AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਿਤ ਸ਼ਾਹ ਦੇ ਦੌਰੇ ‘ਤੇ ਭੱਖੀ ਸਿਆਸਤ, ਅਮਨ ਅਰੋੜਾ ਨੇ ਪੁੱਛੇ ਤਿੰਨ ਸਵਾਲ

ਅਮਨ ਅਰੋੜਾ ਨੇ ਸਵਾਲ ਕੀਤਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ 'ਚ ਕੇਂਦਰ ਸਰਕਾਰ ਕਿਉਂ ਸਫਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਭਗ 543 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ 'ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀ ਅਹਿਮ ਭੂਮਿਕਾ ਹੈ। ਇਸ ਦੇ ਬਾਵਜੂਦ ਸਰਹੱਦ ਪਾਰੋਂ ਨਸ਼ੇ ਤੇ ਹਥਿਆਰ ਪੰਜਾਬ 'ਚ ਕਿਵੇਂ ਪਹੁੰਚ ਰਹੇ ਹਨ।

ਅਮਿਤ ਸ਼ਾਹ ਦੇ ਦੌਰੇ 'ਤੇ ਭੱਖੀ ਸਿਆਸਤ, ਅਮਨ ਅਰੋੜਾ ਨੇ ਪੁੱਛੇ ਤਿੰਨ ਸਵਾਲ
tv9-punjabi
| Updated On: 20 Oct 2026 11:57 AM IST
Share

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਮਹਿਮਾਨਾਂ ਦਾ ਦਿਲੋਂ ਸਵਾਗਤ ਕਰਦੇ ਹਨ ਤੇ ਅਮਿਤ ਸ਼ਾਹ ਦਾ ਵੀ ਸਵਾਗਤ ਹੈ, ਪਰ ਉਨ੍ਹਾਂ ਨੂੰ ਪੰਜਾਬ ਆ ਕੇ ਸੂਬੇ ਨਾਲ ਜੁੜੇ ਅਹਿਮ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।

ਅਮਨ ਅਰੋੜਾ ਨੇ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ, ਗੁਜਰਾਤ ‘ਚ ਨਸ਼ਿਆਂ ਦੀ ਬਰਾਮਦਗੀ ਤੇ ਪੰਜਾਬ ‘ਚ ਨਸ਼ਿਆਂ ਤੇ ਗੈਂਗਸਟਰਵਾਦ ਦੇ ਮੁੱਦੇ ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।

ਸਰਹੱਦ ਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਬਾਰੇ ਸਵਾਲ

ਅਮਨ ਅਰੋੜਾ ਨੇ ਸਵਾਲ ਕੀਤਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ‘ਚ ਕੇਂਦਰ ਸਰਕਾਰ ਕਿਉਂ ਸਫਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਭਗ 543 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ‘ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀ ਅਹਿਮ ਭੂਮਿਕਾ ਹੈ। ਇਸ ਦੇ ਬਾਵਜੂਦ ਸਰਹੱਦ ਪਾਰੋਂ ਨਸ਼ੇ ਤੇ ਹਥਿਆਰ ਪੰਜਾਬ ‘ਚ ਕਿਵੇਂ ਪਹੁੰਚ ਰਹੇ ਹਨ, ਇਸ ਬਾਰੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਗੁਜਰਾਤ ‘ਚ ਨਸ਼ਿਆਂ ਦੀ ਬਰਾਮਦਗੀ ਤੇ ਵੀ ਮੰਗਿਆ ਜਵਾਬ

‘ਆਪ’ ਪੰਜਾਬ ਦੇ ਪ੍ਰਧਾਨ ਨੇ ਗੁਜਰਾਤ ‘ਚ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਦਾ ਮੁੱਦਾ ਚੁੱਕਦਿਆਂ ਭਾਜਪਾ ਤੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਤੇ ਸਵਾਲ ਚੁੱਕਣ ਵਾਲੀ ਭਾਜਪਾ ਨੂੰ ਦੂਜੇ ਸੂਬਿਆਂ ‘ਚ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

2007 ਤੋਂ 2017 ਤੱਕ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਤੇ ਸਵਾਲ

ਅਮਨ ਅਰੋੜਾ ਨੇ 2007 ਤੋਂ 2017 ਦਰਮਿਆਨ ਪੰਜਾਬ ‘ਚ ਨਸ਼ਿਆਂ ਤੇ ਗੈਂਗਸਟਰਵਾਦ ਦੇ ਫੈਲਾਅ ਨੂੰ ਲੈ ਕੇ ਵੀ ਭਾਜਪਾ ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਸਵਾਲ ਕੀਤਾ ਕਿ ਉਸ ਸਮੇਂ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਵਾਦ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਸਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਆ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ, ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।

Follow Us
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ...
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...