AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ 68 ਹਜ਼ਾਰ ਤੋਂ ਵੱਧ ਕੇਸ ਦਰਜ, 89 ਹਜ਼ਾਰ ਮੁਲਜ਼ਮ ਕਾਬੂ ਕਰਨ ਦਾ ਦਾਅਵਾ

ਵਿੱਤ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਬੇੜੇ 'ਚ ਐਂਟੀ-ਡਰੋਨ ਸਿਸਟਮ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ 'ਚ ਮਦਦ ਮਿਲ ਸਕੇ। ਉਨ੍ਹਾਂ ਵੱਲੋਂ ਪੇਸ਼ ਕੀਤੇ ਅੰਕੜਿਆਂ ਮੁਤਾਬਕ, 31 ਮਾਰਚ 2025 ਤੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਫ਼ੈਸਲਾਕੁੰਨ ਮੁਹਿੰਮ ਦੌਰਾਨ ਲਗਭਗ 68,545 ਮਾਮਲੇ ਦਰਜ ਕੀਤੇ ਗਏ ਤੇ ਲਗਭਗ 89,000 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

ਪੰਜਾਬ 'ਚ ਨਸ਼ਿਆਂ ਖ਼ਿਲਾਫ਼ 68 ਹਜ਼ਾਰ ਤੋਂ ਵੱਧ ਕੇਸ ਦਰਜ, 89 ਹਜ਼ਾਰ ਮੁਲਜ਼ਮ ਕਾਬੂ ਕਰਨ ਦਾ ਦਾਅਵਾ
tv9-punjabi
| Updated On: 29 Oct 2026 15:04 PM IST
Share

ਪੰਜਾਬ ਸਰਕਾਰ ਨੇ ਸੂਬੇ ‘ਚ ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦੇ ਅੰਕੜੇ ਜਾਰੀ ਕੀਤੇ ਹਨ। ਪੰਜਾਬ ਦੇ ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ, ਸਰਕਾਰ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕਰਨ ਤੋਂ ਬਾਅਦ ਕਈ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਵੀ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਗਠਨ ਮਗਰੋਂ ਕਾਰਵਾਈ

ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਅਨੁਸਾਰ, ਇਸ ਦੌਰਾਨ ਗੰਭੀਰ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 188 ਅਪਰਾਧੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਖਿਲਾਫ਼ ਇੱਕ ਤੋਂ ਵੱਧ ਵੱਖ-ਵੱਖ ਗੰਭੀਰ ਮਾਮਲੇ ਦਰਜ ਹਨ। ਇਸ ਤੋਂ ਇਲਾਵਾ, ਵਿਦੇਸ਼ਾਂ ਤੋਂ ਹਵਾਲਗੀ ਰਾਹੀਂ ਵੀ ਗੈਂਗਸਟਰਾਂ ਨੂੰ ਭਾਰਤ ਲਿਆਂਦਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਗਭਗ 2,105 ਭਗੌੜੇ ਐਲਾਨੇ ਗਏ ਮੁਲਜ਼ਮਾਂ (ਪ੍ਰੋਕਲੇਮਡ ਆਫੈਂਡਰਜ਼) ਨੂੰ ਕਾਬੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਦੌਰਾਨ ਲਗਭਗ 81,499 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਗਿਆ। ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ।

31 ਮਾਰਚ 2025 ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦਾ ਦਾਅਵਾ

ਵਿੱਤ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਬੇੜੇ ‘ਚ ਐਂਟੀ-ਡਰੋਨ ਸਿਸਟਮ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ‘ਚ ਮਦਦ ਮਿਲ ਸਕੇ। ਉਨ੍ਹਾਂ ਵੱਲੋਂ ਪੇਸ਼ ਕੀਤੇ ਅੰਕੜਿਆਂ ਮੁਤਾਬਕ, 31 ਮਾਰਚ 2025 ਤੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਫ਼ੈਸਲਾਕੁੰਨ ਮੁਹਿੰਮ ਦੌਰਾਨ ਲਗਭਗ 68,545 ਮਾਮਲੇ ਦਰਜ ਕੀਤੇ ਗਏ ਤੇ ਲਗਭਗ 89,000 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

