ਝੋਟੇ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਖੁੱਡੀਆਂ, ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਦੀ ਮੰਗ ਮੁੜ ਉੱਠੀ
ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨਾਲ ਜ਼ਿਆਦਾ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਮੁਲਾਕਾਤ ਕਰਨ ਤੇ ਉਨ੍ਹਾਂ ਦੇ ਦੁੱਖ 'ਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਕੀ ਗੱਲਬਾਤ ਹੋਈ, ਇਸ ਬਾਰੇ ਪਰਿਵਾਰ ਹੀ ਜਾਣਕਾਰੀ ਦੇਵੇਗਾ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨ 2 ਨਵੰਬਰ ਦੀ ਦੇਰ ਸ਼ਾਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਸਰਕਾਰ ਦੇ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਤੋਂ ਬਾਅਦ ਮੰਤਰੀ ਦੀ ਪਰਿਵਾਰ ਨਾਲ ਹੋਈ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਮੀਟਿੰਗ ਤੋਂ ਬਾਅਦ ਕੀ ਬੋਲੇ ਮੰਤਰੀ?
ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੀਡੀਆ ਨਾਲ ਜ਼ਿਆਦਾ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਮੁਲਾਕਾਤ ਕਰਨ ਤੇ ਉਨ੍ਹਾਂ ਦੇ ਦੁੱਖ ‘ਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕੀ ਗੱਲਬਾਤ ਹੋਈ, ਇਸ ਬਾਰੇ ਪਰਿਵਾਰ ਹੀ ਜਾਣਕਾਰੀ ਦੇਵੇਗਾ।
ਪਰਿਵਾਰ ਨੇ ਮੀਟਿੰਗ ਨੂੰ ਦੱਸਿਆ ਸ਼ਾਂਤਮਈ
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਮੰਤਰੀ ਨਾਲ ਬਹੁਤ ਹੀ ਸ਼ਾਂਤਮਈ ਮਾਹੌਲ ‘ਚ ਮੀਟਿੰਗ ਹੋਈ। ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਮੰਤਰੀ ਦੇ ਅਹੁਦੇ ਦਾ ਸਨਮਾਨ ਕਰਦਿਆਂ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਗਈਆਂ। ਭੀਮ ਸਿੰਘ ਨੇ ਦੱਸਿਆ ਕਿ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਝੋਟਾ ਦੇ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇਗੀ। ਹਾਲਾਂਕਿ, ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਉਣ ਦੀ ਮੰਗ ਵੀ ਦੁਹਰਾਈ ਗਈ ਹੈ।
ਇਹ ਵੀ ਪੜ੍ਹੋ
ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਦੀ ਮੰਗ
ਭੀਮ ਸਿੰਘ ਨੇ ਦੱਸਿਆ ਕਿ ਮੰਤਰੀ ਵੱਲੋਂ ਇਸ ਮੰਗ ਸਬੰਧੀ ਕਿਹਾ ਗਿਆ ਹੈ ਕਿ ਉਹ ਦੁਬਾਰਾ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਮੰਤਰੀਆਂ ਨੇ ਪਰਿਵਾਰ ਨਾਲ ਕਦੋਂ ਮੀਟਿੰਗ ਕਰਨੀ ਹੈ, ਇਹ ਫ਼ੈਸਲਾ ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦਾ ਜਲਦੀ ਜਾਂ ਦੇਰ ਨਾਲ ਨਿਪਟਾਰਾ ਹੋਣਾ ਵੀ ਸਰਕਾਰ ਤੇ ਮੰਤਰੀਆਂ ਦੇ ਫ਼ੈਸਲੇ ‘ਤੇ ਨਿਰਭਰ ਕਰਦਾ ਹੈ। ਜੇਕਰ ਪੰਜਾਬ ਦੇ ਮੰਤਰੀਆਂ ਤੇ ਪੰਜਾਬ ਦੇ ਮੁੱਖ ਸਕੱਤਰ ਨਾਲ ਮੀਟਿੰਗ ਹੋ ਜਾਂਦੀ ਹੈ ਤਾਂ ਮਾਮਲੇ ਤੇ ਪਰਿਵਾਰ ਦੀਆਂ ਮੰਗਾਂ ‘ਤੇ ਜਲਦੀ ਸਹਿਮਤੀ ਬਣ ਸਕਦੀ ਹੈ।
ਭੀਮ ਸਿੰਘ ਨੇ ਕਿਹਾ ਕਿ ਹੁਣ ਮੰਤਰੀ ਹੀ ਦੱਸ ਸਕਦੇ ਹਨ ਕਿ ਪਰਿਵਾਰ ਤੇ ਐਕਸ਼ਨ ਕਮੇਟੀ ਨਾਲ ਅਗਲੀ ਮੀਟਿੰਗ ਕਦੋਂ ਕੀਤੀ ਜਾਵੇਗੀ। ਫਿਲਹਾਲ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਮੰਤਰੀਆਂ ਦੇ ਪੈਨਲ ਨਾਲ ਬੈਠਕ ਦੀ ਉਡੀਕ ਕੀਤੀ ਜਾ ਰਹੀ ਹੈ।
