AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਵਿਆਹ ਵਾਲੇ ਘਰ ਨੂੰ 6 ਸਿਲੰਡਰ ਦੇਵੇਗੀ ਸਰਕਾਰ, 4 ਦਿਨ ਪਹਿਲਾਂ ਬੂਕਿੰਗ ਲਾਜ਼ਮੀ

ਫੂਡ ਸਪਲਾਈ ਡਿਪਾਰਟਮੈਂਟ ਦੇ ਸਕੱਤਰ ਦੇ ਨਿਰਦੇਸ਼ਾਂ ਦੇ ਅਨੁਸਾਰ ਜਿਲ੍ਹੇ 'ਚ ਸਬ ਡਿਵੀਜ਼ਨ ਲੈਵਲ 'ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਏਡੀਸੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ 'ਚ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼੍ਰੇਣੀ ਅਨੁਸਾਰ ਸਿਲੰਡਰਾਂ ਦੀ ਸਪਲਾਈ ਦੇ ਲਈ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ।

ਪੰਜਾਬ 'ਚ ਵਿਆਹ ਵਾਲੇ ਘਰ ਨੂੰ 6 ਸਿਲੰਡਰ ਦੇਵੇਗੀ ਸਰਕਾਰ, 4 ਦਿਨ ਪਹਿਲਾਂ ਬੂਕਿੰਗ ਲਾਜ਼ਮੀ
ਪੰਜਾਬ ‘ਚ ਵਿਆਹ ਵਾਲੇ ਘਰ ਨੂੰ 6 ਸਿਲੰਡਰ ਦੇਵੇਗੀ ਸਰਕਾਰ, 4 ਦਿਨ ਪਹਿਲਾਂ ਬੂਕਿੰਗ
tv9-punjabi
| Updated On: 19 Mar 2026 12:13 PM IST

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਮਰਸ਼ਿਅਲ ਐਲਪੀਜੀ ਸੰਕਟ ਨਾਲ ਨਜਿੱਠਣ ਦੇ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਐਲਪੀਜੀ ਸੰਕਟ ਦੌਰਾਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤਹਿਤ ਕਮਰਸ਼ੀਅਲ ਗੈਸ ਸਿਲੰਡਰ ਦੀ ਸਪਲਾਈ ਦੇ ਲਈ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦੇ ਲਈ ਗਾਈਡਲਾਈਨਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਚਾਰ ਦਿਨ ਪਹਿਲਾਂ ਹੀ ਸਿਲੰਡਰ ਦੀ ਬੁਕਿੰਗ

ਇਸ ਤਹਿਤ ਵਿਆਹ ਦੇ ਲਈ 5 ਕਿੱਲੋ ਵਾਲੇ 6 ਕਮਰਸ਼ੀਅਲ ਸਿਲੰਡਰ ਮਿਲਣਗੇ। ਵਿਆਹ ਦੇ ਲਈ ਚਾਰ ਦਿਨ ਪਹਿਲਾਂ ਹੀ ਸਿਲੰਡਰ ਦੀ ਬੁਕਿੰਗ ਕਰਨੀ ਹੋਵੇਗੀ। ਇਹ ਕਮਰਸ਼ੀਅਲ ਸਿਲੰਡਰ ਪੂਰੀ ਤਰ੍ਹਾਂ ਪੁਸ਼ਟੀ ਕਰਨ ਤੋਂ ਬਾਅਦ ਹੀ ਜਾਰੀ ਕੀਤੇ ਜਾਣਗੇ। ਇਸ ਦੌਰਾਨ ਲੜਕੀ ਵਾਲੇ ਘਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਸਰਕਾਰ ਨੇ ਏਜੰਸੀਆਂ ਨੂੰ ਕਿਹਾ ਹੈ ਕਿ ਪੰਜ ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਲੰਡਰ ਮਿਲ ਸਕੇ। ਕਮਰਸ਼ੀਅਲ ਐਲਪੀਡੀ ਦੀ ਸਪਲਾਈ ‘ਤੇ ਨਿਗਰਾਨੀ ਰੱਖਣ ਦੇ ਲਈ ਡੀਸੀ ਦੀ ਅਗਵਾਈ ‘ਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਸਬ ਡਿਵੀਜ਼ਨ ਲੈਵਲ ‘ਤੇ ਕਮੇਟੀਆਂ ਦਾ ਗਠਨ

ਫੂਡ ਸਪਲਾਈ ਡਿਪਾਰਟਮੈਂਟ ਦੇ ਸਕੱਤਰ ਦੇ ਨਿਰਦੇਸ਼ਾਂ ਦੇ ਅਨੁਸਾਰ ਜਿਲ੍ਹੇ ‘ਚ ਸਬ ਡਿਵੀਜ਼ਨ ਲੈਵਲ ‘ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਏਡੀਸੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ‘ਚ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸ਼੍ਰੇਣੀ ਅਨੁਸਾਰ ਸਿਲੰਡਰਾਂ ਦੀ ਸਪਲਾਈ ਦੇ ਲਈ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ।

ਸਰਕਾਰ ਨੇ ਕਮਰਸ਼ੀਅਲ ਐਲਪੀਜੀ ਦੀ ਸਪਾਲਈ ਦੇ ਲਈ ਕੈਟਗਰੀ ਤੈਅ ਕਰ ਦਿੱਤੀ ਹੈ। ਹਸਪਤਾਲ ਦੇ ਸਿੱਖਿਅਕ ਸੰਸਥਾਨਾਂ ਨੂੰ ਪਹਿਲ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਇੰਡਸਟ੍ਰੀਅਲ ਕੰਟੀਨ, ਵਿਆਹ ਸਮਾਗਮਾਂ ਤੇ ਢਾਬਿਆਂ ਨੂੰ ਸੈਮੀ ਪਹਿਲ ਸ਼੍ਰੇਣੀ ‘ਚ ਰੱਖਿਆ ਗਿਆ। ਆਮ ਕਮਰਸ਼ੀਅਲ ਥਾਂਵਾਂ ਨੂੰ ਪਹਿਲ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਕਮੇਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਮਰਸ਼ੀਅਲ ਸਿਲੰਡਰਾਂ ਸਬੰਧੀ ਰਿਪੋਰਟ ਰੋਜ਼ਾਨਾ ਡੀਸੀ ਨੂੰ ਭੇਜੀ ਜਾਵੇ ਤੇ ਸਪਲਾਈ ਦੇ ਵੰਡ ‘ਤੇ ਨਜ਼ਰ ਰੱਖੀ ਜਾਵੇ।

Follow Us
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...