AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੋਕਾਂ ਨੂੰ ਪੁੱਛ ਲਓ ਕਦੋਂ ਸੁਣਿਆ ਪਹਿਲੀ ਵਾਰ ‘ਚਿੱਟੇ’ ਦਾ ਨਾਮ… ਚੀਮਾ ਨੇ ਅਕਾਲੀ-ਭਾਜਪਾ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਥ ਦੇ ਨਾਮ 'ਤੇ ਬਣੀ ਸਰਕਾਰ ਤੇ ਨਾਪਾਕ ਗਠਜੋੜ ਭਾਜਪਾ-ਅਕਾਲੀ ਗਠਜੋੜ ਆਇਆ, ਉਸ ਸਮੇਂ ਪੰਜਾਬ 'ਚ ਨਸ਼ਿਆਂ ਦਾ ਹੜ੍ਹ ਵੀ ਪੰਜਾਬ 'ਚ ਆਇਆ। ਪੰਜਾਬ ਦੀ ਗਲੀ-ਗਲੀ, ਮੁਹੱਲੇ-ਮੁਹੱਲੇ 'ਚ ਚਰਚਾ ਹੋਣ ਲੱਗੀ ਕਿ ਪੰਜਾਬ ਨੂੰ ਨਸ਼ਿਆਂ ਦੀ ਧਰਤੀ ਬਣਾਇਆ ਜਾ ਰਿਹਾ ਹੈ।

ਲੋਕਾਂ ਨੂੰ ਪੁੱਛ ਲਓ ਕਦੋਂ ਸੁਣਿਆ ਪਹਿਲੀ ਵਾਰ 'ਚਿੱਟੇ' ਦਾ ਨਾਮ... ਚੀਮਾ ਨੇ ਅਕਾਲੀ-ਭਾਜਪਾ 'ਤੇ ਸਾਧਿਆ ਨਿਸ਼ਾਨਾ
tv9-punjabi
| Updated On: 16 Sep 2026 14:30 PM IST
Share

ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ 2007 ਤੋਂ 2017 ਤੱਕ ਰਹੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕਈ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਿਸੇ ਵੀ ਇਲਾਕੇ ‘ਚ ਜਾ ਕੇ ਪੁੱਛ ਲਓ ਕਿ ‘ਚਿੱਟਾ’ ਸ਼ਬਦ ਪਹਿਲੀ ਵਾਰ ਕਦੋਂ ਸੁਣਨ ਨੂੰ ਮਿਲਿਆ ਸੀ। ਉਨ੍ਹਾਂ ਨੇ 2007-2017 ਦੇ ਦੌਰ ਨੂੰ ਕਾਲਾ ਦੌਰ ਦੱਸਿਆ।

ਉਨ੍ਹਾਂ ਕਿਹਾ ਕਿ ਪੰਥ ਦੇ ਨਾਮ ‘ਤੇ ਬਣੀ ਸਰਕਾਰ ਤੇ ਨਾਪਾਕ ਗਠਜੋੜ ਭਾਜਪਾ-ਅਕਾਲੀ ਗਠਜੋੜ ਆਇਆ, ਉਸ ਸਮੇਂ ਪੰਜਾਬ ‘ਚ ਨਸ਼ਿਆਂ ਦਾ ਹੜ੍ਹ ਵੀ ਪੰਜਾਬ ‘ਚ ਆਇਆ। ਪੰਜਾਬ ਦੀ ਗਲੀ-ਗਲੀ, ਮੁਹੱਲੇ-ਮੁਹੱਲੇ ‘ਚ ਚਰਚਾ ਹੋਣ ਲੱਗੀ ਕਿ ਪੰਜਾਬ ਨੂੰ ਨਸ਼ਿਆਂ ਦੀ ਧਰਤੀ ਬਣਾਇਆ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਉਸ ਸਮੇਂ ਮੀਡੀਆ ਰਾਹੀਂ ਕਈ ਜਾਣਕਾਰੀਆਂ ਸਾਹਮਣੇ ਆਉਂਦੀਆਂ ਸਨ ਕਿ ਸਰਕਾਰੀ ਗੱਡੀਆਂ ਦਾ ਕਿਸ ਤਰ੍ਹਾਂ ਦੁਰਉਪਯੋਗ ਕੀਤਾ ਗਿਆ ਤੇ ਕਿਵੇਂ ਨਸ਼ਾ ਵੇਚਿਆ ਗਿਆ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੰਜਾਬ ਨੂੰ ਬਰਬਾਦ ਕਰਨ ਲਈ ਕੋਈ ਕਸਰ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਡਰੱਗ ਦੇ ਕੇਸਾਂ ਦੀ ਈਡੀ ਦੇ ਇੱਕ ਅਫ਼ਸਰ ਨੇ ਜਾਂਚ ਆਰੰਭੀ ਤਾਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੌਰ ‘ਚ ਜਿਹੜਾ ਵੀ ਵਿਅਕਤੀ ਨਸ਼ਿਆਂ ਖ਼ਿਲਾਫ਼ ਕੰਮ ਕਰਦਾ ਜਾਂ ਕਾਰਵਾਈ ਕਰਦਾ ਤਾਂ ਉਸ ਦਾ ਤਬਾਦਲਾ ਕਰ ਦਿੱਤਾ ਜਾਂਦਾ ਸੀ।

