ਪੰਜਾਬ ‘ਚ ਮੈਡੀਕਲ ਸਟੋਰ ਬੰਦ, ਮਰੀਜ਼ ਝੱਲ ਰਹੇ ਪਰੇਸ਼ਾਨੀ; ਮੁੜਨਾ ਪੈ ਰਿਹਾ ਖਾਲੀ

Updated On: 

20 May 2026 12:45 PM IST

ਅੰਮ੍ਰਿਤਸਰ 'ਚ ਵੀ ਇਸ ਬੰਦ ਦਾ ਵੱਡਾ ਅਸਰ ਵੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਕਟੜਾ ਸ਼ੇਰ ਸਿੰਘ ਇਲਾਕੇ, ਜਿਸ ਨੂੰ ਦਵਾਈਆਂ ਦੀ ਸਭ ਤੋਂ ਵੱਡੀ ਹੋਲਸੇਲ ਮਾਰਕੀਟ ਮੰਨਿਆ ਜਾਂਦਾ ਹੈ, ਉੱਥੇ ਪੂਰੀ ਤਰ੍ਹਾਂ ਸਨਾਟਾ ਛਾਇਆ ਹੈ। ਅੰਮ੍ਰਿਤਸਰ ਕੇਮਿਸਟ ਐਸੋਸੀਏਸ਼ਨ ਵੱਲੋਂ ਪਹਿਲਾਂ ਹੀ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸ਼ਹਿਰ ਦੀਆਂ ਲਗਭਗ ਸਾਰੀਆਂ ਮੈਡੀਕਲ ਦੁਕਾਨਾਂ ਬੰਦ ਹਨ।

ਪੰਜਾਬ ਚ ਮੈਡੀਕਲ ਸਟੋਰ ਬੰਦ, ਮਰੀਜ਼ ਝੱਲ ਰਹੇ ਪਰੇਸ਼ਾਨੀ; ਮੁੜਨਾ ਪੈ ਰਿਹਾ ਖਾਲੀ

ਪੰਜਾਬ 'ਚ ਮੈਡੀਕਲ ਸਟੋਰ ਬੰਦ ਦਾ ਅਸਰ

ਦੇਸ਼ ਭਰ ‘ਚ ਅੱਜ ਮੈਡੀਕਲ ਸਟੋਰ ਤੇ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਰੂਰੀ ਦਵਾਈਆਂ ਲਈ ਇੱਧਰ-ਉੱਧਰ ਭਟਕਣਾ ਪਿਆ, ਪਰ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਹੋਣ ਕਾਰਨ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ। ਕਈ ਥਾਵਾਂ ਤੇ ਲੋਕ ਮੈਡੀਕਲ ਸਟੋਰਾਂ ਦੇ ਬਾਹਰ ਖੜੇ ਨਜ਼ਰ ਆਏ, ਪਰ ਬੰਦ ਕਾਰਨ ਉਨ੍ਹਾਂ ਨੂੰ ਦਵਾਈਆਂ ਨਹੀਂ ਮਿਲ ਸਕੀਆਂ।

ਪੰਜਾਬ ਦੇ ਅੰਮ੍ਰਿਤਸਰ ‘ਚ ਵੀ ਇਸ ਬੰਦ ਦਾ ਵੱਡਾ ਅਸਰ ਵੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਕਟੜਾ ਸ਼ੇਰ ਸਿੰਘ ਇਲਾਕੇ, ਜਿਸ ਨੂੰ ਦਵਾਈਆਂ ਦੀ ਸਭ ਤੋਂ ਵੱਡੀ ਹੋਲਸੇਲ ਮਾਰਕੀਟ ਮੰਨਿਆ ਜਾਂਦਾ ਹੈ, ਉੱਥੇ ਪੂਰੀ ਤਰ੍ਹਾਂ ਸਨਾਟਾ ਛਾਇਆ ਹੈ। ਅੰਮ੍ਰਿਤਸਰ ਕੇਮਿਸਟ ਐਸੋਸੀਏਸ਼ਨ ਵੱਲੋਂ ਪਹਿਲਾਂ ਹੀ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸ਼ਹਿਰ ਦੀਆਂ ਲਗਭਗ ਸਾਰੀਆਂ ਮੈਡੀਕਲ ਦੁਕਾਨਾਂ ਬੰਦ ਹਨ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਬੰਦ ਰਾਤ 12 ਵਜੇ ਤੱਕ ਜਾਰੀ ਰਹੇਗਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਕੇਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਹੜਤਾਲ ਪੰਜਾਬ ਕੇਮਿਸਟ ਐਸੋਸੀਏਸ਼ਨ ਤੇ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੇਮਿਸਟ ਐਂਡ ਡਰੱਗਿਸਟਸ ਦੇ ਸੱਦੇ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਫਾਰਮੇਸੀ ਕੰਪਨੀਆਂ ਵੱਡੀਆਂ ਛੂਟਾਂ ਦੇ ਕੇ ਦਵਾਈਆਂ ਵੇਚ ਰਹੀਆਂ ਹਨ, ਜਿਸ ਕਾਰਨ ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਆਨਲਾਈਨ ਪਲੇਟਫਾਰਮਾਂ ਤੇ ਬਿਨਾਂ ਢੰਗ ਦੀ ਜਾਂਚ ਤੋਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ, ਜਿਸ ਨਾਲ ਨਕਲੀ ਦਵਾਈਆਂ ਦਾ ਖਤਰਾ ਵੀ ਵੱਧ ਰਿਹਾ ਹੈ। ਐਸੋਸੀਏਸ਼ਨ ਮੁਤਾਬਕ ਆਨਲਾਈਨ ਨੈਸ਼ਨਲ ਡਰੱਗ ਲਾਇਸੈਂਸ ਪੋਰਟਲ ਚ ਵੀ ਕਈ ਤਕਨੀਕੀ ਖਾਮੀਆਂ ਹਨ, ਜਿਸ ਕਾਰਨ ਦੁਕਾਨਦਾਰ ਪਰੇਸ਼ਾਨ ਹਨ।

