AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਜ਼ਿਲ੍ਹਿਆਂ ‘ਚ ਗੂੰਜੇ ਸਾਇਰਨ, ਹੋਈ ਬਲੈਕਆਊਟ ਮੌਕ ਡਰਿੱਲ; ਜੰਗੀ ਤਿਆਰੀਆਂ ਦੀ ਹੋਈ ਪਰਖ

ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਅੱਜ (ਸ਼ੁੱਕਰਵਾਰ) ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਤਿਆਰੀਆਂ ਦੀ ਜਾਂਚ ਲਈ ਵੱਡੇ ਪੱਧਰ 'ਤੇ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਸੰਭਾਵੀ ਜੰਗੀ ਹਾਲਾਤ ਜਾਂ ਐਮਰਜੈਂਸੀ ਦੌਰਾਨ ਸਿਵਲ ਡਿਫੈਂਸ, ਪੁਲਿਸ ਅਤੇ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਅਤੇ ਤਿਆਰੀਆਂ ਨੂੰ ਪਰਖਣਾ ਸੀ।

ਪੰਜਾਬ ਦੇ ਜ਼ਿਲ੍ਹਿਆਂ 'ਚ ਗੂੰਜੇ ਸਾਇਰਨ, ਹੋਈ ਬਲੈਕਆਊਟ ਮੌਕ ਡਰਿੱਲ; ਜੰਗੀ ਤਿਆਰੀਆਂ ਦੀ ਹੋਈ ਪਰਖ
tv9-punjabi
| Published: 24 Apr 2026 21:24 PM IST

ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਅੱਜ (ਸ਼ੁੱਕਰਵਾਰ) ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਤਿਆਰੀਆਂ ਦੀ ਜਾਂਚ ਲਈ ਵੱਡੇ ਪੱਧਰ ‘ਤੇ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਸੰਭਾਵੀ ਜੰਗੀ ਹਾਲਾਤ ਜਾਂ ਐਮਰਜੈਂਸੀ ਦੌਰਾਨ ਸਿਵਲ ਡਿਫੈਂਸ, ਪੁਲਿਸ ਅਤੇ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਅਤੇ ਤਿਆਰੀਆਂ ਨੂੰ ਪਰਖਣਾ ਸੀ।

ਜਲੰਧਰ

ਜਲੰਧਰ ਦੇ ਡੀਸੀ ਵਰਜੀਤ ਵਾਲੀਆ ਦੇ ਅਨੁਸਾਰ, ਜ਼ਿਲ੍ਹੇ ਦੇ ਚੁਣੇ ਹੋਏ ਖੇਤਰਾਂ ਵਿੱਚ ਇਹ ਅਭਿਆਸ ਸਫਲਤਾਪੂਰਵਕ ਨੇਪਰੇ ਚੜ੍ਹਿਆ। ਖਾਸ ਤੌਰ ‘ਤੇ ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਇਸ ਦੇ ਆਲੇ-ਦੁਆਲੇ ਦੇ ਸੀਮਤ ਖੇਤਰ ਵਿੱਚ ਰਾਤ ਠੀਕ 8 ਵਜੇ ‘ਏਅਰ ਰੇਡ ਵਾਰਨਿੰਗ ਸਾਇਰਨ’ ਵਜਾਇਆ ਗਿਆ। ਲਗਭਗ 2 ਮਿੰਟ ਤੱਕ ਹਾਈ ਅਤੇ ਲੋਅ ਪਿੱਚ ਦਾ ਸਾਇਰਨ ਵੱਜਣ ਤੋਂ ਬਾਅਦ ਰਾਤ 8:15 ਵਜੇ ਤੱਕ (15 ਮਿੰਟ) ਬਲੈਕਆਊਟ ਰਿਹਾ। ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਸੀ ਤਾਂ ਜੋ ਹਨੇਰੇ ਵਿੱਚ ਬਚਾਅ ਕਾਰਜਾਂ ਦੀ ਪ੍ਰਭਾਵਸ਼ੀਲਤਾ ਨੂੰ ਸਮਝਿਆ ਜਾ ਸਕੇ।

ਅੰਮ੍ਰਿਤਸਰ

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਥਿਤ ਪਾਇਟੈਕਸ ਗਰਾਊਂਡ ਵਿੱਚ ਸਿਵਲ ਡਿਫੈਂਸ ਵੱਲੋਂ ਵਿਸ਼ੇਸ਼ ਅਭਿਆਸ ਕੀਤਾ ਗਿਆ। ਸਹਾਇਕ ਕਮਿਸ਼ਨਰ ਪ੍ਰਗਤੀ ਸੇਠੀ ਅਤੇ ਜ਼ਿਲ੍ਹਾ ਕਮਾਂਡਰ ਮਨਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਰਾਤ 8:00 ਵਜੇ ਤੋਂ 8:10 ਵਜੇ ਤੱਕ ਪੂਰਨ ਬਲੈਕਆਊਟ ਰੱਖਿਆ ਗਿਆ। ਇਸ ਦੌਰਾਨ ਬਿਜਲੀ ਵਿਭਾਗ ਨੇ ਸਬੰਧਤ ਖੇਤਰ ਦੀ ਬਿਜਲੀ ਅਸਥਾਈ ਤੌਰ ‘ਤੇ ਬੰਦ ਕੀਤੀ। ਇਸ ਅਭਿਆਸ ਵਿੱਚ ਐਨ.ਸੀ.ਸੀ. ਕੈਡਿਟਾਂ, ਸਿਹਤ ਵਿਭਾਗ ਅਤੇ ਪੁਲਿਸ ਬਲ ਨੇ ਸਰਗਰਮੀ ਨਾਲ ਹਿੱਸਾ ਲਿਆ।

ਪਠਾਨਕੋਟ

ਪਠਾਨਕੋਟ ਵਿੱਚ ਏਡੀਸੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸ਼ਾਮ 5 ਵਜੇ ਰੇਲਵੇ ਸਟੇਸ਼ਨ ‘ਤੇ ਬਚਾਅ ਮੁਹਿੰਮ ਚਲਾਈ ਗਈ। ਫਾਇਰ ਬ੍ਰਿਗੇਡ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਦਿਖਾਇਆ ਕਿ ਕਿਸੇ ਆਫਤ ਵੇਲੇ ਜ਼ਖਮੀਆਂ ਨੂੰ ਐਂਬੂਲੈਂਸ ਤੱਕ ਕਿਵੇਂ ਪਹੁੰਚਾਉਣਾ ਹੈ। ਇਸ ਤੋਂ ਬਾਅਦ ਰਾਤ 7:58 ਵਜੇ ਸਾਇਰਨ ਵਜਾਇਆ ਗਿਆ ਅਤੇ ਰਾਤ 8:00 ਤੋਂ 8:15 ਵਜੇ ਤੱਕ ਪੂਰੇ ਸ਼ਹਿਰ ਵਿੱਚ ਬਲੈਕਆਊਟ ਕੀਤਾ ਗਿਆ। ਅਭਿਆਸ ਦੇ ਮੁਕੰਮਲ ਹੋਣ ‘ਤੇ 8:15 ਵਜੇ ਦੁਬਾਰਾ ਸਾਇਰਨ ਵਜਾ ਕੇ ਪ੍ਰਕਿਰਿਆ ਪੂਰੀ ਕੀਤੀ ਗਈ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