AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab MC Elections 2026: AAP ਤਾਂ ਫਾਈਨਲ ‘ਚ ਪਹੁੰਚ ਗਈ, ਪਰ ਮੁਕਾਬਲਾ ਕਿਸ ਨਾਲ, ਪਤਾ ਨਹੀਂ- ਸੀਐਮ ਮਾਨ

Punjab MC Elections 2026: ਆਪ ਦੀ ਜਿੱਤ ਤੇ ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਦੇ ਮੂਡ ਦਾ ਬਹੁਤ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ। ਚੋਣ ਨਤੀਜੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਬੇਹੱਦ ਮਜ਼ਬੂਤ ਹੋਇਆ ਹੈ, ਸਰਕਾਰ ਪ੍ਰਤੀ ਆਮ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਯਤਾ ਨਿਰੰਤਰ ਬਰਕਰਾਰ ਹੈ।

Punjab MC Elections 2026: AAP ਤਾਂ ਫਾਈਨਲ 'ਚ ਪਹੁੰਚ ਗਈ, ਪਰ ਮੁਕਾਬਲਾ ਕਿਸ ਨਾਲ, ਪਤਾ ਨਹੀਂ- ਸੀਐਮ ਮਾਨ
kusum-chopra
| Updated On: 29 May 2026 18:46 PM IST
Share

Punjab MC Elections 2026: ਪੰਜਾਬ ਵਿਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਲਗਭਗ ਆ ਹੀ ਗਏ ਹਨ। ਇਨ੍ਹਾਂ ਚੋਣਾਂ ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਇਸ ਵੱਡੀ ਜਿੱਤ ਤੋਂ ਬਾਅਦ ਸੀਐਮ ਭਗਵੰਤ ਮਾਨ ਮੀਡੀਆ ਨਾਲ ਰੂ-ਬ-ਰੂ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ 90 ਫੀਸਦੀ ਜਿੱਤ ਆਪ ਦੀ ਹੀ ਹੋਈ ਹੈ। ਆਮ ਆਦਮੀ ਪਾਰਟੀ ਤਾਂ ਫਾਈਨਲ ਵਿੱਚ ਪਹੁੰਚ ਗਈ, ਪਰ ਉਨ੍ਹਾਂ ਨਾਲ ਮੁਕਾਬਲੇ ਵਿੱਚ ਦੂਜਾ ਕੌਣ ਹੈ, ਇਸਦਾ ਦੂਰ-ਦੂਰ ਤੱਕ ਪਤਾ ਨਹੀਂ ਹੈ। ਮਾਨ ਨੇ ਕਿਹਾ ਕਿ ਲੋਕਾਂ ਨੇ ਇੱਕ ਵਾਰ ਮੁੜ ਦੱਸ ਦਿੱਤਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਵੀ ਲਾਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਇਹ ਚੋਣਾਂ ਪੂਰੇ ਅਮਨ-ਓ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਕਿਧਰੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਅਜਿਹੀ ਵੱਡੀ ਘਟਨਾ ਨਹੀਂ ਆਈ, ਜਿੱਥੇ ਵਰਕਰ ਲਹੁ-ਲੁਹਾਨ ਹੋਏ ਹੋਣ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀਆਂ ਜਮਾਨਤਾਂ ਜਬਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਾਉਂਟਿੰਗ ਸੈਂਟਰਾਂ ਵਿੱਚ ਸਾਰੀਆਂ ਪਾਰਟੀਆਂ ਦੇ ਏਜੰਟ ਬੈਠੇ ਹੋਏ ਹਨ, ਹੁਣ ਤਾਂ ਇਹ ਇਲਜਾਮ ਵੀ ਨਹੀਂ ਲਗਾ ਸਕਦੇ ਕਿ ਆਪ ਨੇ ਕੋਈ ਧਾਂਦਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਤਾਂ ਪੁਰਾਣਾ ਰਾਗ ਹੈ, ਜਿੱਥੇ ਜਿੱਤ ਗਏ, ਉੱਥੇ ਸਹੀ ਵੋਟਿੰਗ ਹੋਈ ਪਰ ਜਿੱਥੇ ਹਾਰ ਗਏ, ਉੱਥੇ ਹੇਰਾਫੇਰੀ ਦਾ ਦੋਸ਼ ਲਗਾ ਦਿੰਦੇ ਹਨ।