4 ਕੁਇੰਟਲ ਤੋਂ ਵੱਧ ਹੈਰੋਇਨ ਬਰਾਮਦ ਹੋਣ ਦਾ ਦਾਅਵਾ

ਵਿੱਤ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਅੰਕੜੇ ਵੀ ਸਾਂਝੇ ਕੀਤੇ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

  • 4 ਕੁਇੰਟਲ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।
  • 23 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਡਰੱਗ ਮਨੀ ਬਰਾਮਦ ਕੀਤੀ ਗਈ।
  • 67 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ ਮੈਡੀਕਲ ਨਸ਼ੇ ਨਾਲ ਸਬੰਧਤ ਗੋਲੀਆਂ ਬਰਾਮਦ ਕੀਤੀਆਂ ਗਈਆਂ।
  • ਲਗਭਗ 4,200 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ।
  • 84 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।

ਨਸ਼ਿਆਂ ਦੇ ਮਾਮਲਿਆਂ ‘ਚ ਕਮੀ ਦਾ ਦਾਅਵਾ, ਹੋਰ ਸੂਬਿਆਂ ਨਾਲ ਕੀਤੀ ਤੁਲਨਾ

ਵਿੱਤ ਮੰਤਰੀ ਨੇ ਇੱਕ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ‘ਚ ਨਸ਼ਿਆਂ ਦੀ ਸਥਿਤੀ ਨਾਲ ਸਬੰਧਤ ਅੰਕੜਿਆਂ ‘ਚ 5.5 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਇਸ ਦੀ ਤੁਲਨਾ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਤੇ ਮੱਧ ਪ੍ਰਦੇਸ਼ ਨਾਲ ਕਰਦਿਆਂ ਕਿਹਾ ਕਿ ਇਨ੍ਹਾਂ ਸੂਬਿਆਂ ‘ਚ ਨਸ਼ਿਆਂ ਨਾਲ ਸਬੰਧਤ ਅੰਕੜਿਆਂ ‘ਚ ਵਾਧਾ ਹੋਇਆ ਹੈ। ਉਨ੍ਹਾਂ ਵੱਲੋਂ ਦਿੱਤੇ ਅੰਕੜਿਆਂ ਮੁਤਾਬਕ, ਦਿੱਲੀ ਵਿੱਚ 28 ਫ਼ੀਸਦੀ, ਉੱਤਰ ਪ੍ਰਦੇਸ਼ ‘ਚ 18 ਫ਼ੀਸਦੀ, ਹਰਿਆਣਾ ‘ਚ 42 ਫ਼ੀਸਦੀ ਤੇ ਮੱਧ ਪ੍ਰਦੇਸ਼ ਵਿੱਚ 51 ਫ਼ੀਸਦੀ ਨਸ਼ਿਆਂ ‘ਚ ਵਾਧਾ ਹੋਇਆ ਹੈ।

ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਤੇ ਵੀ ਲਾਏ ਇਲਜ਼ਾਮ

ਵਿੱਤ ਮੰਤਰੀ ਨੇ ਪੰਜਾਬ ‘ਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਇਲਜ਼ਾਮ ਲਾਇਆ ਕਿ 2007 ਤੋਂ 2017 ਤੱਕ ਸੂਬੇ ‘ਚ ਰਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਵਧੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 2017 ਤੋਂ 2022 ਤੱਕ ਕਾਂਗਰਸ ਦੀ ਸਰਕਾਰ ਦੌਰਾਨ ਵੀ ਨਸ਼ਿਆਂ ਤੇ ਗੈਂਗਸਟਰਵਾਦ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਲੋੜੀਂਦੇ ਨਤੀਜੇ ਸਾਹਮਣੇ ਨਹੀਂ ਆਏ।

ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਰੋਕਣ, ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਨ ਤੇ ਸੂਬੇ ‘ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।

Follow Us
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...