AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਮੌਨਸੂਨ ਕਮਜ਼ੋਰ, ਅਗਸਤ ‘ਚ ਔਸਤ ਨਾਲੋਂ 50 ਫ਼ੀਸਦੀ ਘੱਟ ਬਾਰਿਸ਼; ਆਉਣ ਵਾਲੇ ਦਿਨਾਂ ਚ ਗਰਮੀ ‘ਚ ਹੋ ਸਕਦਾ ਵਾਧਾ

ਮੌਸਮ ਵਿਗਿਆਨੀਆਂ ਅਨੁਸਾਰ ਮੌਜੂਦਾ ਸਮੇਂ ਮੌਨਸੂਨ ਕਮਜ਼ੋਰ ਪੜਾਅ 'ਚ ਹੈ, ਜਿਸ ਕਾਰਨ ਕਈ ਥਾਵਾਂ ਤੇ ਗਰਮੀ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਸਤ ਮਹੀਨੇ 'ਚ ਪੰਜਾਬ 'ਚ ਹੁਣ ਤੱਕ ਔਸਤ ਦੇ ਮੁਕਾਬਲੇ ਲਗਭਗ 50 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਕਾਰਨ ਮੌਨਸੂਨ ਦੀ ਕਮਜ਼ੋਰ ਸਰਗਰਮੀ ਨੂੰ ਲੈ ਕੇ ਮੌਸਮ ਵਿਗਿਆਨੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਪੰਜਾਬ 'ਚ ਮੌਨਸੂਨ ਕਮਜ਼ੋਰ, ਅਗਸਤ 'ਚ ਔਸਤ ਨਾਲੋਂ 50 ਫ਼ੀਸਦੀ ਘੱਟ ਬਾਰਿਸ਼; ਆਉਣ ਵਾਲੇ ਦਿਨਾਂ ਚ ਗਰਮੀ 'ਚ ਹੋ ਸਕਦਾ ਵਾਧਾ
ਸੰਕੇਤਕ ਤਸਵੀਰ (ਏਆਈ ਜਨਰੇਟਡ)
rajinder-arora-ludhiana
| Updated On: 24 Aug 2026 12:51 PM IST
Share

ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਕਮਜ਼ੋਰ ਦਿਖਾਈ ਦੇ ਰਿਹਾ ਹੈ। ਸੂਬੇ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੀ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੌਰਾਨ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਦੇ ਆਸਾਰ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ-ਤਿੰਨ ਦਿਨਾਂ ਦੌਰਾਨ ਮੌਸਮ ‘ਚ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

ਅਗਸਤ ‘ਚ ਔਸਤ ਨਾਲੋਂ ਘੱਟ ਬਾਰਿਸ਼

ਮੌਸਮ ਵਿਗਿਆਨੀਆਂ ਅਨੁਸਾਰ ਮੌਜੂਦਾ ਸਮੇਂ ਮੌਨਸੂਨ ਕਮਜ਼ੋਰ ਪੜਾਅ ‘ਚ ਹੈ, ਜਿਸ ਕਾਰਨ ਕਈ ਥਾਵਾਂ ‘ਤੇ ਗਰਮੀ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਸਤ ਮਹੀਨੇ ‘ਚ ਪੰਜਾਬ ‘ਚ ਹੁਣ ਤੱਕ ਔਸਤ ਦੇ ਮੁਕਾਬਲੇ ਲਗਭਗ 50 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ‘ਚ ਕਿਤੇ-ਕਿਤੇ ਹਲਕੀ ਬਾਰਿਸ਼ ਜਰੂਰ ਹੋ ਰਹੀ ਹੈ, ਪਰ ਮੌਜੂਦਾ ਸਮੇਂ ਦੇ ‘ਚ ਮੌਨਸੂਨ ਅਲਨੀਨੋ ਦੇ ਅਸਰ ਹੇਠ ਵਿਖਾਈ ਦੇ ਰਿਹਾ ਹੈ, ਜਿਸ ਕਰਕੇ ਗਰਮੀ ਜਿਆਦਾ ਮਹਿਸੂਸ ਹੋ ਰਹੀ ਹੈ

ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਸੂਬੇ ਦੇ ਬਾਕੀ ਇਲਾਕਿਆਂ ‘ਚ ਮੌਸਮ ਜ਼ਿਆਦਾਤਰ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਦੇ ਤਾਪਮਾਨ ‘ਚ ਵਾਧਾ ਹੋਣ ਕਾਰਨ ਲੋਕਾਂ ਨੂੰ ਮੁੜ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੀਏਯੂ ਲੁਧਿਆਣਾ ਦੀ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਮੁਤਾਬਕ ਮੌਜੂਦਾ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਅਗਲੇ ਕੁਝ ਦਿਨਾਂ ‘ਚ ਪੰਜਾਬ ‘ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖੁਸ਼ਕ ਰਹਿ ਸਕਦਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਮੁਤਾਬਕ ਆਉਣ ਵਾਲੇ ਤਿੰਨ ਦਿਨ ਯਾਨੀ ਕਿ 25, 26 ਤੇ 27 ਅਗਸਤ ਨੂੰ ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

25 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਚ ਇੱਕਾ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

26 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ਚ ਇੱਕਾ-ਦੁੱਕਾ ਥਾਵਾਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

27 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ਚ ਇੱਕਾ-ਦੁੱਕਾ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ °C
ਚੰਡੀਗੜ੍ਹ ਸਿਟੀ 34.1
ਅੰਮ੍ਰਿਤਸਰ 34.3
ਲੁਧਿਆਣਾ 32.8
ਪਟਿਆਲਾ 34.7
ਬਠਿੰਡਾ 37
ਗੁਰਦਾਸਪੁਰ 34
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.1
ਫਤਿਹਗੜ੍ਹ ਸਾਹਿਬ 33.2
ਫਿਰੋਜ਼ਪੁਰ 35.3
ਗੁਰਦਾਸਪੁਰ 33.8
ਹੁਸ਼ਿਆਰਪੁਰ 32.8
ਜਲੰਧਰ 33.8
ਮੁਹਾਲੀ 32.9
ਮੁਕਤਸਰ 33.7
ਪਠਾਨਕੋਟ 34.4
ਥੀਨ ਡੈਮ (ਪਠਾਨਕੋਟ) 33.4
ਰੌਣੀ (ਪਟਿਆਲਾ) 33.6
ਭਾਖੜਾ ਡੈਮ (ਰੂਪਨਗਰ) 34.5
ਸੰਗਰੂਰ 33.2

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...