AAP ਦੇ ਨੇੜੇ-ਤੇੜੇ ਵੀ ਨਹੀਂ ਹਨ ਤਿੰਨਾਂ ਦੀਆਂ ਸੀਟਾਂ

ਸੀਐਮ ਮਾਨ ਨੇ ਕਿਹਾ ਕਿ ਕਾਂਗਰਸ, ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀਆਂ ਸਾਰੀਆਂ ਸੀਟਾਂ ਨੂੰ ਵੀ ਮਿਲਾ ਦੇਈਏ ਤਾਂ ਵੀ ਆਮ ਆਦਮੀ ਪਾਰਟੀ ਦੇ ਨੇੜੇ ਤੇੜੇ ਵੀ ਨਹੀਂ ਪਹੁੰਚਦੀਆਂ। ਖ਼ਬਰ ਲਿੱਖੇ ਜਾਣ ਤੱਕ ਆਪ ਨੇ 1,977 ਵਾਰਡਾਂ ਦੀਆਂ ਚੋਣਾਂ ਵਿੱਚ ‘ਆਪ’ ਨੇ 900 ਤੋਂ ਵੱਧ ਸੀਟਾਂ ਜਿੱਤ ਲਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬੀਜੇਪੀ ਪ੍ਰਧਾਨ ਦੇ ਆਪਣੇ ਇਲਾਕਿਆਂ ਵਿੱਚ ਹੀ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬੀਜੇਪੀ ਪ੍ਰਧਾਨ ਕੇਵਲ ਢਿੱਲੋਂ ਬਰਨਾਲਾ ਤੋਂ ਹਨ, ਪਰ ਉੱਥੇ 50 ਚੋਂ 37 ਆਪ ਨੂੰ, ਜਦਕਿ ਬੀਜੇਪੀ ਨੂੰ 5-6 ਸੀਟਾਂ ਮਿਲੀਆਂ ਹਨ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਇਲਾਕੇ ਗਿੱਦੜਬਾਹਾ ਵਿੱਚ ਵੀ ਆਪ ਨੂੰ 19 ਚੋਂ 17 ਸੀਟਾਂ ਮਿਲੀਆਂ ਹਨ। ਜਦਕਿ ਉਨ੍ਹਾਂ ਦੇ ਇਲਾਕੇ ਧੁਰੀ ਚੋਂ ਆਪ ਨੂੰ 21 ਚੋਂ 19 ਸੀਟਾਂ ਮਿਲੀਆਂ ਹਨ। ਇੱਕ ਬਲ੍ਹਦ ਵਾਲੇ ਰੇਹੜੇ ਤੇ ਵੋਟਾਂ ਪਾਉਣ ਵਾਲੇ ਦਿਨ ਚਲੇ ਗਏ। ਇਹ ਡਰਾਮੇ ਹੁਣ ਨਹੀਂ ਚੱਲਣੇ।

ਪੰਜਾਬੀ ਧੱਕਾ ਨਹੀਂ ਸਹਿੰਦੇ – ਸੀਐਮ ਮਾਨ

ਪੰਜਾਬੀ ਧੱਕੇ ਨਾਲ ਜਾਂ ਬਾਹ ਮਰੋੜਣ ਨਾਲ ਵੱਸ ਵਿੱਚ ਨਹੀਂ ਆਉਂਦੇ ਹਨ। ਜੇ ਤੁਸੀਂ ਉਨ੍ਹਾਂ ਨਾਲ ਧੱਕਾ ਕਰੋਗੇ ਤਾਂ ਉਸ ਵੇਲ੍ਹੇ ਤਾਂ ਉਹ ਕਿਸੇ ਨੂੰ ਜਤਾਉਂਦੇ ਨਹੀਂ, ਪਰ ਇਸਦਾ ਜਵਾਬ ਉਹ ਚੋਣਾਂ ਵਿੱਚ ਦਿੰਦੇ ਹਨ। ਪਿਆਰ ਨਾਲ ਕੰਮ ਲਵੋਗੇ ਤਾਂ ਉਨ੍ਹਾਂ ਤੋਂ ਕੁਝ ਲੈ ਵੀ ਸਕਦੇ ਹਨ ਜੇ ਧੱਕਾ ਕਰੋਗੇ ਤਾਂ ਉਹ ਡਬਲ ਤਰੀਕੇ ਨਾਲ ਬਾਉਂਸ ਬੈਕ ਕਰਨਗੇ। ਪੰਜਾਬ ਦੀ ਜਨਤਾ ਨੇ ਜਵਾਬ ਦੇ ਦਿੱਤਾ ਹੈ ਕਿ ਸੂਬੇ ਵਿੱਚ ਕਿਹੜੀ ਪਾਰਟੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਨਫਰਤ ਦੀ ਸਿਆਸਤ ਨੂੰ ਨਕਾਰਿਆਂ ਹੈ। ਉਨ੍ਹਾਂ ਨੇ ਵਿਕਾਸ ਦੇ ਕੰਮਾਂ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਧਰਮ ਅਤੇ ਜਾਤੀ ਦੇ ਨਾਂ ਤੇ ਲੜਣ ਵਾਲੀਆਂ ਪਾਰਟੀਆਂ ਨੂੰ ਕਰੜਾ ਜਵਾਬ ਦਿੱਤਾ ਹੈ, ਗਰਮੀ ਦੇ ਬਾਵਜੂਦ ਭਾਰੀ ਗਿਣਤੀ ਵਿੱਚ ਵੋਟਾ ਪਾ ਕੇ ਲੋਕਤੰਤਰ ਦੀ ਰੱਖਿਆ ਕੀਤੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......