ਉੱਥੇ ਹੀ ਅੰਮ੍ਰਿਤਸਰ ਕੇਮਿਸਟ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਅਮਰਦੀਪ ਸਿੰਘ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਜਾਲੀ ਪ੍ਰਿਸਕ੍ਰਿਪਸ਼ਨ ਤਿਆਰ ਕਰਕੇ ਆਨਲਾਈਨ ਦਵਾਈਆਂ ਵੇਚੀਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਆਨਲਾਈਨ ਪਲੇਟਫਾਰਮਾਂ ਤੇ ਨਕਲੀ ਦਵਾਈਆਂ ਦੀ ਸਪਲਾਈ ਵੀ ਆਸਾਨੀ ਨਾਲ ਹੋ ਰਹੀ ਹੈ, ਇਸ ਲਈ ਕੇਮਿਸਟ ਇਸ ਦੇ ਵਿਰੋਧ ਚ ਆਵਾਜ਼ ਉਠਾ ਰਹੇ ਹਨ।

ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਅਗਲੇ ਮਹੀਨੇ ਆਲ ਇੰਡੀਆ ਪੱਧਰ ਤੇ ਮੀਟਿੰਗ ਕੀਤੀ ਜਾਵੇਗੀ, ਜਿਸ ਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਫਿਲਹਾਲ ਦੇਸ਼ ਭਰ ਚ ਮੈਡੀਕਲ ਸਟੋਰ ਬੰਦ ਰਹਿਣ ਕਾਰਨ ਮਰੀਜ਼ਾਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Follow Us
Related Stories
ਭਾਜਪਾ ਪੰਜਾਬ ਦਾ ਮਾਹੌਲ ਕਰ ਰਹੀ ਖ਼ਰਾਬ, ਏਕੇ47 ਤੇ 25 ਪਿਸਤੌਲਾਂ ਨਾਲ BJP ਆਗੂ ਦਾ ਮੁੰਡਾ ਕਾਬੂ; ਧਾਲੀਵਾਲ ਦੇ ਵੱਡੇ ਇਲਜ਼ਾਮ
ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
CM ਮਾਨ ਨੇ ਬਠਿੰਡਾ ਦੇ ਪਿੰਡ ਮੰਡੀ ਕਲਾਂ ‘ਚ ਕੀਤੀ ਲੋਕ ਮਿਲਣੀ, ਲੋਕਾਂ ਨਾਲ ਕੀਤੀ ਗੱਲਬਾਤ; ਪੰਚਾਇਤ ਨੂੰ ਦਿੱਤਾ 50 ਲੱਖ ਦਾ ਚੈੱਕ
ਡੇਰਾ ਬੱਲਾਂ ਜਲੰਧਰ ਦੇ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ, ਹਰਮਨਪ੍ਰੀਤ ਕੌਰ ਤੇ ਕੋਚ ਬਲਦੇਵ ਸਿੰਘ ਨੇ ਵੀ ਕੀਤਾ ਸਨਮਾਨਿਤ
ਅੰਮ੍ਰਿਤਸਰ ‘ਚ ਬਦਮਾਸ਼ਾਂ ਦਾ ਐਨਕਾਉਂਟਰ: ਵਿਦੇਸ਼ੀ ਗੈਂਗਸਟਰ ਮੰਨਾ ਦੇ ਦੋ ਸਾਥੀ ਗ੍ਰਿਫ਼ਤਾਰ, ਇੱਕ ਜ਼ਖਮੀ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