AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੌਕ ਡਰਿੱਲ: ਜਲੰਧਰ, ਅੰਮ੍ਰਿਤਸਰ, ਮੋਹਾਲੀ ਵਿੱਚ ਬੰਬ ਸਕੁਐਡ-ਫਾਇਰ ਬ੍ਰਿਗੇਡ, ਜ਼ਖਮੀਆਂ ਨੂੰ ਦਿੱਤੀ ਗਈ ਮੁੱਢਲੀ ਸਹਾਇਤਾ

ਪੰਜਾਬ ਦੇ ਸ਼ਹਿਰ, ਜਿਨ੍ਹਾਂ ਵਿੱਚ ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ-ਲੁਧਿਆਣਾ ਸ਼ਾਮਲ ਹਨ, ਸਾਇਰਨ ਦੀ ਆਵਾਜ਼ ਨਾਲ ਗੂੰਜ ਉੱਠੇ। ਜਿਵੇਂ ਹੀ ਸਾਇਰਨ ਵੱਜਿਆ, ਸਕੂਲਾਂ ਦੇ ਬੱਚੇ ਮੇਜ਼ਾਂ ਹੇਠਾਂ ਲੁਕ ਗਏ। ਖੇਡ ਦੇ ਮੈਦਾਨ ਵਿੱਚ ਖੇਡ ਰਹੇ ਬੱਚੇ ਸੁਰੱਖਿਅਤ ਜਗ੍ਹਾ ਲੱਭਣ ਲਈ ਭੱਜੇ। ਰੋਪੜ ਜ਼ਿਲ੍ਹੇ ਦੇ ਨੰਗਲ ਦੇ ਡੀਏਵੀ ਸਕੂਲ ਵਿੱਚ, ਪੁਲਿਸ ਨੇ ਬੱਚਿਆਂ ਨੂੰ ਸਿਵਲ ਡਿਫੈਂਸ ਦੇ ਤਰੀਕਿਆਂ ਬਾਰੇ ਦੱਸਿਆ।

ਮੌਕ ਡਰਿੱਲ: ਜਲੰਧਰ, ਅੰਮ੍ਰਿਤਸਰ, ਮੋਹਾਲੀ ਵਿੱਚ ਬੰਬ ਸਕੁਐਡ-ਫਾਇਰ ਬ੍ਰਿਗੇਡ, ਜ਼ਖਮੀਆਂ ਨੂੰ ਦਿੱਤੀ ਗਈ ਮੁੱਢਲੀ ਸਹਾਇਤਾ
tv9-punjabi
| Published: 07 May 2025 17:43 PM IST
Share

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੌਕ ਡ੍ਰਿਲ ਕੀਤੀ ਗਈ ਸੀ। ਇਸ ਵਿੱਚ ਪੁਲਿਸ, ਫਾਇਰ ਬ੍ਰਿਗੇਡ, ਐਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਅਭਿਆਸ ਦੌਰਾਨ, ਬੰਬ ਨਿਰੋਧਕ ਦਸਤੇ ਅਤੇ ਸਨਿਫਰ ਕੁੱਤਿਆਂ ਵਾਲੀਆਂ ਟੀਮਾਂ ਦੁਆਰਾ ਜਾਂਚ ਕੀਤੀ ਗਈ।

