AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਵਕੀਲਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ: ਫਤਿਹਗੜ੍ਹ ਸਾਹਿਬ ‘ਚ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ, ਜਾਣੋ ਕੀ ਹਨ ਮੁੱਖ ਮੰਗਾਂ

ਪੰਜਾਬ ਭਰ ਦੇ ਵਕੀਲਾਂ ਵੱਲੋਂ ਆਪਣੀਆਂ ਵੱਖ-ਵੱਖ ਭਖਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਵਿਰੋਧ ਵਿੱਚ ਤਿੰਨ ਦਿਨਾਂ ਦੀ 'ਨੋ-ਵਰਕ' (ਕੰਮ ਬੰਦ) ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਅਦਾਲਤ ਦੇ ਕੰਪਲੈਕਸ ਦੇ ਸਾਹਮਣੇ ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ 'ਚ ਵਕੀਲਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ: ਫਤਿਹਗੜ੍ਹ ਸਾਹਿਬ 'ਚ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ, ਜਾਣੋ ਕੀ ਹਨ ਮੁੱਖ ਮੰਗਾਂ
ਵਕੀਲਾਂ ਦੀ 3 ਦਿਨਾਂ ਹੜਤਾਲ ਸ਼ੁਰੂ, ਫਤਿਹਗੜ੍ਹ ਸਾਹਿਬ ‘ਚ ਕੰਮਕਾਜ ਠੱਪ
tv9-punjabi
| Updated On: 05 Feb 2026 21:35 PM IST
Share

ਪੰਜਾਬ ਭਰ ਦੇ ਵਕੀਲਾਂ ਵੱਲੋਂ ਆਪਣੀਆਂ ਵੱਖ-ਵੱਖ ਭਖਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਵਿਰੋਧ ਵਿੱਚ ਤਿੰਨ ਦਿਨਾਂ ਦੀ ‘ਨੋ-ਵਰਕ’ (ਕੰਮ ਬੰਦ) ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਅਦਾਲਤ ਦੇ ਕੰਪਲੈਕਸ ਦੇ ਸਾਹਮਣੇ ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਕੀਲਾਂ ਨੇ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਅਤੇ ਸਰਕਾਰ ਤੇ ਨਿਆਂਇਕ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਵਕੀਲਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪ੍ਰਵਾਨ ਕੀਤਾ ਜਾਵੇ।

ਕੇਸਾਂ ਦੇ ‘ਐਕਸ਼ਨ ਪਲਾਨ’ ਦਾ ਵਿਰੋਧ

ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਬਣਾਏ ਗਏ ‘ਐਕਸ਼ਨ ਪਲਾਨ’ ਦੇ ਨਾਂ ‘ਤੇ ਹਰ ਰੋਜ਼ ਅਗਲੀਆਂ ਤਰੀਕਾਂ ਤੈਅ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਤਰੀਕਾਂ ਦੇਣ ਨਾਲ ਨਾ ਸਿਰਫ਼ ਵਕੀਲਾਂ ‘ਤੇ ਬੇਲੋੜਾ ਦਬਾਅ ਵਧ ਰਹੀ ਹੈ, ਸਗੋਂ ਇਸ ਨਾਲ ਨਿਆਂ ਪ੍ਰਕਿਰਿਆ ਦੀ ਗੁਣਵੱਤਾ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਵਕੀਲਾਂ ਵਿੱਚ ਭਾਰੀ ਰੋਸ ਹੈ।

ਪਿੰਡ ਅਦਾਲਤਾਂ ਖੋਲ੍ਹਣ ‘ਤੇ ਇਤਰਾਜ਼

ਐਡਵੋਕੇਟ ਧਾਰਨੀ ਨੇ ਦੂਜੇ ਵੱਡੇ ਮੁੱਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ ਵਿੱਚ ਹਰ ਦੋ ਕਿਲੋਮੀਟਰ ਦੇ ਦਾਇਰੇ ਵਿੱਚ ‘ਪਿੰਡ ਅਦਾਲਤਾਂ’ (ਗ੍ਰਾਮ ਕੋਰਟ) ਖੋਲ੍ਹਣ ਦੀ ਤਜਵੀਜ਼ ਦਾ ਵੀ ਵਕੀਲ ਭਾਈਚਾਰਾ ਵਿਰੋਧ ਕਰ ਰਿਹਾ ਹੈ।

ਵਕੀਲਾਂ ਦਾ ਮੰਨਣਾ ਹੈ ਕਿ ਅਜਿਹੀ ਵਿਵਸਥਾ ਨਾਲ ਮੌਜੂਦਾ ਅਦਾਲਤਾਂ ਦੀ ਭੂਮਿਕਾ ਕਮਜ਼ੋਰ ਹੋਵੇਗੀ ਅਤੇ ਵਕਾਲਤ ਦੇ ਪੇਸ਼ੇ ‘ਤੇ ਇਸ ਦੇ ਨਕਾਰਾਤਮਕ ਪ੍ਰਭਾਵ ਪੈਣਗੇ। ਇਸ ਦੇ ਨਾਲ ਹੀ, ਤੀਜੀ ਮੰਗ ਵਜੋਂ ਅਦਾਲਤਾਂ ਵਿੱਚ ‘ਡਿਫੈਂਸ ਵਕੀਲਾਂ ਦੀ ਨਿਯੁਕਤੀ’ ਕੀਤੇ ਜਾਣ ਦੇ ਫੈਸਲੇ ਨੂੰ ਵੀ ਗਲਤ ਦੱਸਿਆ ਗਿਆ ਹੈ, ਕਿਉਂਕਿ ਇਸ ਨਾਲ ਸੁਤੰਤਰ ਵਕਾਲਤ ਪ੍ਰਣਾਲੀ ਦੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।

ਤੀਬਰ ਅੰਦੋਲਨ ਦੀ ਚੇਤਾਵਨੀ

ਧਰਨੇ ਦੌਰਾਨ ਇਕੱਠੇ ਹੋਏ ਵਕੀਲਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਅਤੇ ਇਸ ਦਾ ਕੋਈ ਸਾਰਥਕ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵਕੀਲਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਨਿੱਜੀ ਹਿੱਤਾਂ ਲਈ ਨਹੀਂ ਹੈ, ਸਗੋਂ ਸਮੁੱਚੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ, ਸੰਤੁਲਿਤ ਅਤੇ ਪਾਰਦਰਸ਼ੀ ਬਣਾਈ ਰੱਖਣ ਲਈ ਹੈ। ਅੱਜ ਦੇ ਇਸ ਪ੍ਰਦਰਸ਼ਨ ਕਾਰਨ ਅਦਾਲਤਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Follow Us
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...