AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਵੱਖ-ਵੱਖ ਮੰਦਿਰਾਂ ਨੂੰ ਬੰਬ ਦੀ ਧਮਕੀ, ਆਪ੍ਰੇਸ਼ਨ ਬਲੂ ਸਟਾਰ ਬਰਸੀ ਨੂੰ ਲੈ ਕੇ ਪੁਲਿਸ ਅਲਰਟ

ਇਸ ਈ-ਮੇਲ 'ਚ ਦੁਰਗਿਆਨਾ ਮੰਦਿਰ (ਅੰਮ੍ਰਿਤਸਰ) , ਮੁਕਤੇਸ਼ਵਰ ਮੰਦਿਰ (ਪਠਾਨਕੋਟ), ਦੇਵੀ ਤਲਾਬ ਮੰਦਿਰ (ਜਲੰਧਰ), ਬਠਿੰਡਾ ਦੇ ਮੰਦਿਰ ਤੇ ਕਾਲੀ ਦੇਵੀ ਮੰਦਿਰ (ਪਟਿਆਲਾ) ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈ-ਮੇਲ 'ਚ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ ਤੇ ਬੰਬ ਤੇ ਗ੍ਰਨੇਡ ਹਮਲਿਆਂ ਦੀ ਧਮਕੀ ਦਿੱਤੀ ਗਈ ਹੈ।

ਪੰਜਾਬ ਦੇ ਵੱਖ-ਵੱਖ ਮੰਦਿਰਾਂ ਨੂੰ ਬੰਬ ਦੀ ਧਮਕੀ, ਆਪ੍ਰੇਸ਼ਨ ਬਲੂ ਸਟਾਰ ਬਰਸੀ ਨੂੰ ਲੈ ਕੇ ਪੁਲਿਸ ਅਲਰਟ
ਪੰਜਾਬ ਪੁਲਿਸ (ਸੰਕੇਤਕ ਤਸਵੀਰ)
tv9-punjabi
| Updated On: 04 Jun 2026 12:04 PM IST
Share

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਕਾਰਨ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਦੂਜੇ ਪਾਸੇ, ਇਸ ਵਿਚਕਾਰ ਪੰਜਾਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇੱਕ ਧਮਕੀ ਭਰੀ ਈ-ਮੇਲ ‘ਚ ਵੱਖ-ਵੱਖ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਪੰਜਾਬ ਸਕੱਤਰੇਤ ਨੂੰ ਵੀ ਧਮਕੀ ਦਿੱਤੀ ਗਈ ਹੈ। ਨਾਲ-ਨਾਲ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦਾ ਸਫ਼ਰ ਨਾ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਇਸ ਈ-ਮੇਲ ‘ਚ ਦੁਰਗਿਆਨਾ ਮੰਦਿਰ (ਅੰਮ੍ਰਿਤਸਰ) , ਮੁਕਤੇਸ਼ਵਰ ਮੰਦਿਰ (ਪਠਾਨਕੋਟ), ਦੇਵੀ ਤਲਾਬ ਮੰਦਿਰ (ਜਲੰਧਰ), ਬਠਿੰਡਾ ਦੇ ਮਾਈਸਰ ਮੰਦਿਰ ਤੇ ਕਾਲੀ ਦੇਵੀ ਮੰਦਿਰ (ਪਟਿਆਲਾ) ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈ-ਮੇਲ ‘ਚ ਆਪ੍ਰੇਸ਼ਨ ਬਲੂ ਸਟਾਰ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ ਤੇ ਬੰਬ ਤੇ ਗ੍ਰਨੇਡ ਹਮਲਿਆਂ ਦੀ ਧਮਕੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਹ ਇਸ ਪ੍ਰਕਾਰ ਦੀ ਕੋਈ ਪਹਿਲੀ ਧਮਕੀ ਨਹੀਂ ਹੈ। ਇਹ ਧਮਕੀਆਂ ਦਾ ਸਿਲਸਿਲਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਤੋਂ ਸ਼ੁਰੂ ਹੋਇਆ ਹੈ, ਜਦੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵੱਖ-ਵੱਖ ਦਿਨ ਕਈ ਵਾਰ ਬੰਬ ਨਾਲ ਉਡਾਉਣ ਦੀ ਧਮਕੀਆਂ ਦਿੱਤੀਆਂ ਗਈਆਂ ਸਨ। ਪੁਲਿਸ ਨੇ ਇਹ ਧਮਕੀਆਂ ਮਿਲਣ ‘ਤੇ ਸਬੰਧਤ ਸਕੂਲਾਂ ‘ਚ ਸਰਚ ਆਪ੍ਰੇਸ਼ਨ ਚਲਾਇਆ ਸੀ, ਪਰ ਸਕੂਲਾਂ ‘ਚੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਸੀ। ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਦੇ ਸਕੂਲ ਨੂੰ ਇਹ ਧਮਕੀਆਂ ਬੀਤੇ ਮਹੀਨਿਆਂ ‘ਚ ਮਿਲ ਚੁੱਕੀਆਂ ਹਨ।

ਇਹ ਧਮਕੀਆਂ ਦਾ ਸਿਲਸਿਆ ਸਿਰਫ਼ ਸਕੂਲਾਂ ਤੱਕ ਹੀ ਸੀਮਤ ਨਹੀਂ ਰਿਹਾ। ਪੰਜਾਬ ਸੱਕਤਰੇਤ, ਪੰਜਾਬ ਤੇ ਹਰਿਆਣਾ ਦੇ ਸੀਐਮ ਦਫ਼ਤਰਾਂ, ਵੱਖ-ਵੱਖ ਜ਼ਿਲ੍ਹਾ ਕੋਰਟਾਂ, ਨਗਰ ਨਿਗਮ ਦਫ਼ਤਰਾਂ ਤੇ ਹੋਰ ਵੀ ਪ੍ਰਸ਼ਾਸ਼ਨਿਕ ਤੇ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਮਿਲ ਚੁਕੀਆਂ ਹਨ। ਇਸ ਦੌਰਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ ਤਾਂ ਉਸ ਸਮੇਂ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

Follow Us
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...