੀ ਪਾਇਆ ਗਿਆ। ਦੱਸ ਦੇਈਏ ਕਿ ਸਿਹਤ ਮੰਤਰੀ ਸਾਰੇ ਸੈਂਪਲਾਂ ‘ਚ ਮਿਲਾਵਟ ਦੀ ਜਾਂਚ ਕਰਵਾਉਣ ਲਈ ਮਾਨਤਾ ਪ੍ਰਾਪਟ ਸਟੇਟ ਫੂਡ ਲੈਬਰੋਟਰੀ ਤੋਂ ਜਾਂਚ ਕਰਵਾ ਰਹੇ ਹਨ।

ਡਾ. ਬਲਬੀਰ ਸਿੰਘ ਨੇ ਨਾਗਰਿਕਾਂ ਨੂੰ ਚੌਕਸ ਰਹਿਣ ਤੇ ਭੋਜਨ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੂਡ ਸਕਿਓਰਟੀ ਨੂੰ ਬਣਾਈ ਰੱਖਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਐਫਡੀਏ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ ਸਿਰਫ਼ ਨਿਰੀਖਣ ਤੇ ਨਿਯਮਾਂ ਨੂੰ ਲਾਗੂ ਨਹੀਂ ਕਰ ਰਹੇ ਹਨ, ਸਗੋਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ਼-ਸੁਥਰੇ ਭੋਜਨ ਪ੍ਰਬੰਧਨ ਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਜਾਣਕਾਰੀ ਵੀ ਪ੍ਰਦਾਨ ਕਰ ਰਹੇ ਹਨ। ਸਿਹਤ ਵਿਭਾਗ ਨੇ ਐਲਾਨ ਕੀਤਾ ਕਿ ਆਉਣ ਵਾਲੇ ਹਫ਼ਤਿਆਂ ‘ਚ ਵੀ ਇਸੇ ਤਰ੍ਹਾਂ ਦੇ ਨਿਰੀਖਣ ਤੇ ਨਮੂਨੇ ਲੈਣ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...