ਪੰਜਾਬ ਦੇ ਸ਼ਹਿਰ, ਜਿਨ੍ਹਾਂ ਵਿੱਚ ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ-ਲੁਧਿਆਣਾ ਸ਼ਾਮਲ ਹਨ, ਸਾਇਰਨ ਦੀ ਆਵਾਜ਼ ਨਾਲ ਗੂੰਜ ਉੱਠੇ। ਜਿਵੇਂ ਹੀ ਸਾਇਰਨ ਵੱਜਿਆ, ਸਕੂਲਾਂ ਦੇ ਬੱਚੇ ਮੇਜ਼ਾਂ ਹੇਠਾਂ ਲੁਕ ਗਏ। ਖੇਡ ਦੇ ਮੈਦਾਨ ਵਿੱਚ ਖੇਡ ਰਹੇ ਬੱਚੇ ਸੁਰੱਖਿਅਤ ਜਗ੍ਹਾ ਲੱਭਣ ਲਈ ਭੱਜੇ। ਰੋਪੜ ਜ਼ਿਲ੍ਹੇ ਦੇ ਨੰਗਲ ਦੇ ਡੀਏਵੀ ਸਕੂਲ ਵਿੱਚ, ਪੁਲਿਸ ਨੇ ਬੱਚਿਆਂ ਨੂੰ ਸਿਵਲ ਡਿਫੈਂਸ ਦੇ ਤਰੀਕਿਆਂ ਬਾਰੇ ਦੱਸਿਆ। ਬੱਚਿਆਂ ਨੂੰ ਸਿਖਾਇਆ ਗਿਆ ਕਿ ਯੁੱਧ ਦੀ ਸਥਿਤੀ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।

ਅੰਮ੍ਰਿਤਸਰ ਵਿੱਚ ਸਿਵਲ ਡਿਫੈਂਸ ਬਾਰੇ ਇੱਕ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ ਬਚਾਅ ਟੀਮਾਂ ਨੂੰ ਸੀਪੀਆਰ ਦੇਣਾ ਸਿਖਾਇਆ ਗਿਆ। ਅੱਗ ਬੁਝਾਊ ਟੀਮਾਂ ਨੇ ਰਿਹਰਸਲ ਕੀਤੀ ਕਿ ਜੇਕਰ ਅੱਗ ਲੱਗ ਜਾਵੇ ਤਾਂ ਉਸਨੂੰ ਕਿਵੇਂ ਬੁਝਾਇਆ ਜਾਵੇ। ਇਸ ਦੌਰਾਨ ਵਿਦਿਆਰਥੀਆਂ ਨੂੰ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਲਿਜਾਣ ਦੇ ਤਰੀਕਿਆਂ ਬਾਰੇ ਦੱਸਿਆ ਗਿਆ। ਜੰਗੀ ਸਥਿਤੀ ਵਿੱਚ ਬਚਾਅ ਦੇ ਤਰੀਕੇ ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿੱਚ ਵੀ ਸਮਝਾਏ ਗਏ। ਇਹ ਮੌਕ ਡ੍ਰਿਲ ਲਗਭਗ ਇੱਕ ਘੰਟਾ ਜਾਰੀ ਰਹੀ।

ਰਾਤ ਨੂੰ ਹੋਵੇਗੀ ਮੌਕ ਡ੍ਰਿੱਲ

ਇਹ ਮੌਕ ਡਰਿੱਲ ਬੁੱਧਵਾਰ (7 ਮਈ) ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਕੀਤੀ ਜਾਵੇਗੀ। ਜਲੰਧਰ ਵਿੱਚ ਸ਼ਾਮ 4 ਵਜੇ ਸਾਇਰਨ ਵਜਾਉਣ ਨਾਲ ਮੌਕ ਡਰਿੱਲ ਸ਼ੁਰੂ ਹੋਈ। ਇਸ ਦੇ ਨਾਲ ਹੀ, ਰਾਤ ​​ਨੂੰ ਬਲੈਕਆਊਟ ਦੌਰਾਨ ਹਵਾਈ ਹਮਲੇ ਦੌਰਾਨ ਬਚਣ ਦੇ ਤਰੀਕੇ ਦੱਸੇ ਜਾਣਗੇ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, ਦੇਸ਼ ਭਰ ਵਿੱਚ ਮੌਕ ਡ੍ਰਿਲ ਅਤੇ ਸੁਰੱਖਿਆ ਤਿਆਰੀ ਅਭਿਆਸ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ 20 ਸ਼ਹਿਰਾਂ ਨੂੰ ਜ਼ੋਨ-2 ਅਤੇ ਜ਼ੋਨ-3 ਵਿੱਚ ਵੰਡਿਆ ਗਿਆ ਹੈ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...