’10 ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗਿਆ’

ਹਰਪਾਲ ਚੀਮਾ ਨੇ ਕਿਹਾ ਕਿ 2007-2017 ਦੀ ਅਕਾਲੀ-ਭਾਜਪਾ ਸਰਕਾਰ ਦੇ ਦੌਰ ‘ਚ ਪੰਜਾਬ ਨੇ ਪਹਿਲੀ ਵਾਰ ‘ਚਿੱਟੇ’ ਦਾ ਨਾਂ ਸੁਣਿਆ ਤੇ ਇਨ੍ਹਾਂ 10 ਸਾਲਾਂ ਦੌਰਾਨ ਸਰਕਾਰੀ ਸਰਪ੍ਰਸਤੀ ਹੇਠ ਪੰਜਾਬ ‘ਚ ਨਸ਼ਿਆਂ ਦਾ ਛੇਵਾਂ ਦਰਿਆ ਵਗਿਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਜਾਂਦੇ ਸਨ ਤੇ ਇਹ ਗੱਲ ਪੰਜਾਬ ਦੀ ਜਨਤਾ ਨੂੰ ਯਾਦ ਹੈ।

ਕੇਂਦਰ ‘ਤੇ ਸਵਾਲ

ਦੇਸ਼ ‘ਚ ਨਸ਼ਿਆਂ ਦੀ ਤਸਕਰੀ ਦੇ ਮੁੱਦੇ ‘ਤੇ ਕੇਂਦਰ ਦੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਨਾਲ ਲੱਗਦੇ 555 ਕਿਲੋਮੀਟਰ ਪਾਕਿਸਤਾਨ ਬਾਰਡਰ ਤੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਵੱਲੋਂ ਕਦੇ ਸਾਥ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ, ਜਿਸ ਨੇ ਨਸ਼ਾ ਰੋਕਣ ਲਈ ਐਂਟੀ-ਡਰੋਨ ਸਿਸਟਮ ਲਗਾਇਆ ਹੈ। ਚੀਮਾ ਨੇ ਇਹ ਵੀ ਦਾਅਵਾ ਕੀਤਾ ਕਿ ਗੁਜਰਾਤ ਦੇ ਬਾਰਡਰ ਰਾਹੀਂ ਦੇਸ਼ ‘ਚ ਸਭ ਤੋਂ ਵੱਧ ਨਸ਼ਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨਸ਼ਿਆਂ ਵਿਰੁੱਧ ਜ਼ਰਾ ਵੀ ਗੰਭੀਰ ਹੁੰਦੀ ਤਾਂ ਸ਼ੁਰੂਆਤ ਗੁਜਰਾਤ ਤੋਂ ਕਰਦੀ।

ਗੁਜਰਾਤ ਤੇ ਰਾਜਸਥਾਨ ਨੂੰ ਲੈ ਕੇ ਵੀ ਚੁੱਕੇ ਸਵਾਲ

ਹਰਪਾਲ ਚੀਮਾ ਨੇ ਗੁਜਰਾਤ ਤੇ ਰਾਜਸਥਾਨ ਦਾ ਨਾਂ ਲੈਂਦਿਆਂ ਕਿਹਾ ਕਿ ਦੋਵੇਂ ਸੂਬਿਆਂ ‘ਚ ਭਾਜਪਾ ਸਰਕਾਰ ਤੇ ਦੇਸ਼ ‘ਚ ਨਸ਼ਿਆਂ ਦੀ ਸਪਲਾਈ ‘ਚ ਇਨ੍ਹਾਂ ਦਾ ਨਾਂ ਪਹਿਲੇ ਨੰਬਰ ‘ਤੇ ਆਉਂਦਾ ਹੈ। ਚੀਮਾ ਨੇ ਇਲਜ਼ਾਮ ਲਗਾਇਆ ਕਿ ਇਸ ਵੇਲੇ ਭਾਜਪਾ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚ ਧੱਕਣ ਦਾ ਕੰਮ ਕਰ ਰਹੀ ਹੈ।

Follow Us
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ...
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
UPI  'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ...
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?...
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
Global Power Shift : G7 'ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!...
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ
Womens Asia Cup Final: ਭਾਰਤ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ, ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ...
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ...